< Ezequiel 29 >
1 El duodécimo día del décimo mes del décimo año, me llegó un mensaje del Señor que decía:
੧ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Hijo de hombre, ponte de cara al Faraón, rey de Egipto, y profetiza contra él y contra todo Egipto.
੨ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ,
3 Dile que esto es lo que dice el Señor Dios: “Cuidado, porque te voy a condenar, Faraón rey de Egipto, gran monstruo que yace en tus ríos, que dice: ‘El Nilo me pertenece; yo mismo lo hice’.
੩ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।
4 Voy a poner anzuelos en tus mandíbulas y haré que los peces de tu río se peguen a tus escamas. Te sacaré de tu río, y todos los peces se pegarán a tus escamas.
੪ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।
5 Te arrojaré a ti y a los peces, dejándote en el desierto. Tu cuerpo caerá al suelo y quedará a la intemperie. No se recogerá ni se llevará para enterrarlo. Te dejaré como alimento para los animales salvajes y las aves de rapiña.
੫ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।
6 Entonces todos en Egipto sabrán que yo soy el Señor. Cuando tuviste que enfrentarte al pueblo de Israel fuiste como un débil bastón hecho de una caña.
੬ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।
7 Cuando Israel se agarró a ti, te partiste, dañando su hombro. Cuando se apoyaron en ti, te quebraste, poniendo sus espaldas en evidencia.
੭ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ।
8 Así que esto es lo que dice el Señor Dios: Te atacaré con una espada y mataré tanto a las personas como a los animales.
੮ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।
9 Egipto se convertirá en un páramo vacío. Entonces sabrán que yo soy el Señor. “Porque dijiste: ‘El Nilo me pertenece; yo lo hice’,
੯ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ।
10 por eso te condeno a ti y a tu río. Arruinaré a Egipto, convirtiéndolo en un páramo vacío desde Migdol, en el norte, hasta Asuán, en el sur, y hasta la frontera con Cus.
੧੦ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।
11 Nadie, ni humano ni animal, viajará por ese camino ni vivirá allí durante cuarenta años.
੧੧ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲ੍ਹੀ ਸਾਲ ਤੱਕ ਅਬਾਦ ਹੋਵੇਗਾ।
12 “Convertiré a Egipto en un páramo más que cualquier otro país, y sus ciudades quedarán en ruinas durante cuarenta años entre todas las demás ciudades en ruinas. Esparciré a los egipcios entre las diferentes naciones y países.
੧੨ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲ੍ਹੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।
13 “Sin embargo, esto es lo que dice el Señor Dios: Después de cuarenta años reuniré a los egipcios de los diferentes países donde fueron dispersados.
੧੩ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲ੍ਹੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ।
14 Sacaré a Egipto del cautiverio y los llevaré de vuelta a la tierra de Patros, de donde vinieron originalmente. Su reino será insignificante.
੧੪ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ
15 “Egipto será el más bajo de los reinos y no volverá a ser más importante que otras naciones. Derribaré a Egipto para que nunca más pueda gobernar sobre las naciones.
੧੫ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
16 El pueblo de Israel no volverá a confiar en Egipto, sino que se les recordará su pecado cuando acudieron a los egipcios en busca de ayuda. Entonces sabrán que yo soy el Señor Dios”.
੧੬ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!
17 El primer día del primer mes del año veintisiete, me llegó un mensaje del Señor que decía:
੧੭ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ
18 “Hijo de hombre, Nabucodonosor, rey de Babilonia, hizo trabajar mucho a su ejército en el asedio contra Tiro. A los soldados se les arrancó el pelo de la cabeza y se les pusieron los hombros en carne viva. Sin embargo, él y su ejército no obtuvieron ningún beneficio de Tiro por todo el trabajo que hicieron al atacarla.
੧੮ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।
19 “Así que esto es lo que dice el Señor Dios: Voy a entregar Egipto a Nabucodonosor, rey de Babilonia, que se apoderará de todo lo valioso. Saqueará el país, robándolo para pagar a su ejército.
੧੯ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।
20 Le voy a recompensar por todo su trabajo dándole Egipto porque el trabajo que hicieron fue para mí, declara el Señor Dios.
੨੦ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
21 “En ese momento le devolveré el poder al pueblo de Israel y yo te ayudaré a hablarles. Entonces sabrán que yo soy el Señor”.
੨੧ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!