< Числа 16 >
1 И глагола Корей, сын Иссаара сына Каафа сына Левиина, и Дафан и Авирон, сынове Елиавли, и Авнан сын Фалефа сына Рувимля:
੧ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
2 и восташа на Моисеа, и мужи сынов Израилевых двести и пятьдесят началницы сонма, сигклитики совета и мужи именити.
੨ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।
3 Совосташа на Моисеа и Аарона и реша к ним: довлеет вам, яко весь сонм вси святи, и в них Господь: и чесо ради востаете на сонм Господнь?
੩ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ?
4 И слышав Моисей, паде ниц.
੪ਜਦ ਮੂਸਾ ਨੇ ਸੁਣਿਆ ਤਾਂ ਉਹ ਆਪਣੇ ਮੂੰਹ ਦੇ ਭਾਰ ਡਿੱਗਿਆ।
5 И глагола к Корею и ко всему сонму его, глаголя: согляда и позна Господь сущих Его и святых, и приведе к Себе: и ихже не избра Себе, не приведе к себе:
੫ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ।
6 сие сотворите: возмите себе сами кадилники, Корей и весь сонм его,
੬ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।
7 и вложите огнь в ня, и вложите в ня фимиам пред Господем утре: и будет муж, егоже аще изберет Господь, сей свят: да довлеют вам сынове Левиины.
੭ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ!
8 И рече Моисей Корею: послушайте мене, сынове Левиини:
੮ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!
9 еда мало есть сие вам, яко отлучи вас Бог от сонма Израилева и приведе вас к Себе служити службы в скинии Господни и стояти пред сонмом Господним, еже служити им?
੯ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
10 И приведе тя и всю братию твою, сыны Левиины с тобою, и просите священствовати?
੧੦ਨਾਲੇ ਉਹ ਤੈਨੂੰ ਅਤੇ ਤੇਰੇ ਸਾਰੇ ਭਰਾਵਾਂ ਨੂੰ ਜਿਹੜੇ ਲੇਵੀ ਹਨ ਤੇਰੇ ਨੇੜੇ ਲਿਆਇਆ? ਹੁਣ ਕੀ ਤੁਸੀਂ ਜਾਜਕਾਈ ਨੂੰ ਵੀ ਦੰਦ ਮਾਰਦੇ ਹੋ?
11 Тако ты и весь сонм твой собравшийся на Бога: и Аарон кто есть, яко ропщете нань?
੧੧ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇਕੱਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ-ਬੁੜਾਉਂਦੇ ਹੋ?
12 И посла Моисей призвати Дафана и Авирона, сыны Елиавли. И реша: не идем:
੧੨ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ।
13 еда мало се, яко извел еси ны из земли кипящия млеком и медом, еже погубити нас в пустыни, яко владееши нами? Князь еси:
੧੩ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?
14 и ты ли в землю кипящую медом и млеком ввел еси нас и дал еси нам часть села и винограда? Очи человек тех изткнул еси: не идем.
੧੪ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!
15 И отягча Моисей гневом зело и рече к Господу: не внемли на жертву их: ни единаго похотения от них приях, ниже озлобих кого от них.
੧੫ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।
16 И рече Моисей к Корею: освяти сонм твой, и будите готови пред Господа ты и Аарон и они заутра:
੧੬ਮੂਸਾ ਨੇ ਕੋਰਹ ਨੂੰ ਆਖਿਆ, ਤੂੰ ਅਤੇ ਤੇਰੀ ਸਾਰੀ ਟੋਲੀ ਕੱਲ ਨੂੰ ਯਹੋਵਾਹ ਅੱਗੇ ਹਾਜ਼ਰ ਹੋਵੇ, ਤੂੰ, ਉਹ ਅਤੇ ਹਾਰੂਨ।
17 и возмите кийждо кадилник свой, и возложите на ня фимиам, и принесите пред Господа кийждо кадилник свой, двести и пятьдесят кадилников, и ты и Аарон кийждо кадилник свой.
