< От Матфея святое благовествование 15 >
1 Тогда приступиша ко Иисусови иже от Иерусалима книжницы и фарисее, глаголюще:
੧ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
2 почто ученицы Твои преступают предание старец? Не умывают бо рук своих, егда хлеб ядят.
੨ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
3 Он же отвещав рече им: почто и вы преступаете заповедь Божию за предание ваше?
੩ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
4 Бог бо заповеда, глаголя: чти отца и матерь: и: иже злословит отца или матерь, смертию да умрет.
੪ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
5 Вы же глаголете: иже аще речет отцу или матери: дар, имже бы от мене пользовался еси:
੫ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
6 и да не почтит отца своего или матере: и разористе заповедь Божию за предание ваше.
੬ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
7 Лицемери, добре пророчествова о вас Исаиа, глаголя:
੭ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
8 приближаются Мне людие сии усты своими и устнами чтут Мя: сердце же их далече отстоит от Мене:
੮ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
9 всуе же чтут Мя, учаще учением, заповедем человеческим.
੯ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
10 И призвав народы, рече им: слышите и разумейте:
੧੦ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
11 не входящее во уста сквернит человека: но исходящее изо уст, то сквернит человека.
੧੧ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
12 Тогда приступльше ученицы Его реша Ему: веси ли, яко фарисее слышавше слово соблазнишася?
੧੨ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
13 Он же отвещав рече: всяк сад, егоже не насади Отец Мой Небесный, искоренится:
੧੩ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।
14 оставите их: вожди суть слепи слепцем: слепец же слепца аще водит, оба в яму впадетася.
੧੪ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
15 Отвещав же Петр рече Ему: скажи нам притчу сию.
੧੫ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।
16 Иисус же рече (им): единаче ли и вы без разума есте?
੧੬ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
17 Не у ли разумеваете, яко всяко, еже входит во уста, во чрево вмещается и афедроном исходит?
੧੭ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?
18 Исходящая же изо уст, от сердца исходят, и та сквернят человека:
੧੮ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
19 от сердца бо исходят помышления злая, убийства, прелюбодеяния, любодеяния, татьбы, лжесвидетелства, хулы:
੧੯ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
20 сия суть сквернящая человека: а еже неумовенныма рукама ясти, не сквернит человека.
੨੦ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।
21 И изшед оттуду Иисус, отиде во страны Тирския и Сидонския.
੨੧ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
22 И се, жена Хананейска, от предел тех изшедши, возопи к Нему глаголющи: помилуй мя, Господи, сыне Давидов, дщи моя зле беснуется.
੨੨ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
23 Он же не отвеща ей словесе. И приступльше ученицы Его, моляху Его, глаголюще: отпусти ю, яко вопиет вслед нас.
੨੩ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
24 Он же отвещав рече: несмь послан, токмо ко овцам погибшым дому Израилева.
੨੪ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
25 Она же пришедши поклонися Ему, глаголющи: Господи, помози ми.
੨੫ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
26 Он же отвещав рече: несть добро отяти хлеба чадом и поврещи псом.
੨੬ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
27 Она же рече: ей, Господи: ибо и пси ядят от крупиц падающих от трапезы господей своих.
੨੭ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
28 Тогда отвещав Иисус рече ей: о, жено, велия вера твоя: буди тебе якоже хощеши. И изцеле дщи ея от того часа.
੨੮ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
29 И прешед оттуду Иисус, прииде на море Галилейское, и возшед на гору, седе ту.
੨੯ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
30 И приступиша к Нему народи мнози, имуще с собою хромыя, слепыя, немыя, бедныя и ины многи, и привергоша их к ногама Иисусовыма: и изцели их:
੩੦ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
31 якоже народом дивитися, видящым немыя глаголюща, бедныя здравы, хромыя ходящя и слепыя видящя: и славляху Бога Израилева.
੩੧ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
32 Иисус же призвав ученики Своя, рече (им): милосердую о народе (сем), яко уже дни три приседят Мне и не имут чесо ясти: и отпустити их не ядших не хощу, да не како ослабеют на пути.
੩੨ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
33 И глаголаша Ему ученицы Его: откуду нам в пустыни хлеби толицы, яко да насытится толик народ?
੩੩ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
34 И глагола им Иисус: колико хлебы имате? Они же реша: седмь, и мало рыбиц.
੩੪ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।
35 И повеле народом возлещи на земли,
੩੫ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।
36 и приемь седмь хлебы и рыбы, хвалу воздав преломи и даде учеником Своим, ученицы же народом.
੩੬ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
37 И ядоша вси и насытишася: и взяша избытки укрух, седмь кошниц исполнь:
੩੭ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।
38 ядших же бяше четыре тысящы мужей, разве жен и детей.
੩੮ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
39 И отпустив народы, влезе в корабль и прииде в пределы Магдалински.
੩੯ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।