< Isaías 63 >

1 ¿Quién es este que viene de Edom, con prendas teñidas de Bozrah? ¿Quién es este que es glorioso en su ropa, marchando en la grandeza de su fuerza? “Soy yo quien habla con justicia, poderoso para salvar”.
ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਨਗਰ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰੱਥੀ ਹਾਂ।
2 Por qué su ropa es roja, y tus vestidos como el que pisa la cuba de vino?
ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ?
3 “He pisado el lagar solo. De los pueblos, nadie estaba conmigo. Sí, los pisé en mi ira y los pisoteé en mi ira. Su sangre vital está rociada en mis prendas, y he manchado toda mi ropa.
ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!
4 Porque el día de la venganza estaba en mi corazón, y el año de mi redención ha llegado.
ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।
5 Miré, y no había nadie para ayudar; y me pregunté si no había nadie que lo defendiera. Por lo tanto, mi propio brazo me trajo la salvación. Mi propia ira me sostuvo.
ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।
6 Yo pisoteé a los pueblos en mi cólera y los emborraché en mi ira. Derramé su sangre vital sobre la tierra”.
ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।
7 Voy a contar las bondades de Yahvé y las alabanzas de Yahvé, según todo lo que Yahvé nos ha dado, y la gran bondad hacia la casa de Israel, que les ha dado según sus misericordias, y según la multitud de sus amorosas bondades.
ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।
8 Porque dijo: “Ciertamente, ellos son mi pueblo, niños que no traten con falsedad”. por lo que se convirtió en su Salvador.
ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।
9 En toda la aflicción de ellos fue afligido, y el ángel de su presencia los salvó. En su amor y en su piedad los redimió. Él los soportó, y los llevó todos los días de antaño.
ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।
10 Pero se rebelaron y entristeció a su Espíritu Santo. Por eso se volvió y se convirtió en su enemigo, y él mismo luchó contra ellos.
੧੦ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।
11 Entonces se acordó de los días de antaño, Moisés y su pueblo, diciendo, “¿Dónde está el que los sacó del mar con los pastores de su rebaño? ¿Dónde está el que puso su Espíritu Santo entre ellos?”
੧੧ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ?
12 ¿Quién hizo que su brazo glorioso estuviera a la derecha de Moisés? ¿Quién dividió las aguas ante ellos, para hacerse un nombre eterno?
੧੨ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ?
13 Que los condujo a través de las profundidades, como un caballo en el desierto, ¿para que no tropezaran?
੧੩ਜਿਸ ਨੇ ਡੁੰਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ।
14 Como el ganado que baja al valle, El Espíritu de Yahvé les hizo descansar. Así que dirigiste a tu pueblo para hacerte un nombre glorioso.
੧੪ਜਿਵੇਂ ਪਸ਼ੂ ਦੂਣ ਵਿੱਚ ਜਾਂਦੇ, ਤਿਵੇਂ ਯਹੋਵਾਹ ਦੇ ਆਤਮਾ ਨੇ ਉਹਨਾਂ ਨੂੰ ਅਰਾਮ ਦਿੱਤਾ। ਤੂੰ ਇਸੇ ਤਰ੍ਹਾਂ ਆਪਣੀ ਪਰਜਾ ਦੀ ਅਗਵਾਈ ਕੀਤੀ, ਤਾਂ ਜੋ ਤੂੰ ਆਪਣੇ ਲਈ ਇੱਕ ਪਰਤਾਪਵਾਨ ਨਾਮ ਬਣਾਵੇਂ।
15 Mira desde el cielo, y ver desde la morada de tu santidad y de tu gloria. ¿Dónde están tu celo y tus actos de poder? El anhelo de tu corazón y tu compasión se contienen hacia mí.
੧੫ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।
16 Porque tú eres nuestro Padre, aunque Abraham no nos conoce, e Israel no nos reconoce. Tú, Yahvé, eres nuestro Padre. Nuestro Redentor desde siempre es tu nombre.
੧੬ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।
17 Oh, Yahvé, ¿por qué nos haces desviarnos de tus caminos? y endurecer nuestro corazón por tu miedo? Regresa por el bien de tus sirvientes, las tribus de su herencia.
੧੭ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।
18 Tu pueblo santo lo poseyó sólo por un tiempo. Nuestros adversarios han pisoteado tu santuario.
੧੮ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।
19 Nosotros, nos hemos vuelto como aquellos sobre los que nunca has gobernado, como los que no fueron llamados por su nombre.
੧੯ਅਸੀਂ ਤਾਂ ਜਾਣੋ ਉਹਨਾਂ ਵਰਗੇ ਹੋ ਗਏ ਹਾਂ ਜਿਨ੍ਹਾਂ ਉੱਤੇ ਤੂੰ ਰਾਜ ਨਹੀਂ ਕੀਤਾ, ਉਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਨਹੀਂ ਸੱਦੇ ਜਾਂਦੇ।

< Isaías 63 >