< Isaías 39 >
1 En aquel tiempo envió Merodac Baladán, hijo de Baladán, rey de Babilonia, cartas y presentes a Ezequías; porque supo que Ezequías había estado enfermo y se había curado.
੧ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।
2 Alegrose de esto Ezequías y mostró a los (mensajeros) la casa de su tesoro, la plata, el oro, los perfumes, los ungüentos olorosos, toda su armería y cuanto tenía en su tesorería. No hubo nada en la casa de Ezequías, ni en su poder, que no les mostrase.
੨ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।
3 Entonces se presentó el profeta Isaías ante el rey Ezequías y le preguntó: “¿Qué han dicho esos hombres, y de dónde han llegado a ti?” Respondió Ezequías: “De un país lejano han venido a verme: de Babilonia.”
੩ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।
4 Y le preguntó: “¿Qué han visto en tu casa?” Repuso Ezequías: “Han visto todo cuanto hay en mi casa; no hay cosa entre mis tesoros que no les haya mostrado.”
੪ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।
5 Mas Isaías dijo a Ezequías: “Oye la palabra de Yahvé de los ejércitos:
੫ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!
6 He aquí que días vendrán en que será llevado a Babilonia todo cuanto hay en tu casa, y cuanto han atesorado tus padres hasta este día; no quedará nada, dice Yahvé.
੬ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ
7 Y de los hijos que nacieren de ti y que tú engendrares serán llevados algunos para ser eunucos en el palacio del rey de Babilonia.”
੭ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।
8 Respondió Ezequías a Isaías: “Buena es la palabra de Yahvé que tú acabas de anunciarme.” Y agregó: “Habrá, pues, paz y seguridad en mis días.”
੮ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।