< Malaquías 4 >
1 ¡Tengan cuidado! Viene el día—ardiente como un horno—en el que los arrogantes y malvados serán quemados como la paja. Cuando llegue ese día, serán quemados por completo, desde la raíz hasta las ramas, dice el Señor Todopoderoso.
੧ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।
2 Pero para los que tienen reverencia por mi, el sol de la salvación de Dios brillará con curación en sus alas, y serán liberados, saltando como terneros que han sido liberados de sus establos.
੨ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
3 Ustedes pisotearán a los malvados como ceniza bajo sus pies, en el día que yo actúe, dice el Señor Todopoderoso.
੩ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
4 Recuerden la ley de Moisés mi siervo que yo le di a él y a Israel para que la siguieran. Todas las instrucciones y ceremonias las enseñé en el Monte Sinaí.
੪ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਂਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ।
5 ¡Miren! Yo enviaré a Elías el profeta antes de que llegue el día del Señor, ese día grande y terrible.
੫ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ
6 Él restaurará la armonía entre padres e hijos, y si eso no ocurre, yo vendré y azotaré la tierra con una maldición.
੬ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!