< Luukos 2 >

1 Wakhtigaas waxaa dhacay in amar ka soo baxay Kaysar Awgustus in dadka dunida jooga oo dhan la qoro.
ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।
2 Qorniinkaas kolkii ugu horreeyey waxaa la sameeyey markii Kuranayos xukumi jiray Suuriya.
ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।
3 Dhammaan waxay u wada tageen in la qoro, mid kastaba magaaladiisii.
ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।
4 Yuusufna Galili ayuu ka kacay, oo magaaladii Naasared ka tegey, oo wuxuu aaday Yahuudiya ilaa magaaladii Daa'uud oo Beytlaxam la odhan jiray, maxaa yeelay, wuxuu ahaa dadkii iyo dhashii Daa'uud,
ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
5 in lala qoro Maryan oo ahayd tii u doonanayd oo uurka lahayd.
ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
6 Waxaa dhacay kolkay halkaas joogeen in maalmihii ay umuli lahayd dhammaadeen,
ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।
7 waxayna umushay wiilkeedii curadka ahaa, markaasay maro ku duudduubtay oo qabaal ku jiifisay, waayo, meel ay ku hoydaan ayay hudheelkii ka waayeen.
ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
8 Dalkaas waxaa jiray adhijirro bannaanka jooga oo habeenkii idahooda ilaalinaya.
ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
9 Malaa'igtii Rabbiga ayaa ag istaagtay, oo ammaanta Rabbiga ayaa iftiimisay hareerahooda, aad bayna u baqeen.
ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
10 Markaasaa malaa'igtii ku tidhi, Ha baqina, waayo, ogaada, waxaan idiin keenay war wanaagsan oo leh farxad weyn oo u ahaan dadka oo dhan.
੧੦ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
11 Waayo, maanta waxaa magaalada Daa'uud idiinku dhashay Badbaadiye oo ah Masiixa Rabbiga ah.
੧੧ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
12 Oo waxaa calaamo idiin ahaan tan, waxaad heli doontaan ilmo maro ku duudduuban oo ku jiifa qabaal.
੧੨ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
13 Dhaqsoba waxaa malaa'igtii la jirtay guuto fara badan oo jannada ka timid, wayna ammaanayeen Ilaah oo lahaayeen,
੧੩ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ ।
14 Ilaah ha ku ammaanmo meelaha ugu sarreeya, Xagga dhulkana nabad ha ahaato dadka ka farxiya Ilaah dhexdooda.
੧੪ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
15 Waxaa dhacay markii malaa'igihii ka tageen oo jannada ku noqdeen in adhijirradii isku yidhaahdeen, Haddana aan tagno xataa ilaa Beytlaxam, aan aragnee waxaas dhacay oo Rabbiga ina ogeysiiyey.
੧੫ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
16 Markaasay dhaqso u yimaadeen oo waxay heleen Maryan iyo Yuusufba iyo ilmihii oo qabaal ku jiifa.
੧੬ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
17 Oo goortay arkeen, waxay ogeysiiyeen hadalka ilmahan looga sheegay iyaga.
੧੭ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
18 Dadkii maqlay oo dhanna ayaa ka yaabay waxyaalihii adhijirradu u sheegeen.
੧੮ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19 Maryanse hadalkaas oo dhan ayay haysatay oo qalbigeeda kaga fikirtay.
੧੯ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20 Adhijirraduna way noqdeen iyagoo Ilaah ku ammaanaya oo ku weynaynaya waxyaalihii ay maqleen oo ay arkeen oo dhan, sidii iyaga loogu sheegay.
੨੦ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21 Goortii siddeed maalmood dhammaatay oo wiilkii la gudi lahaa, magiciisii waxaa loo baxshay Ciise, sida malaa'igtii ugu bixisay intaan uurka lagu uuraysan.
੨੧ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22 Kolkii maalmihii nadiifiskeeda u dhammaadeen sidii sharciga Muuse lahaa, waxay geeyeen Yeruusaalem inay Rabbiga u dhiibaan
੨੨ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
23 (siday ugu qoran tahay sharciga Rabbiga, Curad walba oo lab ah waxaa loogu yeedhi doonaa quduus xagga Rabbiga),
੨੩ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
24 iyo inay allabari u bixiyaan siday ugu qoran tahay sharciga Rabbiga, Laba qoolley ama laba xamaam oo yaryar.
੨੪ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
25 Bal eeg, waxaa Yeruusaalem joogay nin magiciisii ahaa Simecoon. Ninkaasu wuxuu ahaa nin xaq ah oo cibaado leh; wuxuuna sugayay gargaaridda Israa'iil. Ruuxii Quduuska ahaana waa dul joogay.
