< Псалтирь 148 >
1 Хвалите Господа с небес, хвалите Его в вышних.
੧ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
2 Хвалите Его вси Ангели Его: хвалите Его, вся силы Его.
੨ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
3 Хвалите Его, солнце и луна: хвалите Его вся звезды и свет.
੩ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!
4 Хвалите Его, небеса небес и вода, яже превыше небес.
੪ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!
5 Да восхвалят имя Господне: яко Той рече, и быша: Той повеле, и создашася.
੫ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,
6 Постави я в век и в век века: повеление положи, и не мимо идет.
੬ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।
7 Хвалите Господа от земли, змиеве и вся бездны:
੭ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!
8 огнь, град, снег, голоть, дух бурен, творящая слово Его:
੮ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
9 горы и вси холми, древа плодоносна и вси кедри:
੯ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,
10 зверие и вси скоти, гади и птицы пернаты:
੧੦ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,
11 царие земстии и вси людие, князи и вси судии земстии:
੧੧ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,
12 юноши и девы, старцы с юнотами.
੧੨ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
13 Да восхвалят имя Господне: яко вознесеся имя Того единаго, исповедание Его на земли и на небеси.
੧੩ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
14 И вознесет рог людий Своих: песнь всем преподобным Его, сыновом Израилевым, людем приближающымся Ему.
੧੪ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!