< Josué 22 >
1 Entonces Josué convocó a las tribus de Rubén, Gad y la media tribu de Manasés.
੧ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ।
2 Les dijo: “Ustedes han hecho todo lo que Moisés, el siervo del Señor, les dijo que hicieran, y han seguido todos los mandatos que les di.
੨ਉਹਨਾਂ ਨੂੰ ਆਖਿਆ ਕਿ ਤੁਸੀਂ ਉਸ ਸਾਰੇ ਦੀ ਪਾਲਨਾ ਕੀਤੀ ਜਿਹੜਾ ਹੁਕਮ ਤੁਹਾਨੂੰ ਯਹੋਵਾਹ ਦੇ ਦਾਸ ਮੂਸਾ ਨੇ ਦਿੱਤਾ ਸੀ ਤੁਸੀਂ ਮੇਰੀ ਸਾਰੀ ਆਗਿਆਵਾਂ ਨੂੰ ਮੰਨਿਆਂ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ।
3 En todo este tiempo, y hasta el día de hoy nunca han abandonado a sus hermanos. Han seguido cuidadosamente lo que el Señor, su Dios, les ordenó hacer.
੩ਤੁਸੀਂ ਬਹੁਤ ਸਾਰੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਪਣੇ ਭਰਾਵਾਂ ਨੂੰ ਨਹੀਂ ਛੱਡਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਜ਼ਿੰਮੇਵਾਰੀ ਦੀ ਪਾਲਨਾ ਕੀਤੀ।
4 Ahora que el Señor su Dios le ha dado la paz a sus hermanos, como lo prometió, ustedes deben regresar a su tierra, la que Moisés el siervo del Señor, les dio al otro lado del Jordán.
੪ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਭਰਾਵਾਂ ਨੂੰ ਸੁੱਖ ਦਿੱਤਾ ਹੈ ਜਿਵੇਂ ਉਸ ਉਹਨਾਂ ਨਾਲ ਬਚਨ ਕੀਤਾ ਸੀ। ਹੁਣ ਤੁਸੀਂ ਮੁੜ ਜਾਓ ਅਤੇ ਆਪਣੇ ਤੰਬੂਆਂ ਵਿੱਚ ਆਪਣੀ ਮਿਲਖ਼ ਦੇ ਦੇਸ ਨੂੰ ਜਿਹੜੀ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਦਿੱਤੀ ਸੀ ਜਾਓ।
5 Pero asegúrense de cumplir los mandamientos y la ley, tal como se los instruyó Moisés. Amen al Señor, su Dios, sigan todos sus caminos, guarden sus mandamientos, permanezcan junto a él y sírvanle con todo su ser”.
੫ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ।
6 Josué los bendijo, los despidió y se fueron a casa.
੬ਤਦ ਯਹੋਸ਼ੁਆ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਉਹਨਾਂ ਨੂੰ ਵਿਦਿਆ ਕੀਤਾ, ਫਿਰ ਉਹ ਆਪਣੇ ਤੰਬੂਆਂ ਨੂੰ ਤੁਰ ਗਏ।
7 Moisés había dado a la media tribu de Manasés la tierra de Basán, y a la otra mitad de la tribu Josué le había dado tierras al oeste del Jordán. Así que Josué los bendijo y los envió a casa.
੭ਮਨੱਸ਼ਹ ਦੇ ਅੱਧੇ ਗੋਤ ਨੂੰ ਮੂਸਾ ਨੇ ਬਾਸ਼ਾਨ ਵਿੱਚ ਮਿਲਖ਼ ਦਿੱਤੀ ਅਤੇ ਉਸ ਦੇ ਦੂਜੇ ਅੱਧ ਨੂੰ ਯਹੋਸ਼ੁਆ ਨੇ ਉਸ ਦੇ ਭਰਾਵਾਂ ਦੇ ਨਾਲ ਯਰਦਨ ਪਾਰ ਪੱਛਮ ਵੱਲ ਮਿਲਖ਼ ਦਿੱਤੀ ਤਾਂ ਫਿਰ ਜਦ ਯਹੋਸ਼ੁਆ ਨੇ ਉਹਨਾਂ ਨੂੰ ਉਹਨਾਂ ਦੇ ਤੰਬੂਆਂ ਨੂੰ ਭੇਜਿਆ ਤਾਂ ਉਹਨਾਂ ਨੂੰ ਬਰਕਤ ਦਿੱਤੀ।
8 Les dijo: “Llévense a casa todas las riquezas que se han ganado: los grandes rebaños de ganado, los objetos de oro, plata, cobre y hierro, la gran cantidad de ropa. Compartan todo este botín con sus hermanos”.
