< Amós 6 >

1 ¡Ay de los que viven tranquilos m Sión y confiados en el monte de Samaria, los magnates del primero de los pueblos, a los cuales acude la casa de Israel!
“ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।
2 Pasad a Calné, y ved; y de allí id adelante a Hamat la grande; y bajad a Gat de los filisteos. ¿Superan ellas acaso a estos reinos? ¿o es más espacioso su territorio que el vuestro?
ਕਲਨੇਹ ਸ਼ਹਿਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਸ਼ਹਿਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਸ਼ਹਿਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ?
3 Vosotros queréis alejar el día aciago, y aceleráis el imperio de la violencia.
ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!
4 Duermen en divanes de marfil y se tienden sobre sus lechos; comen corderos del rebaño, y novillos sacados del establo.
“ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!
5 Cantan a gritos al son de la cítara, e inventan, como David, instrumentos músicos.
ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ,
6 Beben vino en copones, y se ungen con el óleo más exquisito, sin compadecerse del quebranto de José.
ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
7 Por eso irán ahora al cautiverio, los primeros de los deportados, y desaparecerá la batahola de los banqueteadores.
ਇਸ ਲਈ ਹੁਣ ਉਹ ਗ਼ੁਲਾਮੀ ਵਿੱਚ ਪਹਿਲਾਂ ਜਾਣਗੇ ਅਤੇ ਜੋ ਲੰਮੇ ਪੈ ਕੇ ਸੌਂਦੇ ਸਨ, ਉਨ੍ਹਾਂ ਦਾ ਭੋਗ-ਵਿਲਾਸ ਮੁੱਕ ਜਾਵੇਗਾ।”
8 Yahvé, el Señor ha jurado por sí mismo —oráculo del Dios de los ejércitos—. “Aborrezco la gloria de Jacob, y detesto sus palacios; entregaré la ciudad y cuanto contiene.”
ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।”
9 Si quedaren diez hombres en una casa, también ellos morirán.
ਜੇਕਰ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿ ਜਾਣ, ਤਾਂ ਉਹ ਵੀ ਮਰ ਜਾਣਗੇ,
10 Llevará (al muerto) su tío, el cual ha de quemarlo; y sacando de la casa los huesos dirá al que está en el fondo de la casa: “¿Queda algún otro?” Y él responderá: “No hay más.” Y (el primero) replicará: “¡Cállate! porque no hay que mencionar el Nombre de Yahvé.”
੧੦ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, “ਕੀ ਤੇਰੇ ਨਾਲ ਕੋਈ ਹੋਰ ਵੀ ਹੈ?” ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, “ਚੁੱਪ ਰਹਿ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ!”
11 Pues he aquí que Yahvé da la orden, y herirá la casa grande con hendiduras, y la casa chica con quebraduras.
੧੧ਕਿਉਂਕਿ ਯਹੋਵਾਹ ਨੇ ਹੁਕਮ ਦਿੱਤਾ ਹੈ, ਵੱਡਾ ਘਰ ਛੇਕਾਂ ਨਾਲ ਅਤੇ ਛੋਟਾ ਘਰ ਦਰਾਰਾਂ ਨਾਲ ਮਾਰਿਆ ਜਾਵੇਗਾ।
12 ¿Corren acaso los caballos por las peñas? ¿O se puede arar (allí) con bueyes? Así vosotros trocáis en veneno el juicio, y el fruto de justicia en ajenjo;
੧੨ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ!
13 os regocijáis en lo que es nada, diciendo: “¿No nos hemos hecho poderosos con nuestra propia fuerza?”
੧੩ਤੁਸੀਂ ਜੋ ਖ਼ਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ ਅਤੇ ਕਹਿੰਦੇ ਹੋ, “ਕੀ ਅਸੀਂ ਆਪਣੇ ਹੀ ਬਲ ਨਾਲ ਸ਼ਕਤੀਸ਼ਾਲੀ ਨਹੀਂ ਹੋ ਗਏ?”
14 “Mas he aquí que voy a suscitar contra vosotros, una nación, oh casa de Israel —oráculo de Yahvé, Dios de los ejércitos—, (un pueblo) que os oprimirá desde la entrada de Hamat hasta el torrente del Arabá.
੧੪ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”

< Amós 6 >