< Ezequiel 32 >
1 El primer día del duodécimo mes del duodécimo año, me llegó un mensaje del Señor que decía:
੧ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Hijo de hombre, canta un canto fúnebre para el faraón, rey de Egipto, y díselo: “Te crees un león entre las naciones, pero en realidad eres como un monstruo marino. Te revuelves en tus ríos, agitando las aguas con tus pies, enturbiando el agua.
੨ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
3 Esto es lo que dice el Señor Dios: En presencia de muchas naciones voy a tender mi red sobre ti, y te arrastrarán en mi red.
੩ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।
4 Te dejaré caer sobre la tierra; te arrojaré sobre la tierra desnuda. Haré que todas las aves de rapiña vengan a posarse sobre ti; haré que todos los animales salvajes te coman hasta quedar satisfechos.
੪ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।
5 Arrojaré tu carne sobre las montañas y llenaré los valles con tus restos.
੫ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।
6 Llenaré la tierra con tu sangre que fluye, derramándola sobre las montañas, llenando los valles.
੬ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।
7 Cuando apague la luz de tu vida, cubriré los cielos y oscureceré sus estrellas. Usaré una nube para cubrir el sol, y la luna dejará de brillar.
੭ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।
8 Oscureceré todas las luces brillantes de los cielos sobre ti, y haré que tu tierra se oscurezca, declara el Señor Dios.
੮ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
9 Cuando te destruya, haré que mucha gente se asuste, incluso en países de los que no sabes nada.
੯ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ।
10 Muchos se escandalizarán de lo que te haga, y sus reyes se horrorizarán de lo que te ha sucedido, temblando cuando agite mi espada frente a ellos. El día en que caigas, todos ellos temerán por sus vidas.
੧੦ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।
11 “Porque esto es lo que dice el Señor Dios: ¡La espada del rey de Babilonia te atacará!
੧੧ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।
12 Permitiré que tu ejército sea derrotado, que tus soldados sean muertos por las espadas del poderoso ejército enemigo de la más cruel de las naciones. Arruinarán las glorias de Egipto y destruirán a todo tu pueblo.
੧੨ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।
13 Mataré a todo tu ganado que vive junto a los anchos ríos. Nadie estará allí para agitar los ríos con sus pies; las pezuñas del ganado no los enturbiarán.
੧੩ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।
14 Dejaré que sus aguas se asienten y haré que sus ríos fluyan suavemente como el aceite, declara el Señor Dios.
੧੪ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
15 Cuando convierta a Egipto en un páramo, vaciándolo por completo, cuando mate a todos los que viven allí, entonces reconocerán que yo soy el Señor.
੧੫ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।
16 Este es el canto fúnebre que cantarán las mujeres extranjeras. Lo cantarán en señal de duelo sobre Egipto y toda su numerosa población, declara el Señor Dios”.
੧੬ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
17 El decimoquinto día del duodécimo mes del duodécimo año, me llegó un mensaje del Señor que decía:
੧੭ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
18 “Hijo de hombre, llora por todos los numerosos egipcios. Envíalos junto con la gente de las naciones poderosas a las profundidades de la tierra con los que bajan a la tumba.
੧੮ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।
19 ¿Te crees más bella que nadie? ¡Bajen y ocupen su lugar en la tumba con los paganos!
੧੯ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।
20 Yacerán entre los muertos por la espada. La espada está lista para matar a todo el numeroso pueblo de Egipto.
੨੦ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ।
21 Poderosos jefes hablarán desde el Seol sobre Egipto y sus aliados: ‘Han bajado aquí y yacen con los paganos, con los muertos por la espada’. (Sheol )
੨੧ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol )
22 “Asiria está allí con toda su gente: está rodeada de tumbas. Todos ellos murieron de forma violenta, asesinados por la espada.
੨੨ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।
23 Sus tumbas están colocadas en lo más profundo del lugar de los muertos, y las tumbas de todo su pueblo rodean la tumba de Asiria. Todos ellos murieron de forma violenta, asesinados por la espada, estos pueblos que antes aterrorizaban a otros cuando estaban vivos.
੨੩ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।
24 “Elam está allí con toda su gente alrededor de su tumba. Todos ellos murieron de forma violenta, asesinados por la espada. Bajaron a la tumba, esta gente pagana que una vez aterrorizó a otros cuando estaban vivos. Son deshonrados, junto con todos los demás que descienden a la tumba.
੨੪ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।
25 Se ha preparado un lugar de descanso entre los que han sido asesinados para Elam y toda su numerosa gente: sus tumbas rodean la tumba de Elam. Todos ellos son paganos y fueron asesinados por la espada, aunque alguna vez aterrorizaron a otros cuando estaban vivos. Están deshonrados, junto con todos los demás que descienden a la tumba. Son puestos a descansar entre los que han sido asesinados.
੨੫ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।
26 “Mesec y Tubal están allí con toda su gente, rodeados de todas sus tumbas. Todos ellos son paganos y fueron muertos por la espada, aunque alguna vez aterrorizaron a otros cuando estaban vivos.
੨੬ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।
27 Pero no están enterrados con los guerreros caídos de antaño que bajaron al Seol con sus armas de guerra. Sus espadas fueron colocadas debajo de sus cabezas y sus escudos sobre sus huesos, aunque estos poderosos guerreros una vez aterrorizaron a otros cuando estaban vivos. (Sheol )
੨੭ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol )
28 Sin embargo, tú también serás cortado y puesto a descansar con los paganos, con los muertos por la espada.
੨੮ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।
29 “Allí está Edom con todos sus reyes y príncipes. En otro tiempo fueron poderosos, pero ahora también ellos reposan con los muertos por la espada. Yacen con los paganos, con los que descienden a la tumba.
੨੯ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।
30 También están allí todos los jefes del norte y todo el pueblo de Sidón. Ellos también son deshonrados, pues descienden con los que fueron asesinados, a pesar de su formidable poder. Son paganos, yacen allí con los muertos por la espada, y tienen la desgracia de los que descienden a la tumba.
੩੦ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।
31 “El Faraón los verá y se alegrará de que él y toda su numerosa gente no sean los únicos muertos por la espada, declara el Señor Dios.
੩੧ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।
32 Porque yo aterrorizaré a los que están vivos para que el Faraón y toda su numerosa gente descansen con los paganos, con los muertos por la espada, declara el Señor Dios”.
੩੨ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।