੮ਉਹ ਨੇ ਉਹਨਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂ ਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।
9 Así que las tribus de Rubén y Gad y la media tribu de Manasés dejaron al resto de los israelitas en Silo, en la tierra de Canaán, y regresaron a su tierra en Galaad, la cual habían recibido por orden del Señor a través de Moisés.
੯ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਵਿੱਚੋਂ ਸ਼ੀਲੋਹ ਤੋਂ ਮੁੜ ਤੁਰਿਆ ਜਿਹੜਾ ਕਨਾਨ ਦੇਸ ਵਿੱਚ ਹੈ ਕਿ ਉਹ ਗਿਲਆਦ ਦੇ ਦੇਸ ਨੂੰ ਆਪਣੀ ਜਗੀਰ ਵਿੱਚ ਜਾਣ ਜਿੱਥੇ ਉਹਨਾਂ ਨੂੰ ਮੂਸਾ ਦੇ ਰਾਹੀਂ ਯਹੋਵਾਹ ਦੇ ਹੁਕਮ ਅਨੁਸਾਰ ਕਬਜ਼ਾ ਦਿੱਤਾ ਗਿਆ ਸੀ।
10 Cuando se acercaron a la región del Jordán, todavía en la tierra de Canaán, las tribus de Rubén y Gad, y la media tribu de Manasés construyeron un altar grande e impresionante junto al río Jordán.
੧੦ਜਦ ਉਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਉੱਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ।
11 Se les dijo a los israelitas: “Miren, las tribus de Rubén y Gad, y la media tribu de Manasés han construido un altar en la región del Jordán de la tierra de Canaán, del lado que pertenece a los israelitas”.
੧੧ਇਸਰਾਏਲੀਆਂ ਨੇ ਸੁਣਿਆ ਕਿ ਵੇਖੋ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਕਨਾਨ ਦੇਸ ਦੇ ਸਾਹਮਣੇ ਯਰਦਨ ਦੇ ਇਲਾਕਿਆਂ ਵਿੱਚ ਇੱਕ ਜਗਵੇਦੀ ਇਸਰਾਏਲੀਆਂ ਦੇ ਪਾਸੇ ਵੱਲ ਬਣਾ ਲਈ ਹੈ।
12 Los israelitas se reunieron en Silo para ir a la guerra contra ellos.
੧੨ਜਦ ਇਸਰਾਏਲੀਆਂ ਨੇ ਇਹ ਸੁਣਿਆ ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਕਿ ਉਹਨਾਂ ਨਾਲ ਯੁੱਧ ਕਰਨ ਲਈ ਚੜ੍ਹਾਈ ਕਰਨ।
13 Antes de hacerlo, enviaron a Finés, hijo del sacerdote Eleazar, a las tribus de Rubén y Gad, y a la media tribu de Manasés en la tierra de Galaad.
੧੩ਇਸਰਾਏਲੀਆਂ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਗਿਲਆਦ ਦੇ ਦੇਸ ਵਿੱਚ ਭੇਜਿਆ।
14 Con él iban diez jefes, uno de cada una de las diez tribus de Israel, y cada uno el jefe de su familia.
੧੪ਦਸ ਪਰਧਾਨ ਉਸ ਦੇ ਨਾਲ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਕੁਲ ਗੋਤਾਂ ਦਾ ਇੱਕ-ਇੱਕ ਪ੍ਰਧਾਨ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੇ ਘਰਾਣੇ ਦਾ ਅਤੇ ਇਸਰਾਏਲ ਦੇ ਹਜ਼ਾਰਾਂ ਦਾ ਸਰਦਾਰ ਸੀ।
15 Cuando llegaron, les dijeron a las tribus de Rubén y Gad, y a la media tribu de Manasés:
੧੫ਅਤੇ ਉਹਨਾਂ ਰਊਬੇਨੀਆਂ, ਗਾਦੀਆਂ, ਅਤੇ ਮਨੱਸ਼ਹ ਦੇ ਅੱਧੇ ਗੋਤ ਕੋਲ ਗਿਲਆਦ ਨੂੰ ਜਾ ਕੇ ਉਹਨਾਂ ਨਾਲ ਗੱਲ ਕੀਤੀ।
16 “Esto es lo que dice todo el pueblo del Señor: ‘¿Qué acto desleal es este que han cometido contra el Dios de Israel al construiros un altar? ¿Cómo pudieron apartarse de él ahora con tanta rebeldía?
੧੬ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?
17 ¿No fue suficiente nuestro pecado en Peors? Ni siquiera ahora estamos limpios de la plaga que atacó al pueblo del Señor.
੧੭ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸੀਂ ਆਪਣੇ ਆਪ ਨੂੰ ਅਜੇ ਪਵਿੱਤਰ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?
