< Псалтирь 21 >

1 Псалом Давиду. Господи, силою Твоею возвеселится царь, и о спасении Твоем возрадуется зело.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ!
2 Желание сердца его дал еси ему, и хотения устну его неси лишил его.
ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
3 Яко предварил еси его благословением благостынным, положил еси на главе его венец от камене честна.
ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
4 Живота просил есть у Тебе, и дал еси ему долготу дний во век века.
ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
5 Велия слава его спасением Твоим: славу и велелепие возложиши на него.
ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।
6 Яко даси ему благословение во век века: возвеселиши его радостию с лицем Твоим.
ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
7 Яко царь уповает на Господа, и милостию Вышняго не подвижится.
ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
8 Да обрящется рука Твоя всем врагом Твоим, десница Твоя да обрящет вся ненавидящыя Тебе.
ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
9 Яко положиши их яко пещь огненную во время лица Твоего: Господь гневом Своим смятет я, и снесть их огнь.
ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
10 Плод их от земли погубиши, и семя их от сынов человеческих.
੧੦ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,
11 Яко уклониша на Тя злая, помыслиша советы, ихже не возмогут составити.
੧੧ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,
12 Яко положиши я хребет: во избытцех Твоих уготовиши лице их.
੧੨ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਤੀਰ ਚਿੱਲੇ ਚੜਾ ਦੇਵੇਂਗਾ।
13 Вознесися, Господи, силою Твоею: воспоем и поем силы Твоя.
੧੩ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।

< Псалтирь 21 >