< Números 36 >
1 Los jefes de familia de los descendientes de Galaad, hijo de Maquir, hijo de Manasés, una de las tribus de José, vinieron y hablaron ante Moisés y con los líderes israelitas, que eran otros jefes de familia.
੧ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੂਸੁਫ਼ ਦੇ ਪੁੱਤਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਟੱਬਰ ਤੋਂ ਸਨ, ਨੇੜੇ ਆ ਕੇ ਮੂਸਾ ਅਤੇ ਉਨ੍ਹਾਂ ਪ੍ਰਧਾਨ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।
2 Y les dijeron: “Cuando el Señor te ordenó, mi señor, que asignaras la propiedad de la tierra a los israelitas por sorteo, también te ordenó que dieras la parte de nuestro hermano Zelofehad a sus hijas.
੨ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਮੀਨ ਦੀ ਧਰਤੀ ਚਿੱਠੀ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ।
3 Sin embargo, si se casan con hombres de las otras tribus de Israel, su asignación les quitaría la parte de nuestros padres y se le añadiría a la tribu de los hombres con los que se casan. Esa parte de nuestra asignación sería pérdida para nosotros.
੩ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਜ਼ਮੀਨ ਤੋਂ ਖ਼ਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਜਾਵੇਗਾ।
4 Así que cuando llegue el Jubileo para los israelitas, su asignación se añadirá a la tribu con la que se casen, y se le quitará a la tribu de nuestros padres”.
੪ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ।
5 Siguiendo lo que el Señor le dijo, Moisés dio estas órdenes a los israelitas, “Lo que dice la tribu de los hijos de José es correcto.
੫ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤਰਾਂ ਦਾ ਗੋਤ ਠੀਕ ਆਖਦਾ ਹੈ।
6 Esto es lo que el Señor ha ordenado con respecto a las hijas de Zelofehad: Pueden casarse con quien quieran siempre que lo hagan dentro de una familia que pertenezca a la tribu de su padre.
੬ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਸ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ।
7 No se podrá pasar ninguna asignación de tierras en Israel de tribu a tribu, porque cada israelita debe aferrarse a la asignación de la tribu de su padre.
੭ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ।
8 Toda hija que posea una herencia de cualquier tribu israelita debe casarse dentro de un clan de la tribu de su padre, de modo que todo israelita poseerá la herencia de sus padres.
੮ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ।
9 No se podrá pasar ninguna asignación de tierras de una tribu a otra, pues cada tribu israelita debe mantener su propia asignación”.
੯ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ।
10 Las hijas de Zelofehad siguieron las órdenes del Señor a través de Moisés.
੧੦ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ।
11 Maala, Tirsa, Hogla, Milca y Noa, hijas de Zelofehad, primos casados por parte de su padre.
੧੧ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ, ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤਰਾਂ ਨਾਲ ਵਿਆਹੀਆਂ ਗਈਆਂ।
12 Se casaron dentro de las familias de los descendientes de Manasés, hijo de José, y su asignación de tierras permaneció dentro de la tribu de su padre.
੧੨ਉਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁੱਤਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਸ ਤਰ੍ਹਾਂ ਉਨ੍ਹਾਂ ਦੀ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਦੇ ਗੋਤ ਵਿੱਚ ਬਣੀ ਰਹੀ।
13 Estas son las órdenes y normas que el Señor dio a los israelitas a través de Moisés en las llanuras de Moab, junto al Jordán, frente a Jericó.
੧੩ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਨਦੀ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।