18 Entonces, ¿por qué se alejan ahora del Señor? Si hoy se rebelan contra el Señor, mañana se enfadará con todos nosotros.
੧੮ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਇਨਕਾਰ ਕਰਦੇ ਹੋ? ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਪਿੱਛੇ ਮੁੜ ਜਾਓਗੇ ਤਾਂ ਕੱਲ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ।
19 “Pero si creen que su tierra está contaminada, entonces vengan a la tierra del Señor, donde se encuentra el Tabernáculo del Señor, y compartan parte de nuestra tierra con nosotros. Pero no se rebelen contra el Señor, ni contra nosotros, construyendo para ustedes un altar distinto del altar del Señor, nuestro Dios.
੧੯ਤਾਂ ਵੀ ਜੇ ਤੁਹਾਡੀ ਆਪਣੀ ਜ਼ਮੀਨ ਅਸ਼ੁੱਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ਼ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ਼ ਲੈ ਲਓ ਪਰ ਨਾ ਯਹੋਵਾਹ ਤੋਂ ਪਿੱਛੇ ਹਟੋ ਅਤੇ ਨਾ ਸਾਥੋਂ ਪਿੱਛੇ ਹਟੋ ਇਹ ਨਾ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨ੍ਹਾਂ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ।
20 Cuando Acán, hijo de Zéraj, actuó deslealmente al tomar cosas consagradas, ¿no sufrió el castigo todo Israel? No fue el único que murió a causa de su pecado’”.
੨੦ਕੀ ਜ਼ਰਹ ਦੇ ਪੁੱਤਰ ਆਕਾਨ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ!।
21 Entonces las tribus de Rubén y Gad, y la media tribu de Manasés, respondieron a los dirigentes israelitas:
੨੧ਤਦ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੂੰ ਉੱਤਰ ਦੇ ਕੇ ਇਹ ਗੱਲ ਕੀਤੀ।
22 “El Señor es Dios de dioses, el Señor es Dios de dioses y él lo sabe! ¡Que lo sepa Israel también! Si nos rebelamos contra Dios o le somos desleales, ¡mátennos ahora mismo!
੨੨ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।
23 Si nuestra acción de construir un altar fue para alejarnos del Señor, o para usar el altar para hacer holocaustos u ofrendas de grano o de comunión, entonces que el Señor nos castigue.
੨੩ਕਿ ਜੇ ਅਸੀਂ ਆਪਣੇ ਲਈ ਇਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਜਾਂ ਮੈਦੇ ਦੀਆਂ ਭੇਟਾਂ ਚੜ੍ਹਾਈਏ ਜਾਂ ਸੁੱਖ-ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ।
24 “Lo hicimos porque nos preocupaba que en el futuro tus descendientes dijeran a los nuestros: ‘¿Qué tienes que ver con el Señor, el Dios de Israel?
੨੪ਜਦ ਅਸੀਂ ਇਸ ਗੱਲ ਦੇ ਡਰ ਨਾਲ ਇਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?
25 El Señor puso una frontera – elrío Jordán- entre nosotros y ustedes, descendientes de Rubén y Gad. Ustedes no pertenecen al Señor’. Así tus descendientes podrían impedir que los nuestros adorasen al Señor.
੨੫ਹੇ ਰਊਬੇਨੀਓ ਅਤੇ ਗਾਦੀਓ, ਯਹੋਵਾਹ ਨੇ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਯਰਦਨ ਹੱਦ ਠਹਿਰਾਈ ਹੈ ਸੋ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ। ਸ਼ਾਇਦ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਯਹੋਵਾਹ ਦਾ ਡਰ ਮੰਨਣ ਤੋਂ ਮੁੱਕਰਾ ਦੇਣ।
26 “Así que dijimos: ‘Construyamos un altar, no para holocaustos ni para sacrificios,
੨੬ਇਸ ਲਈ ਅਸੀਂ ਆਖਿਆ ਕਿ ਅਸੀਂ ਆਪਣੇ ਲਈ ਇੱਕ ਜਗਵੇਦੀ ਬਣਾਈਏ, ਉਹ ਤਾਂ ਨਾ ਹੋਮ ਦੀਆਂ ਭੇਟਾਂ ਅਤੇ ਨਾ ਬਲੀਆਂ ਲਈ ਹੈ।
27 sino como testimonio entre nosotros y ustedes, y para las generaciones que vengan después de nosotros, de que vendremos a adorar al Señor en su presencia con nuestros holocaustos, sacrificios y ofrendas de comunión’. Entonces tus descendientes no podrán decir a los nuestros en el futuro: ‘Tú no perteneces al Señor’.
