< Послание к Римлянам 2 >
1 Сего ради безответен еси, о, человече всяк судяй: имже бо судом судиши друга, себе осуждаеши. Таяжде бо твориши судяй.
੧ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ।
2 Вемы же, яко суд Божии есть поистинне на творящих таковая.
੨ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।
3 Помышляеши ли же сие, о, человече, судяй таковая творящым и творя сам таяжде, яко ты избежиши ли суда Божия,
੩ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?
4 или о богатстве благости Его и кротости и долготерпении нерадиши, не ведый, яко благость Божия на покаяние тя ведет?
੪ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
5 По жестокости же твоей и непокаянному сердцу, собираеши себе гнев в день гнева и откровения праведнаго суда Божия,
੫ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
6 Иже воздаст коемуждо по делом его.
੬ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
7 Овым убо, по терпению дела благаго, славы и чести и нетления ищущым, живот вечный. (aiōnios )
੭ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। (aiōnios )
8 А иже по рвению противляются убо истине, повинуются же неправде, ярость и гнев.
੮ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
9 Скорбь и теснота на всяку душу человека творящаго злое, Иудеа же прежде и Еллина.
੯ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
10 Слава же и честь и мир всякому делающему благое, Иудееви же прежде и Еллину.
੧੦ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
11 Несть бо на лица зрения у Бога.
੧੧ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
12 Елицы бо беззаконно согрешиша, беззаконно и погибнут: и елицы в законе согрешиша, законом суд приимут.
੧੨ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।
13 Не слышателие бо закона праведни пред Богом, но творцы закона, (сии) оправдятся:
੧੩ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
14 егда бо языцы, не имуще закона, естеством законная творят, сии, закона не имуще, сами себе суть закон.
੧੪ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
15 Иже являют дело законное написано в сердцах своих, спослушествующеи им совести, и между собою помыслом осуждающым или отвещающым,
੧੫ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
16 в день, егда судит Бог тайная человеком, по благовестию моему, Иисусом Христом.
੧੬ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
17 Се ты Иудей именуешися, и почиваеши на законе, и хвалишися о Бозе,
੧੭ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
18 и разумееши волю, и разсуждаеши лучшая, научаемь от закона,
੧੮ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।
19 уповая же себе вожда быти слепым, света сущым во тме,
੧੯ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ
20 наказателя безумным, учителя младенцем, имуща образ разума и истины в законе.
੨੦ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।
21 Научая убо инаго, себе ли не учиши,
੨੧ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?
22 проповедая не красти, крадеши: глаголяй не прелюбы творити, прелюбы твориши: гнушаяся идол, святая крадеши:
੨੨ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?
23 иже в законе хвалишися, преступлением закона Бога безчествуеши.
੨੩ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?
24 Имя бо Божие вами хулится во языцех, якоже есть писано.
੨੪ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।
25 Обрезание бо пользует, аще закон твориши. Аще же закона преступник еси, обрезание твое необрезание бысть.
੨੫ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।
26 Аще убо необрезание оправдание закона сохранит, не необрезание ли его во обрезание вменится,
੨੬ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।
27 и осудит еже от естества необрезание, закон совершающее, тебе, иже Писанием и обрезанием еси преступник закона.
੨੭ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?
28 Не бо иже яве, Иудей есть, ни еже яве во плоти, обрезание.
੨੮ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ।
29 Но иже в тайне Иудей, и обрезание сердца духом, (а) не писанием: емуже похвала не от человек, но от Бога.
੨੯ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।