< От Матфея святое благовествование 1 >

1 Книга родства Иисуса Христа, Сына Давидова, Сына Авраамля.
ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।
2 Авраам роди Исаака. Исаак же роди Иакова. Иаков же роди Иуду и братию его.
ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ।
3 Иуда же роди Фареса и Зару от Фамары. Фарес же роди Есрома. Есром же роди Арама.
ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ।
4 Арам же роди Аминадава. Аминадав же роди Наассона. Наассон же роди Салмона.
ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ।
5 Салмон же роди Вооза от Рахавы. Вооз же роди Овида от Руфы. Овид же роди Иессеа.
ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ।
6 Иессей же роди Давида царя. Давид же царь роди Соломона от Уриины.
ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ।
7 Соломон же роди Ровоама. Ровоам же роди Авию. Авиа же роди Асу.
ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ।
8 Аса же роди Иосафата. Иосафат же роди Иорама. Иорам же роди Озию.
ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ।
9 Озиа же роди Иоафама. Иоафам же роди Ахаза. Ахаз же роди Езекию.
ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ।
10 Езекиа же роди Манассию. Манассиа же роди Амона. Амон же роди Иосию.
੧੦ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ।
11 Иосиа же роди Иехонию и братию его, в преселение Вавилонское (в некиих греч.: Иосиа же роди Иоакима и братию его. Иоаким же роди Иехонию в преселение Вавилонское.).
੧੧ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ।
12 По преселении же Вавилонстем, Иехониа роди Салафииля. Салафииль же роди Зоровавеля.
੧੨ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ।
13 Зоровавель же роди Авиуда. Авиуд же роди Елиакима. Елиаким же роди Азора.
੧੩ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ।
14 Азор же роди Садока. Садок же роди Ахима. Ахим же роди Елиуда.
੧੪ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ।
15 Елиуд же роди Елеазара. Елеазар же роди Матфана. Матфан же роди Иакова.
੧੫ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ।
16 Иаков же роди Иосифа, мужа Мариина, из Неяже родися Иисус, глаголемый Христос.
੧੬ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।
17 Всех же родов от Авраама до Давида родове четыренадесяте: и от Давида до преселения Вавилонскаго родове четыренадесяте: и от преселения Вавилонскаго до Христа родове четыренадесяте.
੧੭ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।
18 Иисус Христово Рождество сице бе: обрученней бо бывши Матери Его Марии Иосифови, прежде даже не снитися има, обретеся имущи во чреве от Духа Свята.
੧੮ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
19 Иосиф же муж Ея, праведен сый и не хотя Ея обличити, восхоте тай пустити Ю.
੧੯ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।
20 Сия же ему помыслившу, се, Ангел Господень во сне явися ему, глаголя: Иосифе, сыне Давидов, не убойся прияти Мариам жены твоея: рождшеебося в Ней, от Духа есть Свята:
੨੦ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
21 родит же Сына, и наречеши имя Ему Иисус: Той бо спасет люди Своя от грех их.
੨੧ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
22 Сие же все бысть, да сбудется реченное от Господа пророком, глаголющим:
੨੨ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ,
23 се, Дева во чреве приимет и родит Сына, и нарекут имя Ему Еммануил, еже есть сказаемо: с нами Бог.
੨੩ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
24 Востав же Иосиф от сна, сотвори якоже повеле ему Ангел Господень, и прият жену свою,
੨੪ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।
25 и не знаяше Ея, дондеже роди Сына Своего первенца, и нарече имя Ему Иисус.
੨੫ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।

< От Матфея святое благовествование 1 >