੨੭ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤਰ ਆਉਣ ਵਾਲਿਆਂ ਸਮਿਆਂ ਵਿੱਚ ਸਾਡੇ ਪੁੱਤਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ।
28 “Si lo hicieran en el futuro, nuestros descendientes podrían responder: ‘Mira esta réplica del altar del Señor que hicieron nuestros antepasados, no para los holocaustos ni para los sacrificios, sino como testimonio entre nosotros y tú’.
੨੮ਤਾਂ ਅਸੀਂ ਆਖਿਆ ਕਿ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਨੂੰ ਜਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪੁਰਖਿਆਂ ਨੇ ਨਾ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਗਵਾਹੀ ਹੈ।
29 “Jamás se nos ocurriría rebelarnos contra el Señor o alejarnos de él construyendo un altar para hacer holocaustos o ofrendas de grano o sacrificios. El único altar del Señor, nuestro Dios, es el que está frente a su Tabernáculo”.
੨੯ਇਹ ਸਾਥੋਂ ਦੂਰ ਹੋਵੇ ਜੇ ਅਸੀਂ ਯਹੋਵਾਹ ਦੇ ਵਿਰੁੱਧ ਆਕੀ ਹੋ ਕੇ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਜਾਈਏ ਅਤੇ ਇੱਕ ਜਗਵੇਦੀ ਹੋਮ ਦੀਆਂ ਅਤੇ ਮੈਦੇ ਦੀਆਂ ਭੇਟਾਂ ਲਈ ਅਤੇ ਬਲੀਆਂ ਲਈ ਬਣਾ ਲਈਏ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਤੋਂ ਬਿਨ੍ਹਾਂ ਜਿਹੜੀ ਉਸ ਦੇ ਡੇਰੇ ਦੇ ਸਾਹਮਣੇ ਹੈ।
30 Cuando Finés y los jefes israelitas oyeron esto de las tribus de Rubén y Gad y de la media tribu de Manasés, se alegraron.
੩੦ਜਦ ਫ਼ੀਨਹਾਸ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਅਤੇ ਇਸਰਾਏਲ ਦੇ ਹਜ਼ਾਰਾਂ ਦੇ ਸਰਦਾਰਾਂ ਨੇ ਜਿਹੜੇ ਉਸ ਦੇ ਨਾਲ ਸਨ ਇਹ ਗੱਲਾਂ ਸੁਣੀਆਂ ਜਿਹੜੀਆਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੇ ਕੀਤੀਆਂ ਸਨ ਤਾਂ ਉਹਨਾਂ ਨੂੰ ਇਹ ਚੰਗਾ ਲੱਗਾ
31 Finés respondió a las tribus de Rubén y Gad y a la media tribu de Manasés: “Hoy sabemos que el Señor está con nosotros porque ustedes no han actuado deslealmente al hacer esto. Ahora han salvado a los israelitas de ser castigados por el Señor”.
੩੧ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸੀਂ ਇਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸੀਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।
32 Entonces Finés y los líderes israelitas dejaron a las tribus de Rubén y Gad y a la media tribu de Manasés en la tierra de Galaad y regresaron a la tierra de Canaán para explicar la situación a los israelitas.
੩੨ਅਲਆਜ਼ਾਰ ਜਾਜਕ ਦਾ ਪੁੱਤਰ ਫ਼ੀਨਹਾਸ ਅਤੇ ਉਹ ਪ੍ਰਧਾਨ ਰਊਬੇਨੀਆਂ ਅਤੇ ਗਾਦੀਆਂ ਤੋਂ ਗਿਲਆਦ ਦੇ ਦੇਸ ਵਿੱਚੋਂ ਕਨਾਨ ਦੇਸ ਨੂੰ ਇਸਰਾਏਲੀਆਂ ਕੋਲ ਮੁੜ ਆਏ ਅਤੇ ਉਹਨਾਂ ਨੂੰ ਇਹ ਖ਼ਬਰ ਦਿੱਤੀ
33 Los israelitas se alegraron del informe y Dios los bendijo. Ya no hablaron de ir a la guerra para destruir la tierra donde vivían las tribus de Rubén y Gad.
੩੩ਤਦ ਇਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫਿਰ ਉਹਨਾਂ ਉੱਤੇ ਯੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ
34 Las tribus de Rubén y Gad llamaron al altar “Testigo”, porque dijeron: “Es un testigo entre nosotros de que el Señor es también nuestro Dios”.
੩੪ਤਦ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ “ਗਵਾਹੀ” ਆਖਿਆ ਕਿਉਂ ਜੋ ਸਾਡੇ ਵਿੱਚ ਇਹ ਗਵਾਹੀ ਹੈ ਕਿ ਯਹੋਵਾਹ ਹੀ ਪਰਮੇਸ਼ੁਰ ਹੈ।