< 1 Reyes 6 >
1 Cuatrocientos ochenta años después de que los israelitas salieran de Egipto, en el cuarto año del reinado del rey Salomón, en el mes de Zif, Salomón comenzó a construir el Templo del Señor.
੧ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।
2 El Templo que el rey Salomón construyó para el Señor medía sesenta codos de largo por veinte de ancho y treinta de alto.
੨ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
3 La sala de entrada en la parte delantera del Templo tenía veinte codos de ancho. Tenía todo el ancho del Templo y sobresalía diez codos por delante del mismo.
੩ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।
4 Mandó hacer ventanas enrejadas para colocarlas en lo alto del Templo.
੪ਭਵਨ ਲਈ ਉਸ ਨੇ ਜਾਲੀਦਾਰ ਜੜਵੀਆਂ ਖਿੜਕੀਆਂ ਬਣਾਈਆਂ।
5 También mandó construir una estructura contra el muro exterior del Templo, tanto en el santuario exterior como en el interior, para disponer de una serie de habitaciones laterales.
੫ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।
6 La planta baja medía cinco codos de ancho, el primer piso seis codos y el segundo siete codos. Además, mandó colocar repisas a lo largo de todo el exterior, para no tener que introducir vigas en los muros del Templo.
੬ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।
7 Cuando se construyó el Templo, las piedras se terminaron en la cantera para que no se oyera en el Templo el ruido de ningún martillo, hacha o cualquier herramienta de hierro durante la construcción.
੭ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ-ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ।
8 La entrada a la planta baja estaba en el lado sur del Templo. Las escaleras conducían al primer piso, y luego al segundo.
੮ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ।
9 Salomón terminó de construir el Templo, cubriéndolo con un techo de vigas y tablas de cedro.
੯ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ।
10 Construyó la estructura externa a lo largo de todo el Templo. Tenía una altura de cinco codos, unida al Templo con vigas de madera de cedro.
੧੦ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।
11 El Señor envió este mensaje a Salomón, diciéndole:
੧੧ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ
12 “Sobre este Templo que estás construyendo: si sigues lo que te he dicho, cumpliendo mis requisitos y guardando mis mandamientos en lo que haces, cumpliré la promesa que le hice a tu padre David por medio de ti.
੧੨ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।
13 Viviré entre los israelitas y no abandonaré a Israel, mi pueblo”.
੧੩ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।
14 Salomón terminó de construir el Templo.
੧੪ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ।
15 Forró las paredes con paneles de cedro desde el suelo hasta el techo y cubrió el suelo del Templo con tablas de ciprés.
੧੫ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
16 En la parte de atrás del Templo, separó veinte codos con tablas de cedro desde el suelo hasta el techo, haciendo un santuario interior como el Lugar Santísimo.
੧੬ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।
17 El Templo principal, frente a esta sala, medía cuarenta codos de largo.
੧੭ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ।
18 Los paneles de cedro del interior del Templo estaban decorados con tallas de calabazas y flores abiertas. Todo estaba revestido de cedro; no se veía nada de la piedra.
੧੮ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।
19 También mandó hacer el santuario interior dentro del Templo, donde se colocaría el Arca del Pacto del Señor.
੧੯ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।
20 El santuario interior medía veinte codos de largo, veinte de ancho y veinte de alto. Mandó a cubrir el interior con un revestimiento de oro puro, así como el altar de cedro.
੨੦ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।
21 Salomón hizo cubrir todo el interior del Templo con oro puro, Hizo que se extendieran cadenas de oro por la parte delantera del santuario interior, que también estaba cubierta de oro.
੨੧ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।
22 Cubrió todo el interior del Templo con una capa de oro hasta que estuvo todo terminado. También cubrió de oro todo el altar del santuario interior.
੨੨ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ।
23 Mandó hacer dos querubines de madera de olivo para el santuario interior, de diez codos de altura cada uno.
੨੩ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।
24 Las dos alas del querubín medían cinco codos, lo que hacía una envergadura total de diez codos.
੨੪ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ।
25 El otro querubín también medía diez codos, ya que eran idénticos en tamaño y forma.
੨੫ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ।
26 Ambos querubines medían diez codos.
੨੬ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।
27 Hizo colocar los querubines dentro del santuario interior del Templo. Como sus alas estaban completamente extendidas, un ala del primer querubín tocaba una pared, un ala del segundo querubín tocaba la otra pared, y en el centro del Templo sus alas se tocaban.
੨੭ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
28 Los querubines también estaban cubiertos con una capa de oro.
੨੮ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ।
29 Hizo tallar todas las paredes del Templo, tanto las del santuario interior como las del exterior, con diseños de querubines, palmeras y flores abiertas.
੨੯ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।
30 También mandó cubrir de oro el suelo del Templo, tanto el de los santuarios interiores como el de los exteriores.
੩੦ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ।
31 Mandó hacer puertas de madera de olivo para la entrada del santuario interior, con un dintel y jambas de cinco lados.
੩੧ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ।
32 Estas puertas dobles de madera de olivo tenían grabados diseños de querubines, palmeras y flores abiertas. Las tallas de los querubines y las palmeras estaban cubiertas de oro batido.
੩੨ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ।
33 De igual manera, mandó a hacer postes de madera de olivo de cuatro lados para la entrada del santuario.
੩੩ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ।
34 Sus puertas eran de madera de ciprés, cada una con dos paneles abatibles.
੩੪ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ।
35 Las hizo tallar con diseños de querubines, palmeras y flores abiertas, y las cubrió con oro batido uniformemente sobre las tallas.
੩੫ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।
36 Salomón hizo construir el patio interior con tres hileras de piedra labrada y una de vigas de cedro.
੩੬ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।
37 Los cimientos del Templo del Señor fueron puestos en el cuarto año del reinado de Salomón, en el mes de Zif.
੩੭ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ।
38 El Templo se terminó exactamente como estaba previsto y especificado en el undécimo año de Salomón, en el octavo mes, el mes de Bul. Así que tardó siete años en construir el Templo.
੩੮ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।