< Ezequiel 12 >

1 Me fue dirigida la palabra de Yahvé en estos términos:
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ
2 “Hijo de hombre, tú habitas en medio de una casa de rebeldes, que tienen ojos para ver, y no ven; oídos para oír y no oyen; porque son una casa rebelde.
ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
3 Tú, pues, hijo de hombre, prepárate bagaje de cautiverio, y sal al cautiverio, en pleno día, viéndolo ellos. Trasládate de tu lugar a otro lugar ante sus ojos; tal vez comprendan, pues son casa rebelde.
ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।
4 Sacarás tu bagaje, como bagaje de cautiverio, en pleno día, delante de sus ojos, y saldrás por la tarde a vista de ellos como uno que va al cautiverio,
ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।
5 haciendo, en presencia de ellos, una abertura en la pared por la cual sacarás (el bagaje).
ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਕੰਧ ਵਿੱਚ ਰਾਹ ਬਣਾ ਉਸ ਰਾਹ ਨਿੱਕਲ ਜਾ।
6 Ante su vista te lo echarás al hombro, y lo llevarás de noche, cubierta tu cara para no ver la tierra; pues te he puesto como señal para la casa de Israel.”
ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।
7 Yo hice así, como se me había mandado. Saqué en pleno día mi bagaje, como bagaje de cautiverio; por la tarde hice con la mano un agujero en la pared, y de noche saqué (el bagaje) y alzándolo a la vista de ellos lo eché al hombro:
ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਆਪਣੇ ਹੱਥ ਨਾਲ ਕੰਧ ਵਿੱਚ ਰਾਹ ਬਣਾਇਆ, ਤਾਂ ਮੈਂ ਹਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਹਨਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।
8 Y recibí por la mañana esta palabra de Yahvé:
ਸਵੇਰ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ,
9 “Hijo de hombre, ¿no te han preguntado los de la casa de Israel, esta casa rebelde: «¿Qué estás haciendo?»
ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ?
10 Dile: Así habla Yahvé, el Señor: Este oráculo es para el príncipe que está en Jerusalén, y para toda la casa de Israel que habita en medio de ella.
੧੦ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਵਾਕ ਯਰੂਸ਼ਲਮ ਦੇ ਸ਼ਹਿਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ, ਜੋ ਉਸ ਵਿੱਚ ਰਹਿੰਦੇ ਹਨ।
11 Dirás: Yo os sirvo de señal. Como yo he hecho, así se hará con ellos; al destierro, al cautiverio irán.
੧੧ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ।
12 El príncipe que está en medio de ellos se echará (su bagaje) al hombro, siendo de noche, y partirá; le harán un agujero en la pared para sacarlo por allí; y se cubrirá el rostro para que no vea con sus ojos la tierra.
੧੨ਸ਼ਹਿਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ, ਹਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਰਾਹ ਬਣਾਏਗਾ, ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਢੱਕੇਗਾ, ਕਿਉਂ ਜੋ ਉਹ ਆਪਣੀਆਂ ਅੱਖਾਂ ਨਾਲ ਦੇਸ ਨੂੰ ਨਾ ਵੇਖੇਗਾ।
13 Mas Yo extenderé sobre él mi red, y quedará preso en mi lazo, y le haré llevar a Babilonia, tierra de los caldeos; pero no la verá, y allí morirá.
੧੩ਮੈਂ ਆਪਣਾ ਜਾਲ਼ ਉਸ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪਹੁੰਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਵੇਗਾ।
14 Y a todos los de su servicio, sus auxiliares y sus soldados todos los esparciré a todo viento y desenvainaré la espada en pos de ellos.
੧੪ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।
15 Y conocerán que Yo soy Yahvé, cuando los haya dispersado entre las naciones y diseminado en los países.
੧੫ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
16 Pero preservaré a algunos de ellos de la espada, del hambre y de la peste, a fin de que cuenten todas sus abominaciones entre las naciones adonde llegaren. Y conocerán que Yo soy Yahvé.”
੧੬ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
17 Y recibí de Yahvé esta palabra:
੧੭ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
18 “Hijo de hombre, come tu pan con temor y bebe tu agua con temblor y angustia.
੧੮ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ!
19 Y di al pueblo del país: Así habla Yahvé, el Señor, respecto de los habitantes de Jerusalén y de la tierra de Israel: Comerán su pan con angustia, y con espanto beberán su agua; porque la tierra será despojada de cuanto contiene, a causa de las injusticias de todos sus habitantes.
੧੯ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।
20 Serán asoladas las ciudades pobladas, y el país se convertirá en desierto; y conoceréis que Yo soy Yahvé.”
੨੦ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਵੇਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
21 Me fue dirigida la palabra de Yahvé que dijo:
੨੧ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
22 “Hijo de hombre, ¿qué refrán es ese que tenéis en el país de Israel y que dice: «Se van prolongando los días, y no se cumplen las visiones»?
੨੨ਹੇ ਮਨੁੱਖ ਦੇ ਪੁੱਤਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਉਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ?
23 Por esto diles: Yo acabaré con este refrán; no lo repetirán más en Israel. Al contrario, diles: Ya están cerca los días y el cumplimiento de toda visión.
੨੩ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਉਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ।
24 Pues no habrá más visión vana ni adivinación lisonjera en la casa de Israel.
੨੪ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ।
25 Porque Yo, Yahvé, hablaré; y cuanto dijere se cumplirá; no se diferirá para más adelante; en vuestros días, oh casa rebelde, diré una palabra, y la cumpliré”, dice Yahvé, el Señor.
੨੫ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ।
26 Y me fue dirigida la palabra de Yahvé en estos términos:
੨੬ਯਹੋਵਾਹ ਦਾ ਵਾਕ ਫੇਰ ਮੇਰੇ ਕੋਲ ਆਇਆ ਕਿ
27 “Hijo de hombre, mira lo que dice la casa de Israel: «La visión que este ve es para días lejanos; para tiempos remotos profetiza él».
੨੭ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।
28 Por lo tanto diles: Así dice el Señor, Yahvé: No se diferirá ya ninguna de mis palabras; la palabra que Yo dijere se cumplirá”, dice Yahvé, el Señor.
੨੮ਇਸ ਲਈ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।

< Ezequiel 12 >