< Génesis 41 >
1 Dos años más tarde, el Faraón soñó que estaba de pie junto al río Nilo.
੧ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
2 Vio siete vacas que subían del río. Parecían bien alimentadas y sanas mientras pastaban entre los juncos.
੨ਅਤੇ ਵੇਖੋ ਨਦੀ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।
3 Luego vio otras siete vacas que subían por detrás de ellas. Se veían feas y flacas mientras estaban junto a las otras vacas en la orilla del Nilo.
੩ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।
4 Luego las vacas feas y flacas se comieron a las vacas bien alimentadas y sanas. Entonces el Faraón se despertó.
੪ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।
5 El Faraón se durmió de nuevo y tuvo un segundo sueño. En un tallo crecían siete cabezas de grano, maduras y sanas.
੫ਉਹ ਫੇਰ ਸੌਂ ਗਿਆ ਅਤੇ ਦੂਜੀ ਵਾਰ ਸੁਫ਼ਨਾ ਵੇਖਿਆ ਅਤੇ ਵੇਖੋ, ਮੋਟੇ ਅਤੇ ਚੰਗੇ ਸੱਤ ਸਿੱਟੇ ਇੱਕ ਨੜ ਵਿੱਚੋਂ ਨਿੱਕਲੇ
6 Entonces siete cabezas de grano crecieron después de ellas, delgadas y secas por el viento del este.
੬ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ।
7 Las siete cabezas de grano delgadas y secas se tragaron las maduras y sanas. Entonces el Faraón se despertó y se dio cuenta de que había estado soñando.
੭ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।
8 A la mañana siguiente el Faraón estaba preocupado por sus sueños, así que mandó llamar a todos los magos y sabios de Egipto. El Faraón les habló de sus sueños, pero nadie pudo interpretar su significado para él.
੮ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
9 Pero entonces el copero principal habló. “Hoy acabo de recordar un grave error que he cometido”, explicó.
੯ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੀ ਗਲਤੀ ਨੂੰ ਯਾਦ ਕਰਦਾ ਹਾਂ।
10 “Su Majestad se enfadó con algunos de sus oficiales y me encarceló en la casa del comandante de la guardia, junto con el panadero jefe.
੧੦ਜਦ ਫ਼ਿਰਊਨ ਆਪਣੇ ਦਾਸਾਂ ਉੱਤੇ ਗੁੱਸੇ ਹੋਇਆ ਤਾਂ ਮੈਨੂੰ ਅਤੇ ਰਸੋਈਆਂ ਦੇ ਮੁਖੀਏ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਕੈਦ ਕੀਤਾ।
11 Cada uno de nosotros tuvo un sueño. Eran sueños diferentes, cada uno con su propio significado.
੧੧ਤਦ ਅਸੀਂ ਦੋਨਾਂ ਨੇ ਇੱਕੋ ਹੀ ਰਾਤ ਵਿੱਚ ਆਪੋ ਆਪਣੇ ਅਰਥ ਅਨੁਸਾਰ ਸੁਫ਼ਨਾ ਵੇਖਿਆ।
12 Un joven hebreo estaba allí con nosotros, un esclavo del comandante de la guardia. Cuando le contamos nuestros sueños, nos interpretó el significado de nuestros diferentes sueños.
੧੨ਅੰਗ-ਰੱਖਿਅਕਾਂ ਦੇ ਪ੍ਰਧਾਨ ਦਾ ਗ਼ੁਲਾਮ ਇੱਕ ਇਬਰੀ ਜੁਆਨ, ਉੱਥੇ ਸਾਡੇ ਨਾਲ ਸੀ ਅਤੇ ਜਦ ਅਸੀਂ ਉਸ ਨੂੰ ਦੱਸਿਆ ਤਾਂ ਉਸ ਨੇ ਸਾਡੇ ਸੁਫ਼ਨਿਆਂ ਦਾ ਅਰਥ ਇੱਕ-ਇੱਕ ਦੇ ਸੁਫ਼ਨੇ ਦੇ ਅਰਥ ਅਨੁਸਾਰ ਦੱਸਿਆ।
13 Todo sucedió tal y como él dijo que sucedería, me devolvieron mi trabajo y colgaron al panadero”.
੧੩ਅਤੇ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਸੀ, ਉਸੇ ਤਰ੍ਹਾਂ ਹੀ ਹੋਇਆ। ਮੈਨੂੰ ਤਾਂ ਮੇਰੇ ਅਹੁਦੇ ਉੱਤੇ ਬਹਾਲ ਕੀਤਾ ਗਿਆ ਪਰ ਉਸ ਨੂੰ ਫਾਂਸੀ ਦਿੱਤੀ।
14 El Faraón convocó a José, y rápidamente lo trajeron de la prisión. Después de que se afeitara y se cambiara de ropa, fue presentado al Faraón.
