< Hageo 2 >

1 El veintiuno del mes séptimo, habló Yahvé, por boca del profeta Ageo, en estos términos:
ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
2 “Habla a Zorobabel, hijo de Salatiel, gobernador de Judá, y al Sumo Sacerdote Jesús, hijo de Josedec, y al resto del pueblo, y diles:
ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ,
3 ¿Vive entre vosotros aún un hombre que haya visto esta Casa en su gloria anterior? ¿Y qué tal os parece ahora? ¿No es a vuestros ojos como nada?
“ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?”
4 Ahora, pues, cobra ánimo, oh Zorobabel, dice Yahvé. Cobra ánimo, oh Jesús, hijo de Josedec, Sumo Sacerdote; cobra ánimo, pueblo todo del país, dice Yahvé. ¡Y manos a la obra! pues Yo estoy con vosotros, dice Yahvé de los ejércitos.
ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
5 Por el pacto qué hice con vosotros cuando salisteis de Egipto, mi Espíritu está en medio de vosotros. No temáis.
ਉਸ ਨੇਮ ਅਨੁਸਾਰ ਜਿਹੜਾ ਮੈਂ ਤੁਹਾਡੇ ਨਾਲ ਮਿਸਰ ਦੇ ਵਿੱਚੋਂ ਨਿੱਕਲਣ ਦੇ ਸਮੇਂ ਬੰਨ੍ਹਿਆ, ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਇਸ ਲਈ ਡਰੋ ਨਾ!
6 Porque así dice Yahvé de los ejércitos: Una vez más, y esto dentro de poco, conmoveré el cielo y la tierra, el mar y los continentes.
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।
7 Conmoveré todas las naciones, y vendrán los tesoros de todos los pueblos, y henchiré de gloria esta Casa, dice Yahvé de los ejércitos.
ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
8 Mía es la plata, mío el oro, dice Yahvé de los ejércitos.
ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ।
9 Grande será la gloria de esta Casa; más grande que la primera será su postrera, dice Yahvé de los ejércitos; y en este lugar daré la paz, dice Yahvé de los ejércitos.”
ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
10 El día veinticuatro del mes noveno del año segundo de Darío, habló Yahvé por boca del profeta Ageo, en estos términos:
੧੦ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
11 “Así dice Yahvé de los ejércitos: Propón a los sacerdotes esta cuestión legal:
੧੧ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਬਿਵਸਥਾ ਦੇ ਬਾਰੇ ਜਾਜਕਾਂ ਤੋਂ ਪੁੱਛ
12 Si uno lleva carne sagrada en una falda de su vestido, y toca con esa su falda pan, o un guiso, o vino, o aceite, o cualquier clase de comida, ¿quedarán acaso santificadas estas cosas?” Respondieron los sacerdotes y dijeron que no.
੧੨ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।
13 Luego dijo Ageo: “Si uno está inmundo por (haber tocado a) un muerto y toca alguna de estas cosas, ¿quedarán estas inmundas?” Respondieron los sacerdotes y dijeron: “Quedarán inmundas.”
੧੩ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ।
14 Entonces Ageo tomó la palabra y dijo: “Así es este pueblo, y así es esta nación, delante de Mí, dice Yahvé; y así son todas las obras de sus manos; inmundo es lo que me ofrecen en este lugar.
੧੪ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।
15 Mirad ahora (lo que sucederá) desde este día en adelante: Antes de poner vosotros piedra sobre piedra en el Templo de Yahvé,
੧੫ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।
16 cuando uno iba a un montón de veinte había solamente diez (medidas), cuando iba al lagar para sacar cincuenta, había solamente veinte,
੧੬ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
17 porque Yo os castigué con tizón y añublo y granizo, (destruyendo) todas las labores de vuestras manos; y con todo no os volvisteis a Mí, dice Yahvé.
੧੭ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।
18 Pero mirad (lo que sucederá) desde este día en adelante, desde el día veinte y cuatro del mes noveno, desde el día en que han sido echados los cimientos de la Casa de Yahvé. ¡Miradlo bien!
੧੮ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।
19 La semilla está todavía en el granero; la vid, la higuera, el granado, el olivo no han dado aún su fruto, pero desde este día haré Yo mi bendición.”
੧੯ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।
20 Habló Yahvé a Ageo por segunda vez, el día veinte y cuatro del mes, diciendo:
੨੦ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
21 “Habla a Zorobabel, gobernador de Judá, y dile: Yo conmoveré el cielo y la tierra;
੨੧ਯਹੂਦਾਹ ਦੇ ਹਾਕਮ ਜ਼ਰੂੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
22 trastornaré el trono de los reinos y destruiré el poder de los reinos de los gentiles, volcaré los carros y sus ocupantes, y caerán los caballos y los que en ellos cabalgan, los unos por la espada de los otros.
੨੨ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।
23 En aquel día, dice Yahvé de los ejércitos, te tomaré, oh Zorobabel, hijo de Salatiel, siervo mío, dice Yahvé, y te haré como anillo de sellar, porque Yo te he escogido”, dice Yahvé de los ejércitos.
੨੩ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

< Hageo 2 >