< 1 Samuel 15 >
1 Samuel dijo a Saúl: “Yahvé me ha enviado para ungirte como rey de su pueblo, de Israel. Ahora, pues, escucha la voz de las palabras de Yahvé.
੧ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ।
2 El Señor de los Ejércitos dice: ‘Me acuerdo de lo que Amalec hizo a Israel, de cómo se puso en su contra en el camino cuando subió de Egipto.
੨ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ।
3 Ahora ve y ataca a Amalec, y destruye por completo todo lo que tiene, y no lo perdones; mata tanto al hombre como a la mujer, al niño y al lactante, al buey y a la oveja, al camello y al asno’”.
੩ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।
4 Saúl convocó al pueblo y lo contó en Telaim, doscientos mil hombres de a pie y diez mil hombres de Judá.
੪ਸੋ ਸ਼ਾਊਲ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਤਲਾਇਮ ਵਿੱਚ ਉਹਨਾਂ ਦੀ ਗਿਣਤੀ ਕੀਤੀ। ਉਹ ਦੋ ਲੱਖ ਸਿਪਾਹੀ ਅਤੇ ਯਹੂਦੀ ਮਨੁੱਖ ਦਸ ਹਜ਼ਾਰ ਸਨ।
5 Saúl llegó a la ciudad de Amalec y puso una emboscada en el valle.
੫ਸ਼ਾਊਲ ਨੇ ਅਮਾਲੇਕ ਨਗਰ ਦੀ ਘਾਟੀ ਦੇ ਵਿੱਚ ਘਾਤ ਲਾ ਕੇ ਉਹਨਾਂ ਨੂੰ ਬਿਠਾਇਆ।
6 Saúl dijo a los ceneos: “Vayan, váyanse, desciendan de entre los amalecitas, para que no los destruya con ellos, pues ustedes mostraron bondad con todos los hijos de Israel cuando subieron de Egipto.” Así que los ceneos se marcharon de entre los amalecitas.
੬ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿੱਚੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ।
7 Saúl hirió a los amalecitas, desde Havila, como vas a Shur, que está frente a Egipto.
੭ਤਦ ਸ਼ਾਊਲ ਨੇ ਅਮਾਲੇਕੀਆਂ ਨੂੰ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ ਜੋ ਮਿਸਰ ਦੇ ਪੂਰਬ ਵਿੱਚ ਹੈ ਮਾਰਿਆ।
8 Tomó vivo a Agag, rey de los amalecitas, y destruyó a todo el pueblo a filo de espada.
੮ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ।
9 Pero Saúl y el pueblo perdonaron a Agag y a lo mejor de las ovejas, del ganado, de los terneros gordos, de los corderos, y de todo lo bueno, y no quisieron destruirlo del todo; pero todo lo vil y desecho lo destruyeron del todo.
੯ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।
10 Entonces llegó la palabra de Yahvé a Samuel, diciendo:
੧੦ਤਦ ਯਹੋਵਾਹ ਦਾ ਬਚਨ ਸਮੂਏਲ ਨੂੰ ਮਿਲਿਆ,
11 “Me apena haber puesto a Saúl como rey, pues se ha apartado de seguirme y no ha cumplido mis mandatos.” Samuel se enfureció y clamó a Yahvé toda la noche.
੧੧ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।
12 Samuel se levantó temprano para encontrarse con Saúl por la mañana, y le dijeron: “Saúl llegó al Carmelo, y he aquí que se levantó un monumento, se volvió, pasó y bajó a Gilgal.”
੧੨ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚਲਾ ਗਿਆ।
13 Samuel se acercó a Saúl, y éste le dijo: “¡Bendito seas por Yahvé! He cumplido el mandamiento de Yahvé”.
੧੩ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ।
14 Samuel dijo: “Entonces, ¿qué significa este balido de las ovejas en mis oídos y el mugido del ganado que oigo?”
੧੪ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ-ਮੈਂ ਅਤੇ ਬਲ਼ਦਾਂ ਦਾ ਅੜਿੰਗਣਾਂ ਕੀ ਹੈ, ਜੋ ਮੈਂ ਸੁਣਦਾ ਹਾਂ?
15 Saúl dijo: “Los han traído de los amalecitas, pues el pueblo perdonó lo mejor de las ovejas y del ganado, para sacrificar a Yahvé vuestro Dios. El resto lo hemos destruido por completo”.