੧੪ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
15 El Faraón le dijo a José: “Tuve un sueño, pero nadie puede interpretar su significado. Pero he oído que cuando alguien te cuenta un sueño sabes cómo interpretarlo”.
੧੫ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ।
16 “No soy yo quien puede hacer esto”, respondió José. “Pero Dios explicará su significado para tranquilizar la mente de Su Majestad”
੧੬ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
17 El Faraón le explicó a José, “En mi sueño estaba parado a la orilla del Nilo.
੧੭ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ,
18 Vi siete vacas que subían del río. Parecían bien alimentadas y sanas mientras pastaban entre los juncos.
੧੮ਅਤੇ ਵੇਖੋ, ਦਰਿਆ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਮੋਟੀਆਂ ਅਤੇ ਸੋਹਣੀਆਂ ਸਨ, ਨਿੱਕਲੀਆਂ ਅਤੇ ਉਹ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।
19 Luego vi otras siete vacas que subían por detrás de ellas. Se veían enfermas, feas y flacas. ¡Nunca había visto vacas tan feas en todo Egipto!
੧੯ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।
20 Estas vacas flacas y feas se comieron las primeras siete vacas de aspecto saludable.
੨੦ਤਦ ਉਹ ਲਿੱਸੀਆਂ ਅਤੇ ਕਰੂਪ ਗਾਂਈਆਂ ਪਹਿਲੀਆਂ ਸੱਤ ਤਕੜੀਆਂ ਗਾਂਈਆਂ ਨੂੰ ਖਾ ਗਈਆਂ।
21 Pero después no se podía saber que se las habían comido porque se veían tan flacas y feas como antes. Entonces me desperté.
੨੧ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਪਰ ਵੇਖਣ ਵਿੱਚ ਮਲੂਮ ਨਾ ਹੋਇਆ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਹੈ ਕਿਉਂ ਜੋ ਉਹ ਵੇਖਣ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਨ। ਤਦ ਮੈਂ ਜਾਗ ਉੱਠਿਆ।
22 “Luego me volví a dormir. En mi segundo sueño vi siete cabezas de grano creciendo en un tallo, maduras y sanas.
੨੨ਫੇਰ ਮੈਂ ਦੂਜਾ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਨੜ ਵਿੱਚੋਂ ਭਰੇ ਹੋਏ ਅਤੇ ਚੰਗੇ ਸੱਤ ਸਿੱਟੇ ਨਿੱਕਲੇ,
23 Después de ellos crecieron siete cabezas de grano, marchitas y delgadas y secas por el viento del este.
੨੩ਅਤੇ ਵੇਖੋ ਉਨ੍ਹਾਂ ਦੇ ਬਾਅਦ ਸੱਤ ਸਿੱਟੇ ਕੁਮਲਾਏ ਹੋਏ, ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਫੁੱਟ ਪਏ।
24 Las siete delgadas cabezas de grano se tragaron las sanas. Les dije todo esto a los magos, pero ninguno de ellos pudo explicarme su significado”.
੨੪ਅਤੇ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਸੱਤ ਚੰਗੇ ਸਿੱਟਿਆਂ ਨੂੰ ਨਿਗਲ ਲਿਆ। ਮੈਂ ਇਹ ਸੁਫ਼ਨਾ ਜਾਦੂਗਰਾਂ ਨੂੰ ਦੱਸਿਆ ਪਰ ਕੋਈ ਮੈਨੂੰ ਇਸ ਦਾ ਅਰਥ ਨਾ ਦੱਸ ਸਕਿਆ।
25 “Los sueños del faraón significan lo mismo”, respondió José. “Dios le está diciendo a Faraón lo que va a hacer.
੨੫ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
26 Las siete buenas vacas y las siete buenas cabezas de grano representan siete buenos años de cosecha. Los sueños significan lo mismo.
੨੬ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ।
27 Las siete vacas flacas y feas que vinieron después de ellas y las siete finas cabezas de grano secadas por el viento del este representan siete años de hambruna.
