< Job 8 >

1 Entonces tomó la palabra Baldad suhita y dijo:
ਤਦ ਬਿਲਦਦ ਸ਼ੂਹੀ ਨੇ ਆਖਿਆ,
2 “¿Hasta cuándo hablarás de este modo y serán las palabras de tu boca cual viento tempestuoso?
“ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ?
3 ¿Acaso Dios tuerce el derecho, o pervierte el Omnipotente la justicia?
ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?
4 Si tus hijos contra Él pecaron, Él los ha castigado ya a causa de sus transgresiones.
ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ, ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ।
5 Pero tú, si buscas solícito a Dios, e imploras al Todopoderoso,
ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
6 y eres puro y recto, al punto Él velará sobre ti, y prosperará la morada de tu justicia.
ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ।
7 Tu anterior estado será poca cosa, pues tu porvenir será muy grande.
ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।”
8 Pregunta, si quieres, a las generaciones pasadas, respeta la experiencia de los padres;
“ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ, ਅਤੇ ਉਨ੍ਹਾਂ ਦੇ ਪੁਰਖਿਆਂ ਦੀਆਂ ਖੋਜ਼ਾਂ ਉੱਤੇ ਧਿਆਨ ਦੇ,
9 pues de ayer somos y nada sabemos, y nuestros días sobre la tierra pasan como la sombra.
ਆਪਾਂ ਤਾਂ ਕੱਲ ਦੇ ਹਾਂ, ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ।
10 Ellos te instruirán, ellos hablarán contigo, y de su corazón sacarán estas palabras:
੧੦ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?
11 ¿Puede crecer el papiro sin humedad, el junco elevarse sin agua?
੧੧ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ?
12 Estando aún en flor, y sin ser cortado se seca antes que cualquier otra hierba.
੧੨ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ, ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ।
13 Así será el fin de todos los que se olvidan de Dios; se desvanecerá la esperanza del impío;
੧੩ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।
14 su seguridad le será cortada, y su confianza va a ser como telaraña.
੧੪ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ।
15 Se apoya sobre su casa, mas esta no se mantiene, se aferra a ella y no resiste.
੧੫ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।
16 Está en su lozanía ante el sol, sus renuevos exceden de su huerto,
੧੬ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ।
17 sus raíces se entrelazan sobre el montón de piedras, hundiéndose hasta donde está la roca;
੧੭ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।
18 mas cuando se lo arranca de su lugar, este lo desconoce (diciendo): «Nunca te he visto.»
੧੮ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ, ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ।
19 No es otro el gozo que está al fin de su camino, y de su polvo nacerán otros.
੧੯ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ! ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ।”
20 He aquí que Dios no desecha al justo, ni da la mano a los malvados.
੨੦“ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ।
21 Algún día rebosará de risa tu boca, y tus labios de júbilo.
੨੧ਉਹ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ।
22 Los que te aborrecen se cubrirán de ignominia, y la tienda de los impíos dejará de existir.”
੨੨ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”

< Job 8 >