੨੫ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
26 Waxaana Ruuxii Quduuska ahaa u muujiyey inaanu dhimasho arag intaanu Rabbiga Masiixiisa arkin.
੨੬ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
27 Oo wuxuu Ruuxii ku galay macbudka, oo goortii waalidkii keeneen wiilkii Ciise ahaa inay caadadii sharciga ku sameeyaan,
੨੭ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
28 markaasuu gacmihiisa ku qaaday, oo Ilaah ammaanay, oo yidhi,
੨੮ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
29 Rabbiyow, imminka addoonkaagu nabad ha ku tago, Sida hadalkaagu ahaa,
੨੯ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,
30 Waayo, indhahaygu waxay arkeen badbaadintaada,
੩੦ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
31 Tan aad dadka oo dhan hortiis hagaajisay,
੩੧ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,
32 Oo ah iftiin quruumaha lagu muujiyo, Iyo ammaanta dadkaaga Israa'iil.
੩੨ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
33 Markaasaa aabbihiis iyo hooyadiis ka yaabeen waxyaalihii lagaga hadlay isaga.
੩੩ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।
34 Simecoon ayaa iyaga u duceeyey, wuxuuna hooyadiis Maryan ku yidhi, Ogow, wiilkan waxaa loo dhigay dhicidda iyo kicidda kuwa badan oo Israa'iil ku jira, iyo calaamo ka gees ahaan lagaga hadlo,
੩੪ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।
35 si ay qalbiyo badan fikirradoodu u muuqan doonaan. Adigana seef baa naftaada ka mudhbixi doonta.
੩੫ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
36 Waxaa jirtay nebiyad Anna la odhan jiray, ina Fanuu'eel, oo ahayd qoladii Aasheer, wayna da'weynayd; nin bayna la jirtay toddoba sannadood bikradnimadeeda dabadeed.
੩੬ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।
37 Waxayna ahayd carmal xataa afar iyo siddeetan sannadood, macbudkana kama ay tegin, laakiin Ilaah ayay soon iyo salaad habeen iyo maalinba ku caabudaysay.
੩੭ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
38 Saacaddaas qudheeda ayay soo gashay oo Ilaah u mahadnaqday, oo kuwa furashada Yeruusaalem sugayay oo dhan ayay xaggiisa kala hadashay.
੩੮ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
39 Goortay wax walba dhammeeyeen sida sharciga Rabbigu leeyahay, waxay ku noqdeen Galili ilaa magaaladoodii Naasared.
੩੯ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।
40 Wiilkii ayaa koray oo itaal weynaaday, waxaana ka buuxsantay xigmad; Ilaah nimcadiisuna way dul joogtay.
੪੦ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
41 Sannad walba waalidkiisii waxay Yeruusaalem u tegi jireen Iiddii Kormaridda.
੪੧ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।
42 Goortuu laba iyo toban sannadood jiray ayay aadeen sidii caadadii iiddu u ahayd.
੪੨ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ।
43 Oo goortay maalmihii dhammaysteen, oo ay noqonayeen, ayaa Ciise wiilkii ahaa ku hadhay Yeruusaalem, waalidkiisuna ma ogayn,
੪੩ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।
44 laakiin iyagoo u malaynaya inuu dadka la socdo, ayay maalin sii socdeen, markaasay ka dhex doondooneen xigaalkooda iyo kuway isbarteen.
੪੪ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।
45 Oo markay heli waayeen ayay Yeruusaalem ku noqdeen oo ka doondooneen.
੪੫ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।
46 Waxaa noqotay, saddex maalmood dabadeed, inay macbudka ka heleen isagoo macallimiinta dhex fadhiya oo dhegaysanaya oo wax weyddiinaya.
੪੬ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।
47 Dadkii maqlay oo dhan ayaa la yaabay garashadiisii iyo jawaabihiisii.
੪੭ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।
48 Goortay arkeen isagii way la yaabeen, oo hooyadiis ayaa ku tidhi, Wiilkaygiiyow, maxaad sidaas noo yeeshay? Bal eeg, aniga iyo aabbahaa caloolxumo waannu kugu doondoonnay.
੪੮ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
49 Markaasuu wuxuu ku yidhi, Maxaad ii doondoonayseen? Miyaanad ogayn inay igu waajib tahay inaan danta Aabbahay ku jeedo?
੪੯ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?
50 Laakiin way garan waayeen hadalkii uu kula hadlay.
੫੦ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।
51 Kolkaasuu raacay oo Naasared tegey, wuuna ka dambeeyey iyaga; laakiinse hooyadiis hadalkaas oo dhan qalbigeeda ayay ku haysatay.
੫੧ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
52 Ciisena wuxuu ku koray xigmad iyo dherer iyo nimco, Ilaah iyo dadka hortooda.
੫੨ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

< Luukos 2 >