< Jeremías 36 >
1 Este mensaje del Señor llegó a Jeremías en el cuarto año del reinado de Joaquín hijo de Josías, rey de Judá:
੧ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
2 Toma un rollo y escribe todo lo que te he dicho condenando a Israel, a Judá y a todas las demás naciones, desde que te hablé por primera vez durante el reinado de Josías hasta ahora.
੨ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ
3 Tal vez cuando el pueblo de Judá se entere de todos los desastres que pienso hacer caer sobre ellos, todos dejarán de hacer sus malas acciones. Entonces perdonaré su culpa y su pecado.
੩ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
4 Entonces Jeremías llamó a Baruc hijo de Nerías para que viniera, y mientras Jeremías dictaba, Baruc escribió en un pergamino todo lo que el Señor le había dicho a Jeremías.
੪ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿਖ ਲਈਆਂ
5 Luego Jeremías le dio a Baruc estas instrucciones: “Estoy prisionero aquí, así que no puedo entrar en el Templo del Señor.
੫ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ
6 Así que tienes que ir al Templo del Señor en un día en que la gente esté ayunando, y leerles los mensajes del Señor del rollo que te dicté. Léelos a todo el pueblo de Judá que venga de sus ciudades.
੬ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
7 Tal vez vengan y pidan perdón al Señor, y todos ellos dejen de actuar con maldad, porque el Señor amenaza con una ira terrible contra ellos”.
੭ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
8 Baruc hijo de Nerías hizo exactamente lo que el profeta Jeremías le había dicho que hiciera. Fue y leyó el mensaje del Señor del rollo en el Templo.
੮ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ
9 Así sucedió. Se declaró un ayuno para honrar al Señor en el que participó todo el pueblo de Jerusalén y todos los que habían llegado allí desde las ciudades de Judá. Esto ocurrió en el noveno mes del quinto año del reinado de Joacim hijo de Josías, rey de Judá.
੯ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
10 Baruc leyó del pergamino lo que Jeremías había dictado para que todos pudieran oírlo. Lo leyó desde la habitación del escriba Gemarías hijo de Safán. Ésta se encontraba en el patio superior del Templo, a la entrada de la Puerta Nueva.
੧੦ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।
11 Cuando Micaías hijo de Gemarías, hijo de Safán, escuchó todos los mensajes del Señor leídos en el rollo,
੧੧ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ
12 bajó a la habitación del secretario real en el palacio del rey, donde se habían reunido todos los funcionarios. Estaban allí el secretario Elisama, Delaías hijo de Semaías, Elnatán hijo de Acbor, Gemarías hijo de Safán, Sedequías hijo de Jananías y todos los demás funcionarios.
੧੨ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ
13 Micaías les dio un informe de todo lo que había oído leer a Baruc del rollo al pueblo.
੧੩ਮੀਕਾਯਾਹ ਨੇ ਸਾਰੀਆਂ ਗੱਲਾਂ ਉਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ
14 Los funcionarios enviaron a Jehudí hijo de Netanías, hijo de Selemías, hijo de Cusi, a convocar a Baruc, diciéndole: “Trae el rollo que has leído al pueblo y ven aquí”. Así que Baruc fue a verlos llevando el pergamino.
੧੪ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ
15 “Por favor, siéntate y léenoslo”, le dijeron. Así que Baruc se lo leyó.
੧੫ਉਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਉਹਨਾਂ ਨੂੰ ਸੁਣਾਇਆ
16 Después de oírlo todo, se asustaron y se miraron unos a otros. Le dijeron a Baruc: “Tenemos que contarle todo esto al rey”.
੧੬ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ
17 Entonces le preguntaron a Baruc: “Ahora dinos, ¿cómo llegaste a escribir todo esto? ¿Te lo dictó Jeremías?”
੧੭ਉਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਇਹ ਸਾਰੀਆਂ ਗੱਲਾਂ ਤੂੰ ਉਹ ਦੇ ਮੂੰਹੋਂ ਕਿਵੇਂ ਲਿਖੀਆਂ?
18 “Sí, me lo dictó”, respondió Baruc. “Yo escribí con tinta en el pergamino todo lo que me dijo”.
੧੮ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ
19 Los funcionarios le dijeron a Baruc: “Tú y Jeremías van a tener que esconderse. No le digan a nadie dónde están”.
੧੯ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!
20 Entonces los funcionarios fueron a ver al rey al patio. Habían guardado el pergamino a buen recaudo en la habitación de Elisama, el secretario, mientras daban un informe completo al rey.
੨੦ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ
21 El rey envió a Jehudí a buscar el pergamino. Fue y lo sacó de la habitación de Elisama el secretario. Entonces Jehudí se lo leyó al rey y a todos los funcionarios que estaban allí de pie junto a él.
੨੧ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
22 Era el mes noveno y el rey estaba sentado frente al fuego en sus aposentos de invierno.
੨੨ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
23 Cada vez que Jehudí terminaba de leer tres o cuatro columnas, Joaquín las cortaba con un cuchillo de escriba y las arrojaba al fuego. Finalmente, todo el pergamino se quemó por completo.
੨੩ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
24 A pesar de escuchar todos estos mensajes, el rey y sus asistentes no se asustaron ni se rasgaron las vestiduras por el remordimiento.
੨੪ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ
25 Incluso cuando Elnatán, Delaías y Gemarías le suplicaron al rey que no quemara el rollo, éste se negó a escucharlos.
੨੫ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ
26 De hecho, el rey ordenó a Jerajmeel, uno de los príncipes, así como a Seraías hijo de Azriel y a Selemías hijo de Abdeel, para ir a detener a Baruc y a Jeremías. Pero el Señor los escondió.
੨੬ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।
27 Después de que el rey quemó el pergamino que Jeremías había dictado a Baruc, llegó a Jeremías un mensaje del Señor:
੨੭ਇਸ ਦੇ ਪਿੱਛੇ ਕਿ ਰਾਜਾ ਨੇ ਉਹ ਲਪੇਟਿਆ ਹੋਇਆ ਪੱਤਰ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਉਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ
28 Consigue otro pergamino y escribe todo lo que había en el primer pergamino que quemó Joacim, rey de Judá.
੨੮ਫਿਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਪੱਤਰ ਲੈ ਅਤੇ ਉਹ ਦੇ ਵਿੱਚ ਉਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਪੱਤਰ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
29 Respecto a Joacim, rey de Judá, anuncia que esto es lo que dice el Señor: Has quemado el pergamino y has preguntado: “¿Por qué has escrito que el rey de Babilonia va a venir a destruir este país y a matar a toda su gente y a sus animales?”
੨੯ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
30 Esto es lo que dice el Señor acerca de Joacim, rey de Judá: No tendrá a nadie que lo suceda como rey, sentado en el trono de David. Su cuerpo será arrojado para que repose en el calor del día y en el frío de la noche.
੩੦ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
31 Voy a castigarlo a él y a sus descendientes y funcionarios por sus pecados. Haré caer sobre ellos y sobre el pueblo que vive en Jerusalén y en Judá, todos los desastres de los que les advertí, pero se negaron a escuchar.
੩੧ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।
32 Jeremías tomó otro rollo y se lo dio a Baruc. Jeremías le dictó todo lo que había en el pergamino que Joacim había quemado en el fuego y Baruc lo escribió. Se añadieron aún más mensajes de tipo similar.
੩੨ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ।