< Isaías 50 >
1 Esto es lo que dice el Señor: ¿Dónde está el certificado de divorcio de tu madre que le di cuando la despedí? ¿A cuál de mis acreedores te vendí? Mira. Fuiste vendido por tus pecados, y tu madre fue despedida por tu maldad.
੧ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।
2 Cuando vine, ¿por qué no había nadie? Cuando llamé, ¿por qué no respondió nadie? ¿Es porque no tengo la fuerza para salvarte, o el poder para rescatarte? ¿No ves que si lo ordeno, el mar se secará? Puedo convertir los ríos en un desierto. Sus peces apestan porque han muerto de sed al no haber agua.
੨ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।
3 Puedo hacer que los cielos se oscurezcan, cubriéndolos de tela de saco como si estuvieran de luto.
੩ਮੈਂ ਅਕਾਸ਼ ਨੂੰ ਜਾਣੋ ਸੋਗ ਦਾ ਕਾਲਾ ਕੱਪੜਾ ਪਹਿਨਾਉਂਦਾ ਹਾਂ, ਅਤੇ ਤੱਪੜ ਉਹਨਾਂ ਦਾ ਓੜ੍ਹਨਾ ਬਣਾ ਦਿੰਦਾ ਹਾਂ।
4 El Señor Dios me ha dado la capacidad de enseñar a otros, de saber animar con una palabra a los que están agotados. Él me despierta cada mañana; me ayuda a escuchar como discípulo.
੪ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।
5 El Señor Dios me ha instruido, y no he sido rebelde ni me he apartado.
੫ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ,
6 Ofrecí mi espalda para que me golpearan y mis mejillas para que me tiraran de la barba. No escondí mi rostro de sus burlas y escupitajos.
੬ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।
7 El Señor Dios me ayuda, por lo que no he sido deshonrado. Por eso estoy tan decidido, poniendo mi rostro duro como una piedra, sabiendo que no seré humillado.
੭ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।
8 El que me reivindica está cerca, así que ¿quién va a presentar cargos contra mí? ¡Pongámonos de pie para oponernos unos a otros! ¡Venga el que quiera acusarme!
੮ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!
9 El Señor Dios me defiende. ¿Quién va a declararme culpable? ¡Miren! Los que lo intenten se desharán como la ropa vieja, devorada por las polillas.
੯ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।
10 ¿Quién de ustedes respeta al Señor y obedece lo que dice su siervo? ¿Quién de ustedes camina en las tinieblas y no tiene luz? Que confíen en el Señor y pongan su confianza en Dios.
੧੦ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।
11 ¡Cuidado con los que encienden el fuego, con los que levantan antorchas! Adelante, caminen a la luz de su propio fuego y de las antorchas que ustedes mismos han encendido. Esto es lo que recibirán de mí: Se irán a acostar en un lugar de sufrimiento.
੧੧ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ।