< 2 Tesalonicenses 1 >
1 Pablo, Silvano y Timoteo, a la asamblea de los tesalonicenses en Dios nuestro Padre y en el Señor Jesucristo:
੧ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,
2 Gracia a vosotros y paz de parte de Dios nuestro Padre y del Señor Jesucristo.
੨ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3 Estamos obligados a dar siempre gracias a Dios por vosotros, hermanos, como corresponde, porque vuestra fe crece en extremo, y el amor de todos y cada uno de vosotros entre sí abunda,
੩ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
4 de modo que nosotros mismos nos gloriamos de vosotros en las asambleas de Dios por vuestra perseverancia y fe en todas vuestras persecuciones y en las aflicciones que soportáis.
੪ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
5 Esto es una señal evidente del justo juicio de Dios, a fin de que seáis tenidos por dignos del Reino de Dios, por el cual también sufrís.
੫ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
6 Porque es cosa justa para Dios devolver la aflicción a los que os afligen,
੬ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
7 y daros alivio a vosotros, que estáis afligidos con nosotros, cuando el Señor Jesús se manifieste desde el cielo con sus poderosos ángeles en fuego ardiente,
੭ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
8 castigando a los que no conocen a Dios, y a los que no obedecen la Buena Nueva de nuestro Señor Jesús,
੮ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।
9 que pagará la la destrucción eterna de la faz del Señor y de la gloria de su poderío, (aiōnios )
੯ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। (aiōnios )
10 cuando venga en aquel día para ser glorificado en sus santos y para ser admirado entre todos los que han creído, porque nuestro testimonio de vosotros fue creído.
੧੦ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
11 Con este fin también rogamos siempre por vosotros, para que nuestro Dios os tenga por dignos de vuestra vocación, y cumpla con fuerza todo deseo de bondad y toda obra de fe,
੧੧ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।
12 para que el nombre de nuestro Señor Jesús sea glorificado en vosotros, y vosotros en él, según la gracia de nuestro Dios y del Señor Jesucristo.
੧੨ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।