< Jeremías 4 >

1 Israel, si quieres volver, vuelve a mí, declara el Señor. Si te deshaces de esos ídolos desagradables que veo, y no te alejas,
ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
2 y si cuando hagas tus votos, lo haces sólo a mí, con sinceridad, verdad y honestidad, entonces serán bendecidas las naciones por mí, y me alabarán.
ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।
3 Esto es lo que el Señor dice al pueblo de Judá y de Jerusalén: Siembren su tierra sin arar, y no siembren entre los espinos.
ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
4 Dedíquense al Señor; comprométanse totalmente con él, pueblo de Judá y Jerusalén. De lo contrario, mi ira arderá como el fuego, ardiendo con tanta fuerza que nadie podrá apagarla a causa del mal que has hecho.
ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
5 ¡Anuncien esta advertencia por todo Judá y Jerusalén! Díganles: ¡Toquen la trompeta en todo el país! Griten: “¡Rápido! Corramos hacia las ciudades fortificadas para protegernos”.
ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
6 ¡Icen la bandera del peligro; vayan a Sión! ¡Busquen un lugar seguro! ¡No duden! Traigo enemigos del norte que causarán una terrible destrucción.
ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!
7 Un león ha salido de su escondite; un destructor de naciones ha salido. Ha salido de su guarida para venir a convertir tu país en un páramo. Tus ciudades serán demolidas, y nadie vivirá en ellas.
ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
8 Vistan ropas de cilicio, lloren y lamenten, gritando: “La furia del Señor contra nosotros no ha cesado”.
ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
9 Cuando eso ocurra, declara el Señor, el rey y los funcionarios desesperarán, los sacerdotes quedarán abatidos y los profetas se escandalizarán.
ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
10 Entonces dije: “Oh, Señor Dios, has engañado completamente al pueblo de Jerusalén diciéndole: ‘Tendrás paz’, mientras nos pones una espada en la garganta”.
੧੦ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।
11 En ese momento se le dirá al pueblo de Jerusalén: “Un viento ardiente de las colinas desnudas del desierto está soplando hacia Jerusalén, pero no para llevarse la paja o el polvo.
੧੧ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
12 No, este viento es demasiado fuerte para eso, y viene de mí. Ahora también voy a decirles cómo los voy a castigar”.
੧੨ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।
13 Mira, se precipita como nubes de tormenta; sus carros son como un torbellino. Sus caballos son más rápidos que las águilas. “¡Qué desastre! Estamos arruinados!”
੧੩ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
14 Limpia el mal de tu corazón, Jerusalén, para que puedas salvarte. ¿Hasta cuándo te aferrarás a tus malos pensamientos?
੧੪ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
15 Las noticias llegan a gritos desde Dan, anunciando el desastre desde las colinas de Efraín.
੧੫ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,
16 “¡Que se enteren las naciones! ¡Miren lo que está sucediendo! Anuncien esto a Jerusalén: Un ejército está viniendo a asediarte desde un país lejano; dando gritos de guerra contra las ciudades de Judá.
੧੬ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!
17 La rodean como hombres que cuidan un campo, porque se ha rebelado contra mí, declara el Señor.
੧੭ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
18 Tú misma provocaste esto con tus propias actitudes y acciones. Este es tu castigo, y es tan doloroso que es como si te apuñalaran en el corazón”.
੧੮ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!
19 “Estoy en agonía, ¡en absoluta agonía! ¡Mi corazón se está rompiendo! ¡Late salvajemente en mi pecho! Mi corazón late dentro de mí; no puedo callar porque he oído la trompeta, la señal de batalla.
੧੯ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
20 “Las noticias de una catástrofe tras otra llegan a raudales, pues todo el país está en ruinas. Mi propia casa se destruye en un instante, y también todo lo que hay dentro.
੨੦ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
21 ¿Hasta cuándo tengo que ver las banderas de guerra y oír las trompetas de batalla?”
੨੧ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?
22 “Mi gente es estúpida; no me conocen. Son niños tontos que no entienden. Son expertos en hacer el mal, pero no saben hacer el bien”.
੨੨ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
23 Miré la tierra, y estaba sin forma y vacía; Miré a los cielos, y su luz había desaparecido.
੨੩ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।
24 Miré a las montañas y vi que temblaban; todas las colinas se agitaban de un lado a otro.
੨੪ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
25 Miré, y no quedaba nadie; todas las aves habían volado.
੨੫ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
26 Miré, y los campos fértiles eran un desierto. Todas las ciudades fueron demolidas por la furia del Señor.
੨੬ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।
27 Esto es lo que dice el Señor: “Todo el país será devastado, pero no lo haré completamente.
੨੭ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!
28 La tierra se enlutará y los cielos se oscurecerán. Yo he hablado; esto es lo que he ordenado. No me detendré ni cambiaré de opinión”.
੨੮ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।
29 Habitantes de todos los pueblos: huyan cuando oigan venir a los jinetes y arqueros enemigos. Escóndanse en el bosque y entre las rocas. Todas las ciudades están abandonadas; nadie vive en ellas.
੨੯ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।
30 Tú, Jerusalén, ahora desolada, ¿qué vas a hacer? Aunque te vistas con ropas de color escarlata, y te pongas joyas de oro, y te maquilles los ojos, ¡todo tu adorno es inútil! Tus amantes te odian; ¡quieren matarte!
੩੦ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।
31 Oigo los gritos de una mujer que está dando a luz, los gemidos agónicos de una mujer que da a luz a su primer hijo. Son los gritos de la Hija de Sión, que jadea y extiende las manos diciendo: “¡Por favor, ayúdenme, me están matando!”
੩੧ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।

< Jeremías 4 >