< Псалтирь 85 >
1 В конец, сыном Кореовым, псалом. Благоволил еси, Господи, землю Твою, возвратил еси плен Иаковль.
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।
2 Оставил еси беззакония людий Твоих, покрыл еси вся грехи их.
੨ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
3 Укротил еси весь гнев Твой, возвратился еси от гнева ярости Твоея.
੩ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
4 Возврати нас, Боже спасений наших, и отврати ярость Твою от нас.
੪ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
5 Еда во веки прогневаешися на ны? Или простреши гнев Твой от рода в род?
੫ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
6 Боже, Ты обращься оживиши ны, и людие Твои возвеселятся о Тебе.
੬ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
7 Яви нам, Господи, милость Твою, и спасение Твое даждь нам.
੭ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
8 Услышу, что речет о мне Господь Бог: яко речет мир на люди Своя, и на преподобныя Своя, и на обращающыя сердца к нему.
੮ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9 Обаче близ боящихся Его спасение Его, вселити славу в землю нашу.
੯ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10 Милость и истина сретостеся, правда и мир облобызастася:
੧੦ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11 истина от земли возсия, и правда с небесе приниче:
੧੧ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
12 ибо Господь даст благость, и земля наша даст плод свой.
੧੨ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
13 Правда пред Ним предидет, и положит в путь стопы своя.
੧੩ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।