< Psalmi 30 >
1 Psalm Davidov, pesem posvečevanja hiše njegove. Poveličeval te bodem, Gospod, ker si me povzdignil, in sovražnikom mojim nisi dal radovati se nad mano.
੧ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
2 Gospod, Bog moj, ko sem vpil do tebe, ozdravil si me.
੨ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
3 Gospod, izpeljal si iz groba dušo mojo, ohranil me živega, da ne idem v grob. (Sheol )
੩ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। (Sheol )
4 Prepevajte Gospodu, katerim on deli milost, in slavite spomin svetosti njegove.
੪ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5 Ko je bil trenotje v jezi svoji, pride življenje po dobroti njegovi; ako se zvečer oglasi jok, zjutraj petje.
੫ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6 Ker jaz sem govoril v mirnosti svoji: Ne omahnem vekomaj.
੬ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
7 Gospod, po dobroti svoji si bil na goro postavil mojo moč; ko si skrival obličje svoje, bil sem zbegan.
੭ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8 K tebi sem klical, Gospod, in Gospoda sem prosil:
੮ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
9 Kaj prida bode v krvi moji, ko pojdem dol v jamo? ali te bode prah slavil? bode li oznanjal resnico tvojo?
੯ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10 Čuj, Gospod, in milost mi stórí; Gospod, bodi mi pomočnik.
੧੦ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11 Izpreobrnil si mi jok moj v ples; razpasal si raševnik moj in opasal me z radostjo:
੧੧ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ ।
12 Da ti prepeva slava in ne umolkne. Gospod, Bog moj, slavil te bodem vekomaj.
੧੨ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।