੨੭ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।
28 Es tal como le dije a Su Majestad: Dios ha mostrado al Faraón lo que va a hacer.
੨੮ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
29 Van a ser siete años con mucha comida producida en todo el país de Egipto.
੨੯ਵੇਖੋ, ਸਾਰੇ ਮਿਸਰ ਦੇਸ਼ ਵਿੱਚ ਸੱਤ ਸਾਲ ਭਰਪੂਰੀ ਦੇ ਆਉਣ ਵਾਲੇ ਹਨ।
30 Pero después de ellos vendrán siete años de hambruna. La gente olvidará la época en que había mucha comida en todo Egipto. La hambruna arruinará el país.
੩੦ਪਰ ਉਨ੍ਹਾਂ ਦੇ ਬਾਅਦ ਸੱਤ ਸਾਲ ਕਾਲ ਦੇ ਹੋਣਗੇ ਅਤੇ ਮਿਸਰ ਦੇਸ਼ ਦੀ ਸਾਰੀ ਭਰਪੂਰੀ ਮੁੱਕ ਜਾਵੇਗੀ ਅਤੇ ਕਾਲ ਇਸ ਦੇਸ਼ ਨੂੰ ਮੁਕਾ ਦੇਵੇਗਾ।
31 El tiempo de abundancia se olvidará por completo porque la hambruna que le sigue será terrible.
੩੧ਉਸ ਕਾਲ ਦੇ ਕਾਰਨ ਦੇਸ਼ ਵਿੱਚ ਭਰਪੂਰੀ ਨੂੰ ਯਾਦ ਨਾ ਰੱਖਿਆ ਜਾਵੇਗਾ ਕਿਉਂ ਜੋ ਕਾਲ ਬਹੁਤ ਹੀ ਭਾਰਾ ਹੋਵੇਗਾ।
32 El hecho de que el sueño se repitiera dos veces significa que definitivamente ha sido decidido por Dios, y que Dios lo hará pronto.
੩੨ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।
33 “Así que Su Majestad debería elegir un hombre con perspicacia y sabiduría, y ponerlo a cargo de todo el país de Egipto.
੩੩ਇਸ ਲਈ ਹੁਣ ਫ਼ਿਰਊਨ ਇੱਕ ਸਿਆਣੇ ਅਤੇ ਬੁੱਧਵਾਨ ਮਨੁੱਖ ਨੂੰ ਲੱਭੇ ਅਤੇ ਉਸ ਨੂੰ ਮਿਸਰ ਦੇਸ਼ ਉੱਤੇ ਠਹਿਰਾਵੇ।
34 Su Majestad también debe nombrar funcionarios para que estén a cargo de la tierra, y hacer que recojan una quinta parte del producto del país durante los siete años de abundancia.
੩੪ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ।
35 Deben recoger todos los alimentos durante los años buenos que se avecinan, y almacenar el grano bajo la autoridad del Faraón, manteniéndolo bajo vigilancia para proporcionar alimentos a los pueblos.
੩੫ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ।
36 Esto será una reserva de alimentos para el país durante los siete años de hambruna para que la gente no muera de hambre”.
੩੬ਤਦ ਉਹੀ ਅੰਨ ਸੱਤਾਂ ਸਾਲਾਂ ਦੇ ਕਾਲ ਲਈ ਜਿਹੜਾ ਮਿਸਰ ਦੇਸ਼ ਵਿੱਚ ਪਵੇਗਾ ਭੰਡਾਰ ਹੋਵੇਗਾ, ਤਾਂ ਜੋ ਇਹ ਦੇਸ਼ ਕਾਲ ਦੇ ਕਾਰਨ ਨਾਸ ਨਾ ਹੋ ਜਾਵੇ।
37 El Faraón y todos sus oficiales pensaron que la propuesta de José era una buena idea.
੩੭ਇਹ ਗੱਲ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਚੰਗੀ ਲੱਗੀ।
38 Así que el Faraón les preguntó: “¿Dónde podemos encontrar a un hombre como este que tiene el espíritu de Dios en él?”
੩੮ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
39 Entonces el Faraón habló con José, diciéndole: “Puesto que Dios te ha revelado todo esto, y no hay nadie como tú con tanta perspicacia y sabiduría,
੩੯ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
40 tú estarás a cargo de todos mis asuntos, y todo mi pueblo obedecerá tus órdenes. Sólo yo, con mi condición de rey seré más grande que tú”.
੪੦ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।
41 Entonces el Faraón le dijo a José: “Mira, te pongo a cargo de todo el país de Egipto”.
੪੧ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ।
42 El Faraón se quitó el anillo del sello del dedo y lo puso en el dedo de José. Lo vistió con ropas de lino fino y le puso una cadena de oro alrededor del cuello.
