< Isaías 23 >

1 La carga de Tiro. ¡Aullad, naves de Tarsis! Porque está asolada, de modo que no hay casa, ni se puede entrar en ella. Desde la tierra de Kittim se les ha revelado.
ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।
2 Quedaos quietos, habitantes de la costa, vosotros a quienes los mercaderes de Sidón que pasan por el mar han reabastecido.
ਹੇ ਕੰਢੇ ਦੇ ਵਾਸੀਓ, ਚੁੱਪ ਰਹੋ, ਜਿਨ੍ਹਾਂ ਨੂੰ ਸਮੁੰਦਰ ਪਾਰ ਜਾਣ ਵਾਲੇ ਸੀਦੋਨ ਦੇ ਵਪਾਰੀਆਂ ਨੇ ਧਨ ਨਾਲ ਭਰ ਦਿੱਤਾ।
3 Sobre grandes aguas, la semilla del Shihor, la cosecha del Nilo, era su ingreso. Ella era el mercado de las naciones.
ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫ਼ਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।
4 Avergüénzate, Sidón, porque el mar ha hablado, la fortaleza del mar, diciendo: “No he parido, ni he dado a luz, ni he alimentado jóvenes, ni he criado vírgenes.”
ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਅਰਥਾਤ ਸਮੁੰਦਰ ਦੇ ਗੜ੍ਹ ਨੇ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।
5 Cuando el informe llegue a Egipto, se angustiarán ante el informe de Tiro.
ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫ਼ਣਗੇ।
6 ¡Pasen a Tarsis! ¡Aullad, habitantes de la costa!
ਤਰਸ਼ੀਸ਼ ਵੱਲ ਦੀ ਲੰਘੋ, ਹੇ ਕੰਢੇ ਦੇ ਵਾਸੀਓ, ਧਾਹਾਂ ਮਾਰੋ!
7 ¿Esta es vuestra ciudad alegre, cuya antigüedad es de días antiguos, cuyos pies la llevaron lejos para viajar?
ਭਲਾ, ਇਹ ਤੁਹਾਡਾ ਅਨੰਦਮਈ ਨਗਰ ਹੈ, ਜਿਹ ਦਾ ਅਰੰਭ ਪ੍ਰਾਚੀਨ ਸਮੇਂ ਵਿੱਚ ਹੋਇਆ, ਜਿਹ ਦੇ ਪੈਰ ਉਹ ਨੂੰ ਦੂਰ-ਦੂਰ ਵੱਸਣ ਲਈ ਲੈ ਗਏ ਸਨ?
8 ¿Quién ha planeado esto contra Tiro, la dadora de coronas, cuyos mercaderes son príncipes, cuyos comerciantes son los honorables de la tierra?
ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?
9 El Señor de los Ejércitos lo ha planeado, para manchar el orgullo de toda gloria, para despreciar a todos los honorables de la tierra.
ਸੈਨਾਂ ਦੇ ਯਹੋਵਾਹ ਨੇ ਇਹ ਠਾਣਿਆ ਹੈ, ਤਾਂ ਜੋ ਹੰਕਾਰ ਦੀ ਸਾਰੀ ਸਜਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਪਤਵੰਤਾਂ ਨੂੰ ਬੇਪਤ ਕਰੇ।
10 Pasa por tu tierra como el Nilo, hija de Tarsis. Ya no hay freno.
੧੦ਨੀਲ ਦਰਿਆ ਵਾਂਗੂੰ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸ਼ੀਸ਼ ਦੀ ਧੀਏ, ਹੁਣ ਕੋਈ ਰੋਕ ਨਹੀਂ!
11 Ha extendido su mano sobre el mar. Ha hecho temblar los reinos. El Señor ha ordenado la destrucción de las fortalezas de Canaán.
੧੧ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ।
12 Ha dicho: “No te alegrarás más, virgen oprimida hija de Sidón. Levántate, pasa a Kittim. Ni siquiera allí tendrás descanso”.
੧੨ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।
13 He aquí la tierra de los caldeos. Este pueblo no existía. Los asirios la fundaron para los que habitan en el desierto. Levantaron sus torres. Derribaron sus palacios. La convirtieron en una ruina.
੧੩ਵੇਖੋ, ਕਸਦੀਆਂ ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।
14 ¡Aúllen, barcos de Tarsis, porque su fortaleza ha sido destruida!
੧੪ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।
15 Sucederá en ese día que Tiro será olvidada setenta años, según los días de un rey. Al cabo de los setenta años le sucederá a Tiro como en la canción de la prostituta.
੧੫ਉਸ ਦਿਨ ਅਜਿਹਾ ਹੋਵੇਗਾ ਕਿ ਇੱਕ ਰਾਜੇ ਦੇ ਦਿਨਾਂ ਵਾਂਗੂੰ, ਸੂਰ ਸੱਤਰ ਸਾਲਾਂ ਲਈ ਵਿਸਾਰਿਆ ਜਾਵੇਗਾ। ਸੱਤਰ ਸਾਲਾਂ ਦੇ ਅੰਤ ਵਿੱਚ ਸੂਰ ਲਈ ਵੇਸਵਾ ਦੇ ਗੀਤ ਵਾਂਗੂੰ ਹੋਵੇਗਾ,
16 Toma un arpa; recorre la ciudad, prostituta olvidada. Haz una dulce melodía. Canta muchas canciones, para que seas recordada.
੧੬ਹੇ ਵਿਸਰੀ ਹੋਈ ਵੇਸਵਾ, ਬਰਬਤ ਲੈ, ਸ਼ਹਿਰ ਵਿੱਚ ਫਿਰ! ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ, ਤਾਂ ਜੋ ਤੂੰ ਯਾਦ ਕੀਤੀ ਜਾਵੇਂ।
17 Sucederá después del fin de los setenta años que el Señor visitará a Tiro. Ella volverá a su salario, y jugará a la prostitución con todos los reinos del mundo en la superficie de la tierra.
੧੭ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਰਤੀ ਕਰੇਗੀ।
18 Su mercancía y su salario serán la santidad para el Señor. No se atesorará ni se guardará; porque su mercancía será para los que habitan delante de Yahvé, para que coman lo suficiente, y para que tengan ropa duradera.
੧੮ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ। ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।

< Isaías 23 >