< Levítico 9 >
1 Al octavo día después de la ordenación, Moisés llamó a Aarón y a sus hijos, y a los ancianos de Israel, para reunirse con él.
੧ਅੱਠਵੇਂ ਦਿਨ ਮੂਸਾ ਨੇ ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਸੱਦਿਆ,
2 Le dijo a Aarón: “Debes traer un novillo como ofrenda por el pecado y un carnero como holocausto, ambos sin defectos, y presentarlos ante el Señor.
੨ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
3 Entonces les dijo a los israelitas: ‘Traigan las siguientes ofrendas: un macho cabrío como sacrificio por el pecado; un becerro y un cordero, (ambos de un año y sin defectos), para un holocausto;
੩ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।
4 un toro y un carnero como sacrificio de paz para presentarlos ante el Señor; y una ofrenda de grano mezclado con aceite de oliva. Haced esto porque hoy el Señor se va a revelar a ustedes hoy’”.
੪ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।”
5 Siguiendo las órdenes de Moisés trajeron lo que había dicho al frente del Tabernáculo de Reunión. Todos vinieron y se presentaron ante el Señor.
੫ਤਦ ਜਿਨ੍ਹਾਂ ਵਸਤੂਆਂ ਦਾ ਮੂਸਾ ਨੇ ਹੁਕਮ ਦਿੱਤਾ ਸੀ, ਉਹ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲੈ ਆਏ ਅਤੇ ਸਾਰੀ ਮੰਡਲੀ ਕੋਲ ਜਾ ਕੇ ਯਹੋਵਾਹ ਦੇ ਸਨਮੁਖ ਖੜ੍ਹੀ ਹੋਈ।
6 Moisés dijo: “Esto es lo que el Señor me ordenó que te dijera, para que veas su gloria”.
੬ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”
7 Entonces Moisés le dijo a Aarón: “Ve al altar y sacrifica tu ofrenda por el pecado y tu holocausto para que tú y el pueblo estén bien. Luego sacrifica las ofrendas traídas por el pueblo para enderezarlas, como el Señor lo ordenó”.
੭ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”
8 Así que Aarón fue al altar y mató el becerro como ofrenda por el pecado para sí mismo.
੮ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ।
9 Sus hijos le trajeron la sangre. Él mojó su dedo en la sangre y la puso en los cuernos del altar. Derramó el resto de la sangre en la parte inferior del altar.
੯ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ।
10 Quemó la grasa, los riñones y la mejor parte del hígado de la ofrenda por el pecado en el altar, como el Señor le había ordenado a Moisés.
੧੦ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
11 Sin embargo, quemó la carne y la piel fuera del campamento.
੧੧ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ।
12 Aarón mató la ofrenda quemada. Sus hijos le trajeron la sangre y él la roció a los lados del altar.
੧੨ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
13 Le trajeron la cabeza y todos los demás pedazos del holocausto, y él los quemó en el altar.
੧੩ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
14 Lavó las entrañas y las piernas y las quemó con el resto del holocausto en el altar.
੧੪ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।
15 Entonces Aarón presentó las ofrendas del pueblo. Mató al macho cabrío como ofrenda por el pecado del pueblo, y lo ofreció de la misma manera que su propia ofrenda por el pecado.
੧੫ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ।
16 Presentó la ofrenda quemada, haciéndolo de acuerdo con las regulaciones.
੧੬ਅਤੇ ਉਸ ਨੇ ਹੋਮ ਬਲੀ ਦੀ ਭੇਟ ਲਿਆ ਕੇ, ਉਸ ਨੂੰ ਬਿਧੀ ਦੇ ਅਨੁਸਾਰ ਚੜ੍ਹਾਇਆ।
17 Presentó la ofrenda de grano. Tomó un puñado de él y lo quemó en el altar, además de la ofrenda quemada presentada esa mañana.
੧੭ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
18 Aarón mató al toro y al carnero como ofrenda de paz para el pueblo. Sus hijos le trajeron la sangre, y él la roció a los lados del altar.
੧੮ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
19 También le trajeron las porciones de grasa del toro y del carnero: el rabo gordo, la grasa que cubre las entrañas, los riñones y la mejor parte del hígado
੧੯ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
20 y las pusieron sobre los pechos. Aarón quemó las porciones de grasa en el altar,
੨੦ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ।
21 pero agitó los pechos y el muslo derecho como ofrenda ondulante ante el Señor, como Moisés le había ordenado.
੨੧ਹਾਰੂਨ ਨੇ ਛਾਤੀਆਂ ਅਤੇ ਸੱਜੇ ਪੱਟ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ, ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ।
22 Entonces Aarón levantó las manos hacia el pueblo y lo bendijo. Después bajó del altar, habiendo completado la ofrenda por el pecado, el holocausto y el sacrificio de paz.
੨੨ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ।
23 Moisés y Aarón entraron en el Tabernáculo de Reunión. Cuando salieron, bendijeron al pueblo, y la gloria del Señor se reveló a todos.
੨੩ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।
24 Un fuego salió de la presencia del Señor y quemó el holocausto y las porciones de grasa en el altar. Cuando todos vieron esto, gritaron de alegría y cayeron con el rostro en el suelo.
੨੪ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।