< Salmos 57 >
1 Para el director del coro. Según melodía de “No destruyas”. Un Salmo (Mictam) de David sobre la vez que huyó de Saúl y se escondió en la cueva. ¡Sé bueno conmigo, Dios! Sé bueno conmigo porque vengo a ti por protección. Me abrigaré bajo la sombra de tus alas hasta que el peligro haya pasado.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁੱਕ ਗਿਆ ਸੀ। ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ।
2 Clamé por ayuda al Dios Altísimo, a Dios, quien me defiende.
੨ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ।
3 Desde los cielos él envió su ayuda, y me salvó. Él derrota a aquellos que me persiguen. (Selah) Dios me envía su gran amor, mostrándome que es digno de confianza.
੩ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
4 ¡Me rodean los leones que comen hombres, y soy forzado a vivir con ellos! Sus dientes son como lanzas y flechas, y sus lenguas como espadas.
੪ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
5 Dios, tu grandeza está sobre los más altos cielos; ¡Y tu gloria cubre toda la tierra!
੫ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6 Ellos ponen trampas para atraparme. Estaba muy deprimido. Cavaron un hoyo en mi camino, pero fueron ellos los que cayeron en él. (Selah)
੬ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
7 Confío en ti, Dios, confío en ti. Cantaré canciones de alabanza a ti.
੭ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8 Me digo a mí mismo, “¡Levántate!” ¡Levántense, arpa y lira! ¡Levantaré al amanecer!
੮ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
9 Te agradeceré entre los pueblos, Señor; te cantaré alabanzas entre las naciones.
੯ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ!
10 Tu gran amor llega hasta los cielos; tu integridad hasta las nubes.
੧੦ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ।
11 ¡Dios, tu grandeza está sobre los más altos cielos; y tu gloria cubre toda la tierra!
੧੧ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!