੧੭ਤੁਹਾਡੇ ਵਿੱਚੋਂ ਹਰ ਮਨੁੱਖ ਆਪਣਾ ਧੂਪਦਾਨ ਲਵੇ ਅਤੇ ਤੁਸੀਂ ਉਨ੍ਹਾਂ ਵਿੱਚ ਧੂਪ ਪਾਓ ਅਤੇ ਹਰ ਮਨੁੱਖ ਆਪਣਾ ਧੂਪਦਾਨ ਅਰਥਾਤ ਢਾਈ ਸੋ ਧੂਪਦਾਨ, ਤੂੰ ਵੀ ਅਤੇ ਹਾਰੂਨ ਵੀ ਹਰ ਇੱਕ ਆਪੋ ਆਪਣਾ ਧੂਪਦਾਨ ਯਹੋਵਾਹ ਅੱਗੇ ਲਿਆਓ।
18 И взяша кийждо свой кадилник, и возложиша на ня огнь, и вложиша в ня фимиам, и сташа пред дверми скинии свидения Моисей и Аарон.
੧੮ਤਾਂ ਹਰ ਮਨੁੱਖ ਨੇ ਆਪਣਾ-ਆਪਣਾ ਧੂਪਦਾਨ ਲੈ ਕੇ ਉਸ ਉੱਤੇ ਅੱਗ ਪਾਈ ਅਤੇ ਉਨ੍ਹਾਂ ਉੱਤੇ ਧੂਪ ਵੀ ਪਾਈ ਅਤੇ ਮੂਸਾ ਅਤੇ ਹਾਰੂਨ ਦੇ ਨਾਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਲੋ ਗਏ।
19 И собра на ня Корей весь сонм свой пред дверми скинии свидения: и явися слава Господня всему сонму.
੧੯ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।
20 И рече Господь к Моисею и Аарону, глаголя:
੨੦ਤਾਂ ਯਹੋਵਾਹ ਮੂਸਾ ਨਾਲ ਅਤੇ ਹਾਰੂਨ ਨਾਲ ਬੋਲਿਆ,
21 отступите кийждо от среды сонма сего, и потреблю Я абие.
੨੧ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
22 И падоста на лица своя и рекоста: Боже, Боже духов и всякия плоти: аще человек един согреши, на весь ли сонм гнев Господнь?
੨੨ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?
23 И рече Господь к Моисею, глаголя:
੨੩ਤਾਂ ਯਹੋਵਾਹ ਮੂਸਾ ਨਾਲ ਬੋਲਿਆ,
24 рцы сонму, глаголя: отступите окрест от сонма Кореева и Дафаня и Авироня.
੨੪ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।
25 И воста Моисей, и иде к Дафану и Авирону: и идоша с ним вси старцы Израилтестии.
੨੫ਸੋ ਮੂਸਾ ਉੱਠ ਕੇ ਦਾਥਾਨ ਅਤੇ ਅਬੀਰਾਮ ਦੇ ਕੋਲ ਗਿਆ ਅਤੇ ਇਸਰਾਏਲ ਦੇ ਬਜ਼ੁਰਗ ਵੀ ਉਸ ਦੇ ਪਿੱਛੇ-ਪਿੱਛੇ ਗਏ
26 И рече к сонму, глаголя: отступите от кущ человек жестокосердых сих, и не прикоснитеся ко всем, елика суть им, да не погибнете купно во всем гресе их.
੨੬ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
27 И отступиша от кущ Кореа и Дафана и Авирона окрест: Дафан же и Авирон изыдоста и стаста пред дверми кущ своих, и жены их, и дети их и имение их.
