< Daniel 3 >
1 El rey Nabucodonosor mandó hacer una estatua de oro de sesenta codos de alto y seis de ancho. La hizo instalar en la llanura de Dura, en la provincia de Babilonia.
੧ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
2 Luego convocó a los gobernadores provinciales, prefectos, gobernadores locales, consejeros, tesoreros, jueces, magistrados y todos los funcionarios de las provincias para que acudieran a la dedicación de la estatua que había colocado.
੨ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
3 Todos ellos llegaron a la dedicación de la estatua que Nabucodonosor había erigido y se pararon frente a ella.
੩ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
4 Entonces un heraldo anunció en voz alta: “¡Gente de todas las naciones y lenguas, prestad atención a la orden del rey!
੪ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ
5 En cuanto oigan el sonido del cuerno, de la flauta, de la cítara, del trigono, del arpa, de la flauta y de toda clase de instrumentos musicales, deben caer al suelo y adorar la estatua de oro que el rey Nabucodonosor ha levantado.
੫ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!
6 El que no se postule inmediatamente y adore será arrojado a un horno de fuego abrasador”.
੬ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
7 Así que cuando todo el pueblo escuchó el sonido de los instrumentos musicales todos se postraron: la gente de todas las naciones y lenguas adoró la estatua de oro que el rey Nabucodonosor había levantado.
੭ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।
8 En ese momento, algunos astrólogos se presentaron y lanzaron acusaciones contra los judíos.
੮ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।
9 Dijeron al rey Nabucodonosor: “¡Que su Majestad el rey viva para siempre!
੯ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!
10 Su Majestad ha decretado que todo aquel que escuche el sonido de los instrumentos musicales se postrará y adorará la estatua de oro,
੧੦ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
11 y el que no lo haga será arrojado a un horno de fuego ardiente.
੧੧ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
12 Pero hay algunos judíos que pusiste a cargo de la provincia de Babilonia -Sadrac, Mesac y Abednego- que no hacen caso del decreto de tu majestad. No sirven a tus dioses y no adoran la estatua de oro que pusiste”.
੧੨ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
13 Esto puso a Nabucodonosor absolutamente furioso. “¡Tráiganme a Sadrac, Mesac y Abednego!”, exigió. Así que los llevaron ante el rey.
੧੩ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
14 “Sadrac, Mesac y Abednego, ¿acaso se niegan ustedes deliberadamente a servir a mis dioses y a adorar la estatua de oro que he levantado?”, preguntó el rey.
੧੪ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?
15 “¿Están dispuestos ahora a postrarse y adorar la estatua que hice cuando oigan el sonido de los instrumentos musicales? Si no lo haces, serás arrojado inmediatamente al horno de fuego ardiente, ¡y no hay dios que pueda salvarte de mi poder!”
੧੫ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
16 “Rey Nabucodonosor, no necesitamos defendernos ante usted por esto”, replicaron Sadrac, Mesac y Abednego.
੧੬ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
17 “Si nuestro Dios, a quien servimos, así lo desea, él es capaz de rescatarnos del horno de fuego ardiente. Él nos salvará de su poder, Su Majestad.
੧੭ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
18 Pero aunque no lo haga, Su Majestad debe saber que nunca serviríamos a sus dioses ni adoraríamos la estatua de oro que usted ha erigido”.
੧੮ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
19 Esto hizo que Nabucodonosor se enojara tanto con Sadrac, Mesac y Abednego que su rostro se torció de rabia. “¡Hagan el horno siete veces más caliente de lo normal!”, ordenó.
੧੯ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
20 Entonces ordenó a algunos de sus soldados más fuertes: “¡Aten a Sadrac, Mesac y Abednego y arrójenlos al horno de fuego abrasador!”
੨੦ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।
21 Así que los ataron, completamente vestidos con sus abrigos, pantalones, turbantes y otras ropas, y los arrojaron al horno de fuego abrasador.
੨੧ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
22 Como la orden del rey fue tan dura al hacer el horno tan extremadamente caliente, las llamas mataron a los soldados que los arrojaron.
੨੨ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।
23 Sadrac, Mesac y Abednego, aún atados, cayeron en el horno de fuego ardiente.
੨੩ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
24 Entonces el rey Nabucodonosor se levantó de repente asombrado. “¿No hemos arrojado a tres hombres atados al horno?”, preguntó a sus consejeros. “Sí, así es, Su Majestad”, respondieron ellos.
੨੪ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
25 “¡Mira!”, gritó. “¿Cómo es que puedo ver a cuatro hombres, no atados, caminando en el fuego y sin quemarse? Y el cuarto parece un dios!”
੨੫ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
26 Nabucodonosor se dirigió a la puerta del horno de fuego ardiente. “¡Sadrac, Mesac y Abednego, siervos del Dios Altísimo, salid! Venid aquí!”, gritó. Y Sadrac, Mesac y Abednego salieron del fuego.
੨੬ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।
27 Los gobernadores provinciales, los prefectos, los gobernadores locales y los consejeros del rey se reunieron en torno a ellos y vieron que el fuego no les había hecho daño. Sus cabellos no estaban chamuscados, sus ropas no estaban chamuscadas, ¡ni siquiera había olor a humo!
੨੭ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
28 Entonces Nabucodonosor dijo: “¡Alabado sea el Dios de Sadrac, Mesac y Abednego! Él envió a su ángel y rescató a sus siervos que confiaban en él. Ellos desobedecieron mi mandato real, arriesgando sus vidas, y se negaron a adorar a otros dioses que no fueran su Dios.
੨੮ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
29 En consecuencia, estoy emitiendo un decreto para que si alguien de cualquier nación o lengua habla irrespetuosamente del Dios de Sadrac, Mesac y Abednego, sea despedazado y sus casas sean destruidas. No hay otro Dios que pueda salvar así”.
੨੯ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
30 Entonces Nabucodonosor ascendió a Sadrac, Mesac y Abednego, dándoles aún mayores responsabilidades en la provincia de Babilonia.
੩੦ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।