< 1 Samuel 24 >
1 Cuando Saúl volvió de perseguir a los filisteos, le informaron: “David está en el desierto de En-gadi”.
੧ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ।
2 Así que Saúl tomó tres mil hombres especialmente escogidos de todo Israel y fue a buscar a David y a sus hombres en los alrededores de las Rocas de las Cabras Salvajes.
੨ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ।
3 Cuando Saúl pasó por los corrales de las ovejas en el camino, había una cueva, y entró a hacer sus necesidades. David y sus hombres estaban escondidos en lo profundo de la cueva.
੩ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ।
4 Los hombres de David le dijeron: “Hoy es el día que el Señor te prometió al decirte: ‘Escucha, voy a entregarte a tu enemigo, para que hagas con él lo que quieras’”. Entonces David se acercó sigilosamente y cortó un trozo del borde del manto de Saúl.
੪ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।
5 Pero después David se sintió muy mal porque había cortado un trozo del manto de Saúl.
੫ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ।
6 Y les dijo a sus hombres: “Que el Señor me impida hacer algo así a mi amo, el ungido del Señor. Nunca lo atacaré, porque es el ungido del Señor”.
੬ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਕਿ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਅਭਿਸ਼ੇਕ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਅਭਿਸ਼ੇਕ ਕੀਤਾ ਹੋਇਆ ਹੈ।
7 Y reprendió a sus hombres, y no les permitió atacar a Saúl. Saúl se levantó y siguió su camino.
੭ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਇਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਗੁਫ਼ਾ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ।
8 Un poco más tarde, David salió de la cueva y gritó: “¡Mi amo el rey!”. Cuando Saúl miró a su alrededor, David se inclinó con el rostro hacia el suelo.
੮ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
9 “¿Por qué haces caso a la gente que dice que yo quiero hacerte daño”? preguntó David.
੯ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?
10 “¡Sólo mira! Hoy has visto con tus propios ojos que el Señor te entregó a mí en la cueva. Algunos me instaron a matarte, pero yo te mostré compasivo y dije: ‘Me niego a atacar a mi amo, porque es el ungido del Señor’.
੧੦ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।
11 ¡Mira, padre mío! ¿Ves este pedazo de tu túnica que estoy sosteniendo? Sí, te lo he cortado, pero no te he matado. Ahora puedes verlo por ti mismo y puedes estar seguro de que no he hecho nada malo ni rebelde. No he pecado contra ti, pero tú me persigues, tratando de matarme.
੧੧ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ।
12 “Que el Señor decida entre tú y yo quién de los dos tiene razón, y que el Señor te castigue, pero yo nunca intentaré hacerte daño.
੧੨ਮੇਰਾ ਤੇਰਾ ਨਿਆਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
13 Como dice el viejo refrán: ‘Del malvado salen actos malvados’, pero yo nunca trataré de hacerte daño.
੧੩ਜਿਵੇਂ ਪੁਰਾਣਿਆਂ ਦੀ ਅਖਾਉਤ ਵਿੱਚ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ।
14 ¿A quién persigue el rey de Israel? ¿A quién persigue? ¡A un perro muerto! ¡Sólo una pulga!
੧੪ਇਸਰਾਏਲ ਦਾ ਰਾਜਾ ਕਿਸ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਸ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮਰੇ ਹੋਏ ਕੁੱਤੇ ਦਾ ਜਾਂ ਇੱਕ ਪਿੱਸੂ ਦਾ!
15 Que el Señor decida y elija entre tú y yo. Que preste atención a mi caso y lo apoye; que me salve de ti”.
੧੫ਫੇਰ ਯਹੋਵਾਹ ਹੀ ਨਿਆਈਂ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।
16 Cuando David terminó de decir esto, Saúl preguntó: “¿Eres tú el que habla, David, hijo mío?”, y lloró en voz alta.
੧੬ਅਜਿਹਾ ਹੋਇਆ ਜਦ ਦਾਊਦ ਨੇ ਇਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਅਤੇ ਸ਼ਾਊਲ ਉੱਚੀ ਅਵਾਜ਼ ਨਾਲ ਰੋਇਆ
17 Entonces le dijo a David: “Tú eres mejor persona que yo, porque me has pagado con el bien, pero yo te he pagado con el mal.
੧੭ਤਦ ਉਸ ਨੇ ਦਾਊਦ ਨੂੰ ਆਖਿਆ, ਤੂੰ ਮੇਰੇ ਤੋਂ ਵੱਧ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਬਦਲੇ ਮੇਰੇ ਨਾਲ ਭਲਿਆਈ ਕੀਤੀ ਹੈ।
18 Hoy has demostrado lo bien que me has tratado, pues cuando el Señor me entregó a ti, no me mataste.
੧੮ਅੱਜ ਤੂੰ ਪ੍ਰਗਟ ਕੀਤਾ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਜਦ ਕਿ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ।
19 Porque si un hombre agarrara a su enemigo, ¿lo dejaría escapar ileso? ¡Que el Señor te recompense bien por cómo me has tratado hoy!
੧੯ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁੱਖ-ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ।
20 Escucha, sé que definitivamente serás rey, y tu gobierno sobre el reino de Israel será seguro.
੨੦ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ।
21 Ahora júrame por el Señor que no destruirás a mis descendientes que me siguen y que no borrarás mi nombre de mi linaje”.
੨੧ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ।
22 Así que David le prometió esto a Saúl con un juramento. Entonces Saúl regresó a su casa, pero David y sus hombres volvieron a la fortaleza.
੨੨ਸੋ ਦਾਊਦ ਨੇ ਸ਼ਾਊਲ ਨਾਲ ਸਹੁੰ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਗੜ੍ਹ ਵਿੱਚ ਜਾ ਬੈਠੇ।