< От Матфея святое благовествование 12 >

1 В то время иде Иисус в субботы сквозе сеяния: ученицы же Его взалкаша и начаша востерзати класы и ясти.
ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।
2 Фарисее же видевше реша Ему: се, ученицы Твои творят, егоже не достоит творити в субботу.
ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ।
3 Он же рече им: несте ли чли, что сотвори Давид, егда взалка сам и сущии с ним?
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?
4 Како вниде в храм Божий и хлебы предложения снеде, ихже не достойно бе ему ясти, ни сущым с ним, токмо иереем единым?
ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।
5 Или несте чли в законе, яко в субботы священницы в церкви субботы сквернят и неповинни суть?
ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?
6 Глаголю же вам, яко церкве боле есть зде:
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ।
7 аще ли бысте ведали, что есть: милости хощу, а не жертвы, николиже убо бысте осуждали неповинных:
ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।
8 господь бо есть и субботы Сын Человеческий.
ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।
9 И прешед оттуду, прииде на сонмище их.
ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ।
10 И се, человек бе ту, руку имый суху. И вопросиша Его, глаголюще: аще достоит в субботы целити? Да на Него возглаголют.
੧੦ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?
11 Он же рече им: кто есть от вас человек, иже имать овча едино, и аще впадет сие в субботы в яму, не имет ли е и измет?
੧੧ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?
12 Кольми убо лучши есть человек овчате? Темже достоит в субботы добро творити.
੧੨ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।
13 Тогда глагола человеку: простри руку твою. И простре: и утвердися цела яко другая.
੧੩ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।
14 Фарисее же шедше совет сотвориша на Него, како Его погубят. Иисус же разумев отиде оттуду.
੧੪ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ।
15 И по Нем идоша народи мнози, и изцели их всех:
੧੫ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।
16 и запрети им, да не яве Его творят:
੧੬ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ।
17 яко да сбудется реченное Исаием пророком, глаголющим:
੧੭ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ:
18 се, Отрок Мой, Егоже изволих, Возлюбленный Мой, Наньже благоволи душа Моя: положу дух Мой на Нем, и суд языком возвестит:
੧੮ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ।
19 не преречет, ни возопиет, ниже услышит кто на распутиих гласа Его:
੧੯ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।
20 трости сокрушенны не преломит и лена внемшася не угасит, дондеже изведет в победу суд:
੨੦ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,
21 и на имя Его языцы уповати имут.
੨੧ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।
22 Тогда приведоша к Нему беснующася слепа и нема: и изцели его, яко слепому и немому глаголати и глядати.
੨੨ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।
23 И дивляхуся вси народи глаголюще: еда Сей есть (Христос) сын Давидов?
੨੩ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਊਦ ਦਾ ਪੁੱਤਰ ਨਹੀਂ ਹੈ?
24 Фарисее же слышавше реша: Сей не изгонит бесы, токмо о веельзевуле князи бесовстем.
੨੪ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
25 Ведый же Иисус мысли их, рече им: всякое царство раздельшееся на ся запустеет, и всяк град или дом разделивыйся на ся не станет.
੨੫ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।
26 И аще сатана сатану изгонит, на ся разделился есть: како убо станет царство его?
੨੬ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ?
27 И аще Аз о веельзевуле изгоню бесы, сынове ваши о ком изгонят? Сего ради тии вам будут судии.
੨੭ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
28 Аще ли же Аз о Дусе Божии изгоню бесы, убо постиже на вас Царствие Божие.
੨੮ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।
29 Или како может кто внити в дом крепкаго и сосуды его расхитити, аще не первее свяжет крепкаго, и тогда дом его расхитит?
੨੯ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।
30 Иже несть со Мною, на Мя есть: и иже не собирает со Мною, расточает.
੩੦ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
31 Сего ради глаголю вам: всяк грех и хула отпустится человеком: а яже на Духа хула не отпустится человеком:
੩੧ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।
32 и иже аще речет слово на Сына Человеческаго, отпустится ему: а иже речет на Духа Святаго, не отпустится ему ни в сей век, ни в будущий. (aiōn g165)
੩੨ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ। (aiōn g165)
33 Или сотворите древо добро и плод его добр: или сотворите древо зло и плод его зол: от плода бо древо познано будет.
੩੩ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।
34 Порождения ехиднова, како можете добро глаголати, зли суще? От избытка бо сердца уста глаголют.
੩੪ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।
35 Благий человек от благаго сокровища износит благая: и лукавый человек от лукаваго сокровища износит лукавая.
੩੫ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।
36 Глаголю же вам, яко всяко слово праздное, еже аще рекут человецы, воздадят о нем слово в день судный:
੩੬ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।
37 от словес бо своих оправдишися и от словес своих осудишися.
੩੭ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
38 Тогда отвещаша нецыи от книжник и фарисей, глаголюще: Учителю, хощем от Тебе знамение видети.
੩੮ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।
39 Он же отвещав рече им: род лукав и прелюбодей знамения ищет, и знамение не дастся ему, токмо знамение Ионы пророка:
੩੯ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
40 якоже бо бе Иона во чреве китове три дни и три нощы, тако будет и Сын Человеческий в сердцы земли три дни и три нощы.
੪੦ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
41 Мужие Ниневитстии востанут на суд с родом сим и осудят его, яко покаяшася проповедию Иониною: и се, боле Ионы зде.
੪੧ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।
42 Царица южская востанет на суд с родом сим и осудит и, яко прииде от конец земли слышати премудрость Соломонову: и се, боле Соломона зде.
੪੨ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।
43 Егда же нечистый дух изыдет от человека, преходит сквозе безводная места, ищя покоя, и не обретает:
੪੩ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।
44 тогда речет: возвращуся в дом мой, отнюдуже изыдох. И пришед обрящет празден, пометен и украшен:
੪੪ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।
45 тогда идет и поймет с собою седмь иных духов лютейших себе, и вшедше живут ту: и будут последняя человеку тому горша первых. Тако будет и роду сему лукавому.
੪੫ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।
46 Еще же Ему глаголющу к народом, се, Мати (Его) и братия Его стояху вне, ищуще глаголати Ему.
੪੬ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ।
47 Рече же некий Ему: се, Мати Твоя и братия Твоя вне стоят, хотяще глаголати Тебе.
੪੭ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।
48 Он же отвещав рече ко глаголющему Ему: кто есть Мати Моя, и кто суть братия Моя?
੪੮ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?
49 И простер руку Свою на ученики Своя, рече: се, мати Моя и братия Моя:
੪੯ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
50 иже бо аще сотворит волю Отца Моего, Иже есть на небесех, той брат Мой, и сестра, и мати (Ми) есть.
੫੦ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।

< От Матфея святое благовествование 12 >