੪੨ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।
43 Hizo que José viajara en el carro designado para su segundo al mando mientras sus asistentes se adelantaron gritando, “¡Inclínate!” Así es como el Faraón le dio a José autoridad sobre todo Egipto.
੪੩ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।
44 Entonces el Faraón le dijo a José, “Yo soy el Faraón, pero sin tu permiso nadie levantará una mano o un pie en todo el país”.
੪੪ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।
45 El Faraón le dio a José el nombre de Zafnat Paneajab, y arregló que se casara con Asenat, la hija de Potifera, sacerdote de On. Así es como José se elevó al poder en todo Egipto.
੪੫ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।
46 José tenía treinta años cuando empezó a trabajar para el Faraón, rey de Egipto. Después de dejar al Faraón, José viajó en una gira de inspección por todo Egipto.
੪੬ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜ੍ਹਾ ਹੋਇਆ ਤਾਂ ਉਹ ਤੀਹ ਸਾਲ ਦਾ ਸੀ ਅਤੇ ਯੂਸੁਫ਼ ਨੇ ਫ਼ਿਰਊਨ ਦੇ ਸਾਹਮਣਿਓਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ਼ ਵਿੱਚ ਦੌਰਾ ਕੀਤਾ।
47 Durante los siete años de buenas cosechas, la tierra produjo muchos alimentos.
੪੭ਭਰਪੂਰੀ ਦੇ ਸੱਤ ਸਾਲਾਂ ਵਿੱਚ ਧਰਤੀ ਉੱਤੇ ਭਰਪੂਰ ਫ਼ਸਲ ਹੋਈ।
48 Recolectó todos los alimentos durante los siete años buenos, y almacenó el grano producido en los campos locales de cada ciudad.
੪੮ਤਦ ਉਸ ਨੇ ਉਨ੍ਹਾਂ ਸੱਤ ਸਾਲਾਂ ਵਿੱਚ ਜੋ ਮਿਸਰ ਦੇਸ਼ ਉੱਤੇ ਆਏ, ਸਾਰਾ ਅੰਨ ਇਕੱਠਾ ਕੀਤਾ ਅਤੇ ਨਗਰਾਂ ਵਿੱਚ ਰੱਖਿਆ ਅਤੇ ਹਰ ਇੱਕ ਨਗਰ ਦੇ ਨੇੜੇ-ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ।
49 José apiló tanto grano que era como la arena de la orilla del mar. Eventualmente dejó de llevar registros porque había mucho.
੪੯ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ।
50 Fue durante este tiempo, antes de que llegaran los años de hambruna, que José tuvo dos hijos con Asenat, la hija de Potifera, sacerdote de On.
੫੦ਯੂਸੁਫ਼ ਦੇ ਦੋ ਪੁੱਤਰ ਕਾਲ ਦੇ ਸਮੇਂ ਤੋਂ ਪਹਿਲਾਂ ਪੈਦਾ ਹੋਏ, ਜਿਨ੍ਹਾਂ ਨੂੰ ਊਨ ਸ਼ਹਿਰ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਜਨਮ ਦਿੱਤਾ।
51 José nombró a su primogénito Manasés, porque dijo: “El Señor me ha hecho olvidar todos mis problemas y toda la familia de mi padre”.
੫੧ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ।
52 A su segundo hijo le puso el nombre de Efraín, porque dijo: “Dios me ha hecho fructífero en el país de mi miseria”.
੫੨ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ।
53 Los siete años de abundancia en Egipto llegaron a su fin,
੫੩ਭਰਪੂਰੀ ਦੇ ਸੱਤ ਸਾਲ ਜਿਹੜੇ ਮਿਸਰ ਦੇਸ਼ ਉੱਤੇ ਆਏ ਸਨ, ਮੁੱਕ ਗਏ।
54 y los siete años de hambruna comenzaron, tal como José había dicho. Había hambruna en todos los demás países, pero todo Egipto tenía comida.
੫੪ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।
55 Cuando todo Egipto tuvo hambre, la gente clamó al Faraón por comida, y él les dijo a todos: “Vayan a ver a José y hagan lo que él les diga”.
੫੫ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।
56 La hambruna se había extendido por todo el país, así que José abrió todos los almacenes y vendió el grano al pueblo de Egipto. La hambruna era muy mala en Egipto,
੫੬ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ।
57 de hecho, la hambruna era muy mala en todas partes, así que la gente de otros países de todo el mundo vino a Egipto para comprar grano a José.
੫੭ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ।