< Génesis 39 >
1 José había sido llevado a Egipto por los ismaelitas, quienes lo habían vendido a Potifar, un egipcio que era uno de los oficiales del faraón, el comandante de la guardia real.
੧ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।
2 El Señor estaba con José y lo hacía triunfar. Vivía en la casa de su amo egipcio.
੨ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।
3 Su maestro se dio cuenta de que el Señor estaba con él y le otorgaba éxito en todo lo que hacía.
੩ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।
4 Potifar apreció a José y su servicio, y lo puso a cargo de su casa y lo hizo responsable de todo lo que poseía.
੪ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
5 Desde que puso a José a cargo y le confió todo lo que tenía, el Señor bendijo la casa de Potifar por causa de José. El Señor bendecía todo lo que tenía, tanto en su casa como en sus campos.
੫ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।
6 Así que Potifar dejó que José cuidara de todo lo que tenía. No se preocupaba de nada, excepto de decidir qué comida iba a comer. Ahora José era guapo, tenía un buen físico,
੬ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।
7 y algún tiempo después llamó la atención de la esposa de su amo. Ella le propuso matrimonio, diciendo: “¡Ven aquí! ¡Acuéstate conmigo!”
੭ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।
8 Pero él la rechazó, diciéndole a la esposa de su amo: “Mira, mi amo confía tanto en mí, que ni siquiera se molesta en averiguar cómo funciona su casa. Me ha puesto a cargo de todo lo que posee.
੮ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
9 ¡Nadie en esta casa tiene más autoridad que yo! No me ha ocultado nada excepto a ti, porque eres su esposa. Entonces, ¿cómo podría hacer algo tan malo como esto, y pecar contra Dios?”
੯ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
10 Día tras día ella insistía en preguntarle, pero él se negaba a dormir con ella y trataba de evitarla.
੧੦ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।
11 Pero un día entró en la casa para hacer su trabajo y ninguno de los otros sirvientes estaba allí.
੧੧ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ।
12 Ella lo agarró por la ropa, y le exigió: “¡Acuéstate conmigo!” Pero dejando su ropa en su mano, salió corriendo de la casa.
੧੨ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।
13 Viendo que había dejado su ropa en su mano y había salido corriendo de la casa,
੧੩ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ
14 ella gritó a sus sirvientes: “¡Miren! ¡Él trajo a este esclavo hebreo aquí para deshonrarnos! Este hombre vino a tratar de violarme, pero yo grité con todas mis fuerzas.
੧੪ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।
15 Cuando me oyó gritar pidiendo ayuda, dejó su ropa a mi lado y salió corriendo”
੧੫ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
16 Y guardó la ropa de José hasta que su marido volvió a casa.
੧੬ਸੋ ਉਸ ਨੇ ਆਪਣੇ ਸੁਆਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ।
17 Luego le contó su historia. Y esto fue lo que le dijo: “Ese esclavo hebreo que trajiste aquí trató de venir a deshonrarme.
੧੭ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।
18 Pero tan pronto como grité y pedí ayuda, dejó su ropa a mi lado y salió corriendo”.
੧੮ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
19 Cuando Potifar oyó la historia que le contó su mujer, diciendo: “Esto es lo que tu siervo me hizo”, se enfadó.
੧੯ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।
20 Tomó a José y lo metió en la prisión donde estaban los prisioneros del rey, y allí se quedó.
੨੦ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।
21 Pero el Señor estaba con José, mostrándole un amor digno de confianza, e hizo que el carcelero principal sintiera agrado de él.
੨੧ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
22 El carcelero principal puso a José a cargo de todos los prisioneros y le dio la responsabilidad de dirigir la prisión.
੨੨ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।
23 El carcelero principal no se preocupaba de nada porque José se ocupaba de todo, pues el Señor estaba con él y le daba éxito.
੨੩ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।