< Amós 9 >

1 Entonces vi al Señor de pie junto al altar y dijo: Golpea la parte alta de los pilares del Templo para que tiemblen sus fundamentos, y caigan sobre la gente. Y a los que sobrevivan los mataré con espada. No se salvará ni siquiera uno.
ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ।
2 Incluso si se ocultan en el Seol, yo los sacaré de allí. Incluso si se ocultan en el cielo, yo los haré descender. (Sheol h7585)
“ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ! (Sheol h7585)
3 Incluso si se ocultan en lo alto del Monte Carmelo, los buscaré y los atraparé. Incluso si se ocultan de mi en lo profundo del mar, yo mandaré una serpiente para que los muerda.
ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!
4 Incluso si son deportados por sus enemigos, yo los mandaré a matar con espada. Los vigilaré pero no para hacerles bien, sino para hacerles mal.
ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”
5 El Señor de poder toca la tierra y ésta se derrite. Y todos sus habitantes se lamentan. La tierra sube como el río Nilo cuando se desborda, y luego vuelve a caer.
ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।
6 El Señor construye su casa en el cielo, y pone sus fundamentos sobre la tierra. Él llama a las aguas de los mares y las hace caer como lluvia sobre la tierra. ¡El Señor, es su nombre!
ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ!
7 ¿No son los etíopes tan importantes para mi como lo son ustedes, pueblo de Israel? – pregunta el Señor. Sí, yo saqué a los israelitas de la tierra de Egipto, pero también saqué a los filisteos de Creta, así como a los sirios los saqué de Quir.
“ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?
8 ¡Tengan cuidado! Estoy pendiente de los pecados de este reino pecador. Yo lo eliminaré de la faz de la tierra. Pero no destruiré por completo a los descendientes de Jacob.
ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ।
9 ¡Miren lo que hago! Yo daré la orden y el pueblo de Israel será sacudido entre las naciones como la harina en un tamiz, y no caerá nada al suelo.
“ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।
10 Todos los pecadores de entre mi pueblo serán asesinados a filo de espada. Esos que dicen: “No pasará nada. Ningún desastre vendrá sobre nosotros”.
੧੦ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ!”
11 Ese día yo restauraré el reino caído de David. Repararé las brechas en sus muros, reconstruiré las ruinas, y quedará como antes.
੧੧“ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
12 Y tomarán posesión de lo que queda de Edom, y todas las naciones que una vez me pertenecieron, declara el Señor. Él hará que así suceda.
੧੨ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ।
13 ¡Miren! Se acerca el tiempo, dice el Señor, cuando el que ara tomará el lugar del segador; y el que trilla tomará el lugar del que siembra. Las montañas destilarán vino dulce, y éste fluirá de todas las colinas.
੧੩ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!
14 Liberaré a mi pueblo de la cautividad, y ellos reconstruirán las ciudades en ruinas, y habitarán en ellas. Plantarán viñedos y beberán su vino; plantarán jardines y comerán de su fruto.
੧੪ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।
15 Yo los plantaré en su propia tierra y nunca más serán sacados de la tierra que yo les he dado, declara el Señor tu Dios.
੧੫ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ।

< Amós 9 >