੧੫ਸ਼ਾਊਲ ਨੇ ਆਖਿਆ, ਉਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ-ਚੰਗੀਆਂ ਭੇਡਾਂ ਅਤੇ ਬਲ਼ਦਾਂ ਨੂੰ ਜਿਉਂਦੇ ਰੱਖਿਆ ਜੋ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸੀਂ ਮੂਲੋਂ ਹੀ ਨਾਸ ਕਰ ਸੁੱਟਿਆ।
16 Entonces Samuel dijo a Saúl: “Quédate, y te contaré lo que me dijo Yahvé anoche”. Le dijo: “Diga”.
੧੬ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਠਹਿਰ ਜਾ ਅਤੇ ਅੱਜ ਰਾਤੀਂ ਜਿਹੜਾ ਯਹੋਵਾਹ ਨੇ ਮੈਨੂੰ ਆਖਿਆ ਹੈ ਉਹ ਮੈਂ ਤੈਨੂੰ ਦੱਸਾਂਗਾ ਤਾਂ ਸ਼ਾਊਲ ਬੋਲਿਆ ਦੱਸੋ ਜੀ।
17 Samuel dijo: “Aunque eras pequeño a tus ojos, ¿no fuiste hecho jefe de las tribus de Israel? Yahvé te ungió como rey de Israel;
੧੭ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ।
18 y Yahvé te envió de viaje y te dijo: ‘Ve y destruye por completo a los pecadores amalecitas, y lucha contra ellos hasta consumirlos’.
੧੮ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।
19 ¿Por qué entonces no obedeciste la voz de Yahvé, sino que tomaste el botín e hiciste lo que era malo a los ojos de Yahvé?”
੧੯ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ?
20 Saúl dijo a Samuel: “Pero yo he obedecido la voz de Yahvé y he seguido el camino que Yahvé me envió, y he traído a Agag, rey de Amalec, y he destruido por completo a los amalecitas.
੨੦ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ ਹੈ।
21 Pero el pueblo tomó del botín, ovejas y ganado, lo mejor de lo consagrado, para sacrificar a Yahvé vuestro Dios en Gilgal.”
੨੧ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ।
22 Samuel dijo: “¿Se complace tanto Yahvé en los holocaustos y sacrificios como en obedecer la voz de Yahvé? He aquí que obedecer es mejor que los sacrificios, y escuchar que la grasa de los carneros.
੨੨ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।
23 Porque la rebeldía es como el pecado de brujería, y la obstinación es como la idolatría y los terafines. Porque has rechazado la palabra de Yahvé, él también te ha rechazado para ser rey”.
੨੩ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।
24 Saúl dijo a Samuel: “He pecado, pues he transgredido el mandamiento de Yahvé y tus palabras, porque temí al pueblo y obedecí su voz.
੨੪ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
25 Ahora, pues, te ruego que perdones mi pecado y vuelvas conmigo para que pueda adorar a Yahvé”.
੨੫ਸੋ ਹੁਣ ਦਯਾ ਕਰ ਕੇ ਮੇਰਾ ਪਾਪ ਮਾਫ਼ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾਂ
26 Samuel le dijo a Saúl: “No volveré contigo, porque has rechazado la palabra de Yahvé, y Yahvé te ha rechazado para ser rey de Israel”.
੨੬ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।
27 Cuando Samuel se dio la vuelta para marcharse, Saúl se agarró a la falda de su túnica y ésta se rasgó.
੨੭ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ।
28 Samuel le dijo: “Yahvé te ha arrancado hoy el reino de Israel y se lo ha dado a un vecino tuyo que es mejor que tú.
੨੮ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।
29 También la Fuerza de Israel no mentirá ni se arrepentirá, porque no es hombre para arrepentirse.”
੨੯ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ।
30 Entonces dijo: “He pecado; pero te ruego que me honres ahora ante los ancianos de mi pueblo y ante Israel, y que vuelvas conmigo para que pueda adorar a Yahvé, tu Dios.”
੩੦ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।
31 Entonces Samuel regresó con Saúl, y éste adoró a Yahvé.
੩੧ਤਦ ਸਮੂਏਲ ਸ਼ਾਊਲ ਦੇ ਮਗਰ ਮੁੜਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।
32 Entonces Samuel dijo: “¡Trae aquí a Agag, rey de los amalecitas!” Agag se acercó a él alegremente. Agag dijo: “Ciertamente la amargura de la muerte ha pasado”.
੩੨ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਸਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।
33 Samuel dijo: “¡Como tu espada ha dejado sin hijos a las mujeres, así tu madre quedará sin hijos entre las mujeres!” Entonces Samuel cortó en pedazos a Agag ante Yahvé en Gilgal.
੩੩ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।
34 Entonces Samuel se fue a Ramá, y Saúl subió a su casa en Gabaa de Saúl.
੩੪ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਗਿਬਆਹ ਵੱਲ ਚੜ੍ਹ ਗਿਆ,
35 Samuel no volvió a ver a Saúl hasta el día de su muerte, pero Samuel hizo duelo por Saúl. El Señor se afligió por haber hecho a Saúl rey de Israel.
੩੫ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ।