< Oseas 7 >
1 Al curar Yo a Israel, se ha descubierto la iniquidad de Efraím y la perversidad de Samaria: practican la mentira; por dentro hay ladrones, y por fuera roban bandidos.
੧ਜਦ ਮੈਂ ਇਸਰਾਏਲ ਨੂੰ ਚੰਗਾ ਕਰਨ ਲੱਗਾ, ਤਾਂ ਇਫ਼ਰਾਈਮ ਦੀ ਬਦੀ ਪਰਗਟ ਹੋ ਗਈ, ਨਾਲੇ ਸਾਮਰਿਯਾ ਦੀ ਬੁਰਿਆਈ ਵੀ, - ਕਿਉਂਕਿ ਉਹ ਝੂਠ ਮਾਰਦੇ ਹਨ, ਚੋਰ ਅੰਦਰ ਆ ਵੜਦੇ ਹਨ, ਡਾਕੂਆਂ ਦੇ ਜੱਥੇ ਬਾਹਰ ਲੁੱਟਦੇ ਹਨ।
2 No piensan en su corazón que Yo me acuerdo de todas sus maldades. Ahora los rodean sus obras que están ante mi vista.
੨ਉਹ ਆਪਣੇ ਦਿਲਾਂ ਵਿੱਚ ਨਹੀਂ ਸੋਚਦੇ ਕਿ ਮੈਂ ਉਹਨਾਂ ਦੀ ਸਾਰੀ ਬਦੀ ਚੇਤੇ ਰੱਖਦਾ ਹਾਂ, ਹੁਣ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਘੇਰਦੀਆਂ ਹਨ, ਉਹ ਮੇਰੇ ਸਨਮੁਖ ਹਨ।
3 Regocijan al rey con sus perversidades, y a los príncipes con sus mentiras.
੩ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।
4 Son adúlteros todos, como horno encendido por el hornero; este cesa de atizar (el fuego), mientras se amasa, hasta la fermentación.
੪ਉਹ ਸਾਰੇ ਦੇ ਸਾਰੇ ਵਿਭਚਾਰੀ ਹਨ, ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ, ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।
5 En la fiesta de nuestro rey, los príncipes loquearon tomados de vino; y él tendió su mano a los burladores.
੫ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।
6 Porque ellos se acercaron, siendo como horno su corazón mientras le acechaban. Toda la noche durmió su hornero, y a la mañana el (horno) ardió cual llama abrasadora.
੬ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।
7 Todos están encendidos como un horno; devoran a sus jueces, todos sus reyes han caído; no hay entre ellos quien clame a Mí.
੭ਉਹ ਸਾਰੇ ਦੇ ਸਾਰੇ ਤੰਦੂਰ ਵਾਂਗੂੰ ਤੱਤੇ ਹਨ, ਅਤੇ ਉਹ ਆਪਣੇ ਨਿਆਂਈਆਂ ਨੂੰ ਖਾ ਜਾਂਦੇ ਹਨ, ਉਹਨਾਂ ਦੇ ਸਾਰੇ ਰਾਜੇ ਡਿੱਗ ਪਏ, ਉਹਨਾਂ ਦੇ ਵਿੱਚ ਕੋਈ ਨਹੀਂ ਜੋ ਮੈਨੂੰ ਪੁਕਾਰਦਾ ਹੈ।
8 Efraím se ha mezclado con los pueblos; Efraím es una torta a la cual no se ha dado vuelta.
੮ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!
9 Los extranjeros han devorado su fuerza, y él no se dio cuenta; también las canas se esparcieron sobre él sin que lo advirtiera.
੯ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ। ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ।
10 La soberbia de Israel se manifiesta en su misma cara; pero no se convierten a Yahvé su Dios, y con todo esto no lo buscan.
੧੦ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ।
11 Efraím ha venido a ser como una paloma tonta y falta de entendimiento: llaman a Egipto, acuden a Asiria.
੧੧ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!
12 Pero mientras vayan, tenderé sobre ellos mi red; los haré caer cual ave del cielo; los castigaré según lo anunciado en sus asambleas.
੧੨ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ, ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।
13 ¡Ay de ellos porque se han apartado de Mí! ¡Ruina sobre ellos, por cuanto contra Mí se han rebelado! Yo iba a salvarlos, pero ellos hablaban mentiras de Mí.
੧੩ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
14 Y no me invocan de corazón cuando gimen sobre sus camas; es por el trigo y el vino por lo que se preocupan; así se apartan de Mí.
੧੪ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।
15 Yo les he enseñado, he dado vigor a sus brazos, pero ellos maquinan contra Mí el mal.
੧੫ਮੈਂ ਉਹਨਾਂ ਦੀ ਬਾਂਹ ਨੂੰ ਸਿਖਾਇਆ ਤੇ ਤਕੜਾ ਕੀਤਾ, ਪਰ ਉਹ ਮੇਰੇ ਵਿਰੁੱਧ ਬੁਰਿਆਈ ਸੋਚਦੇ ਹਨ।
16 Vuelven a sacudir el yugo, son como arco engañoso. Sus príncipes caerán a espada, en castigo de la saña de su lengua. Por eso se mofarán de ellos en la tierra de Egipto.
੧੬ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ, ਉਹ ਨਕਲੀ ਧਣੁੱਖ ਵਰਗੇ ਹਨ। ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ।