< 1 Janez 5 >
1 Vsak, kdor veruje, da Jezus je Kristus, rojen je iz Boga, in vsak, kdor ljubi njega, ki ga je rodil, ljubi tudi rojenega iz njega.
੧ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।
2 V tem spoznavamo, da ljubimo otroke Božje, kader ljubimo Boga, in držimo zapovedi njegove.
੨ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।
3 Kajti to je ljubezen Božja, da držimo zapovedi njegove; in zapovedi njegove niso težke.
੩ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
4 Ker vse, kar je rojeno iz Boga, premaga svet; in ta je zmaga, ki je premagala svet, vera naša.
੪ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
5 Kdo je, ki premaga svet, če ne kdor veruje, da je Jezus sin Božji?
੫ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
6 Ta je, ki je prišel po vodi in krvi, Jezus Kristus; ne v vodi samo, nego v vodi in krvi; in Duh je, ki priča, ker Duh je resnica.
੬ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।
7 Ker trije so, ki pričajo v nebesih, Oče, Beseda in Duh sveti; in ti trije so eno.
੭ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।
8 In trije so, ki pričajo na zemlji, Duh in voda in kri, in ti trije so eno.
੮ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ।
9 Če dobimo pričanje ljudî, pričanje Božje je večje; ker to je pričanje Božje, katero je pričal za svojega sina.
੯ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।
10 Kdor veruje v sina Božjega, ima pričanje v sebi; kdor ne veruje Bogu, naredil ga je za lažnika, ker ni veroval v pričanje, katero je Bog pričal za sina svojega.
੧੦ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।
11 In to je pričanje, da nam je Bog dal večno življenje, in to življenje je v sinu njegovem. (aiōnios )
੧੧ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। (aiōnios )
12 Kdor ima sina, ima življenje; kdor nima sina Božjega, nima življenja.
੧੨ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।
13 To sem vam pisal, kateri verujete v ime sina Božjega, da veste, da imate večno življenje, in da verujete v ime sina Božjega. (aiōnios )
੧੩ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। (aiōnios )
14 In to je zaupanje, katero imamo do njega, da, kader kaj prosimo po volji njegovi, nas sliši;
੧੪ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
15 In če vemo, da nas sliši, česar prosimo, vemo, da imamo prošeno, česar smo prosili od njega.
੧੫ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
16 Če kdo vidi brata svojega, da greši ne greha za smrt, prosil bode, in dal mu bode življenje, grešečim ne za smrt. Je greh za smrt; ne za tega pravim, da naj prosi.
੧੬ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।
17 Vsaka grivica je greh; in je greh ne za smrt.
੧੭ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।
18 Vemo, da vsak, kdor je rojen iz Boga, ne greši; nego kdor je rojen iz Boga, hrani se, in hudobni se ga ne dotakne.
੧੮ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
19 Vemo, da smo iz Boga, in cel svet leži v hudem.
੧੯ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
20 Vemo pa, da je sin Božji prišel, in je nam dal razum, da spoznamo resničnega; in v resničnem smo, v sinu njegovem Jezusu Kristusu. Ta je resnični Bog in življenje večno. (aiōnios )
੨੦ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। (aiōnios )
21 Otročiči, ogibajte se malikov! Amen.
੨੧ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।