< Génesis 11 >
1 En ese tiempo se hablaba en todo el mundo un solo idioma y todos usaban palabras con el mismo significado.
੧ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ।
2 Al trasladarse hacia el oriente, descubrieron una llanura en la región del Sinar y se asentaron allí.
੨ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ।
3 Y se dijeron unos a otros: “Vengan, juntemos ladrillos y cocinémoslos con fuego”. (Usaron ladrillo en lugar de piedra, y alquitrán en lugar de cemento).
੩ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।
4 Y entonces dijeron: “Construyamos ahora una ciudad para nosotros mismos con una torre cuya cúspide llegue hasta el cielo. Así lograremos tener una gran reputación y no andaremos dispersos por todo el mundo”.
੪ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।
5 Pero el Señor descendió para mirar la ciudad y la torre que estas personas estaban construyendo.
੫ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।
6 Y el Señor dijo: “Miren cómo estas personas están unidas y hablando el mismo idioma. ¡Si pueden lograr todo esto tan solo comenzando, nada les será imposible si se fijan un propósito!
੬ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।
7 Necesitamos bajar allí y confundir su idioma para que no puedan entender lo que se dicen unos a otros”.
੭ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।
8 Y entonces el Señor los expulsó de allí e hizo que se dispersaran por todo el mundo, y dejaron de construir la ciudad.
੮ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ।
9 Por eso la ciudad fue llamada Babel, porque el Señor confundió el idioma que se hablaba en el mundo.
੯ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
10 La siguiente es la genealogía de Sem. Cuando Sem tuvo 100 años, nació su hijo Arfaxad. Esto sucedió dos años después del diluvio.
੧੦ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।
11 Después del nacimiento de Arfaxad, Sem vivió 500 años más y tuvo más hijos e hijas.
੧੧ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
12 Cuando Arfaxad tuvo 35 años, nació su hijo Selaj.
੧੨ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ।
13 Después del nacimiento de Selaj, Arfaxad vivió 403 años más y tuvo más hijos e hijas.
੧੩ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
14 Cuando Selaj tuvo 30 años, nació su hijo Éber.
੧੪ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ।
15 Después del nacimiento de Éber, Selaj vivió 403 años más y tuvo más hijos e hijas.
੧੫ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
16 Cuando Éber tuvo 34 años, nació su hijo Peleg.
੧੬ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ।
17 Después del nacimiento de Peleg, Éber vivió 430 años más y tuvo más hijos e hijas.
੧੭ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
18 Cuando Peleg tuvo 30 años, nació su hijo Reú.
੧੮ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ।
19 Después del nacimiento de Reú, Peleg vivió 209 años más y tuvo más hijos e hijas.
੧੯ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
20 Cuando Reú tuvo 32 años, nació su hijo Serug.
੨੦ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ।
21 Después del nacimiento de Serug, Reú vivió 207 años más, y tuvo más hijos e hijas.
੨੧ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
22 Cuando Serug tuvo 30 años, nació su hijo Nacor.
੨੨ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ।
23 Después del nacimiento de Nacor, Serug vivió 200 años más y tuvo más hijos e hijas.
੨੩ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
24 Cuando Nacor tuvo 29 años, nació su hijo Téraj.
੨੪ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ।
25 Después del nacimiento de Téraj, Nacor vivió 119 años más, y tuvo más hijos e hijas.
੨੫ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
26 Cuando Téraj tuvi 70 años, nacieron sus hijos Abram, Nacor y Harán.
੨੬ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ।
27 Esta es la genealogía de Téraj. Téraj fue el padre de Abram, Nacor y Harán. Harán fue el padre de Lot.
੨੭ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ।
28 Sin embargo, Harán murió cuando si padre Téraj aún vivía en Ur de los caldeos, la tierra donde nació.
੨੮ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।
29 Tanto Abram como Nacor se casaron. La esposa de Abram se llamaba Sarai, y la esposa de Nacor se llamaba Milca. (Milca era hija de Harán, quien era padre tanto de Milca como de Jiscá).
੨੯ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।
30 Sarai no podia quedar embarazada, por lo tanto no tenía hijos.
੩੦ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
31 Téraj tomó a su hijo Abram, a su nieto Lot, (quien era el hijo de Arám), a su nuera Sarai, (que era la esposa de su hijo Abram), y se fue de Ur de los caldeos para mudarse a Canaán. Llegaron hasta Harán y se quedaron a vivir allí.
੩੧ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
32 Téraj vivió 205 años y murió en Harán.
੩੨ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।