੨੭ਸੋ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਨੂੰ ਚੱਲੇ ਗਏ ਤਾਂ ਦਾਥਾਨ ਅਤੇ ਅਬੀਰਾਮ ਬਾਹਰ ਆਏ ਅਤੇ ਆਪਣੇ ਤੰਬੂਆਂ ਦੇ ਦਰਵਾਜਿਆਂ ਵਿੱਚ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਬਾਲ-ਬੱਚਿਆਂ ਦੇ ਨਾਲ ਖੜ੍ਹੇ ਹੋ ਗਏ।
28 И рече Моисей: в сем познаете, яко Господь посла мя сотворити вся дела сия, яко не от себе (аз творю сия):
੨੮ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।
29 аще смертию всех людий умрут сии, и аще по присещению всех человек посещение будет их, то не Господь посла мене:
੨੯ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।
30 но явно покажет Господь, и отверзши земля уста своя пожрет я и домы их, и кущы их и вся, елика суть их, и снидут живи во ад, и уведите, яко разгневаша человецы сии Господа. (Sheol )
੩੦ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! (Sheol )
31 Егда же преста глаголя вся словеса сия, разседеся земля под ногами их:
੩੧ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ
32 и разверзеся земля, и пожре я и домы их, и вся люди сущыя с Кореом, и скоты их:
੩੨ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
33 и снидоша тии, и вся, елика суть их, живи во ад, и покры их земля, и погибоша от среды сонма: (Sheol )
੩੩ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। (Sheol )
34 и весь Израиль, и иже окрест их, отбегоша от вопля их, зане рекоша, глаголюще: да не пожрет нас земля.
੩੪ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
35 И огнь изыде от Господа и пояде двести и пятьдесят мужей принесших фимиам.
੩੫ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।
36 И рече Господь к Моисею.
੩੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
37 И ко Елеазару сыну Ааронову жерцу: соберите кадилники медяныя от среды изгоревших, и огнь чуждий сей разсыплите тамо, яко освятишася кадилницы грешных сих в душах их:
੩੭ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹਨਾਂ ਧੂਪਦਾਨਾਂ ਨੂੰ ਅੱਗ ਦੇ ਵਿੱਚੋਂ ਚੁੱਕ ਲੈ ਅਤੇ ਤੂੰ ਅੱਗ ਨੂੰ ਖਿਲਾਰ ਦੇ, ਕਿਉਂ ਜੋ ਉਹ ਪਵਿੱਤਰ ਹਨ।
38 и сотворите я дщицы кованы, обложение у олтаря, яко принесошася пред Господа и освятишася, и быша в знамение сыном Израилевым.
੩੮ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।
39 И взя Елеазар сын Аарона жерца кадилники медяныя, елики принесоша изгоревшии, и обложиша я во обложение олтаря,
੩੯ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।
40 в память сыном Израилевым яко да никтоже приидет иноплеменник, иже несть от семене Аароня, еже возложити фимиам пред Господем, и да не будет, якоже Корей и советницы его, якоже глагола ему Господь рукою Моисеовою.
੪੦ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
41 И возропташа сынове Израилтестии на утрие на Моисеа и Аарона, глаголюще: вы избисте люди Господни.
੪੧ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
42 И бысть егда нападе сонм на Моисеа и Аарона, и устремишася к скинии свидения:
੪੨ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।
43 и покры оную облак, и явися слава Господня: и вниде Моисей и Аарон пред скинию свидения.
੪੩ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੱਗੇ ਆਏ।
44 И рече Господь к Моисею и Аарону, глаголя:
੪੪ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
45 уступите от среды сонма сего и потреблю я единицею. И падоста на лица своя.
੪੫ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ।
46 И рече Моисей ко Аарону: возми кадилник, и вложи в него огнь от олтаря, и возложи нань фимиам, и понеси скоро в полк, и помолися о них: изыде бо гнев от лица Господня, и нача губити люди.
੪੬ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!
47 И взя Аарон, якоже глагола ему Моисей, и тече в сонм, уже бо начася пагуба в людех: и возложи фимиам, и помолися о людех:
੪੭ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ।
48 и ста между мертвыми и живыми, и преста пагуба.
੪੮ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।
49 И бысть умерших в пагубе четыренадесять тысящ и седмь сот кроме умерших Кореа ради.
੪੯ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।
50 И возвратися Аарон к Моисею, к дверем скинии свидения, и преста пагуба.
੫੦ਫੇਰ ਹਾਰੂਨ ਮੂਸਾ ਦੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਮੁੜ ਆਇਆ, ਤਦ ਬਵਾ ਰੁਕ ਗਈ।