< Amós 4 >

1 Escuchad esta palabra, vacas de Basán, que estáis en el monte de Samaria, que oprimís al pobre, que aplastáis al necesitado, que decís a vuestros maridos: “¡Traednos bebida!”
ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”
2 El Señor Yahvé ha jurado por su santidad, “He aquí que vendrán días en que os llevarán con garfios, y el último de ustedes con anzuelos.
ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ!
3 Saldrás por las roturas del muro, todo el mundo delante de ella; y os arrojaréis a Harmon”, dice Yahvé.
ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਪਰਬਤ ਵਿੱਚ ਸੁੱਟੀਆਂ ਜਾਓਗੀਆਂ,” ਪ੍ਰਭੂ ਯਹੋਵਾਹ ਦਾ ਵਾਕ ਹੈ।
4 “Ve a Betel y peca; a Gilgal, y a pecar más. Trae tus sacrificios cada mañana, sus diezmos cada tres días,
“ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ।
5 ofrecer un sacrificio de acción de gracias de lo que está leudado, y proclaman ofrendas de libre albedrío y se jactan de ellas; porque esto os agrada, hijos de Israel”, dice el Señor Yahvé.
ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ।
6 “También os he dado limpieza de dientes en todas vuestras ciudades, y la falta de pan en todos los pueblos; pero no has vuelto a mí”, dice Yahvé.
“ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
7 “Yo también he retenido la lluvia para ti, cuando aún faltaban tres meses para la cosecha; y he hecho que llueva en una ciudad, y ha hecho que no llueva en otra ciudad. En un campo llovió, y el campo donde no llovió se marchitó.
“ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।
8 Así que dos o tres ciudades se dirigieron a una sola para beber agua, y no estaban satisfechos; pero no has vuelto a mí”, dice Yahvé.
ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
9 “Te he atacado muchas veces con tizón y moho en tus jardines y en tus viñedos, y las langostas han devorado tus higueras y tus olivos; pero no has vuelto a mí”, dice Yahvé.
“ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
10 “Envié plagas entre ustedes como lo hice con Egipto. He matado a tus jóvenes con la espada, y se han llevado sus caballos. Llené tus fosas nasales con el hedor de tu campamento, pero no has vuelto a mí”, dice Yahvé.
੧੦“ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
11 “He derribado a algunos de vosotros, como cuando Dios derrocó a Sodoma y Gomorra, y tú eras como un palo ardiendo arrancado del fuego; pero no has vuelto a mí”, dice Yahvé.
੧੧“ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
12 “Por lo tanto, haré esto contigo, Israel; porque yo te haré esto, prepárate para encontrarte con tu Dios, Israel.
੧੨“ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!”
13 Porque, he aquí, el que forma las montañas, crea el viento, declara al hombre cuál es su pensamiento, que hace la oscuridad de la mañana, y pisa las alturas de la tierra: Yahvé, el Dios de los Ejércitos, es su nombre”.
੧੩ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!

< Amós 4 >