< Juan 21 >
1 Después de estas cosas, Jesús se reveló de nuevo a los discípulos en el mar de Tiberias. Se reveló así.
੧ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
2 Estaban juntos Simón Pedro, Tomás, llamado Dídimo, Natanael, de Caná de Galilea, y los hijos de Zebedeo, y otros dos de sus discípulos.
੨ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
3 Simón Pedro les dijo: “Voy a pescar”. Le dijeron: “Nosotros también vamos contigo”. Inmediatamente salieron y entraron en la barca. Aquella noche no pescaron nada.
੩ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।
4 Pero cuando ya se hizo de día, Jesús se paró en la playa; pero los discípulos no sabían que era Jesús.
੪ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
5 Entonces Jesús les dijo: “Hijos, ¿tenéis algo de comer?” Le respondieron: “No”.
੫ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”
6 Les dijo: “Echad la red a la derecha de la barca y encontraréis algunos”. Así pues, lo echaron, y entonces no pudieron sacarla por la multitud de peces.
੬ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।
7 Aquel discípulo al que Jesús amaba dijo a Pedro: “¡Es el Señor!” Cuando Simón Pedro oyó que era el Señor, se envolvió con su capa (pues estaba desnudo) y se arrojó al mar.
੭ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
8 Pero los demás discípulos venían en la barca pequeña (pues no estaban lejos de la tierra, sino a unos doscientos codos), arrastrando la red llena de peces.
੮ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
9 Cuando salieron a tierra, vieron allí un fuego de brasas, con peces y panes puestos sobre él.
੯ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।
10 Jesús les dijo: “Traed algunos de los peces que acabáis de pescar”.
੧੦ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”
11 Simón Pedro subió y sacó la red a tierra, llena de ciento cincuenta y tres peces grandes. A pesar de ser tantos, la red no se rompió.
੧੧ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
12 Jesús les dijo: “¡Vengan a desayunar!” Ninguno de los discípulos se atrevió a preguntarle: “¿Quién eres tú?”, sabiendo que era el Señor.
੧੨ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।
13 Entonces Jesús se acercó, tomó el pan y se lo dio, y el pescado también.
੧੩ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14 Esta es la tercera vez que Jesús se revela a sus discípulos después de haber resucitado.
੧੪ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
15 Cuando hubieron desayunado, Jesús dijo a Simón Pedro: “Simón, hijo de Jonás, ¿me amas más que éstos?” Le dijo: “Sí, Señor; tú sabes que te tengo afecto”. Le dijo: “Apacienta mis corderos”.
੧੫ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
16 Le volvió a decir por segunda vez: “Simón, hijo de Jonás, ¿me amas?” Le dijo: “Sí, Señor; tú sabes que te tengo afecto”. Le dijo: “Cuida mis ovejas”.
੧੬ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
17 Le dijo por tercera vez: “Simón, hijo de Jonás, ¿me tienes afecto?” Pedro se afligió porque le preguntó por tercera vez: “¿Me tienes afecto?”. Él le dijo: “Señor, tú lo sabes todo. Sabes que te tengo afecto”. Jesús le dijo: “Apacienta mis ovejas.
੧੭ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
18 De cierto te digo que cuando eras joven te vestías solo y andabas por donde querías. Pero cuando seas viejo, extenderás tus manos, y otro te vestirá y te llevará donde no quieras.”
੧੮ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
19 Y dijo esto, dando a entender con qué clase de muerte glorificaría a Dios. Cuando hubo dicho esto, le dijo: “Sígueme”.
੧੯ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”
20 Entonces Pedro, volviéndose, vio que le seguía un discípulo. Este era el discípulo al que Jesús amaba, el que también se había apoyado en el pecho de Jesús en la cena y había preguntado: “Señor, ¿quién te va a entregar?”
੨੦ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”
21 Pedro, al verlo, dijo a Jesús: “Señor, ¿y éste?”
੨੧ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”
22 Jesús le dijo: “Si quiero que se quede hasta que yo venga, ¿qué te importa? Sígueme”.
੨੨ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।”
23 Así pues, se difundió entre los hermanos el dicho de que este discípulo no moriría. Pero Jesús no le dijo que no moriría, sino: “Si quiero que se quede hasta que yo venga, ¿qué te importa?”
੨੩ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”
24 Este es el discípulo que da testimonio de estas cosas, y escribió estas cosas. Sabemos que su testimonio es verdadero.
੨੪ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।
25 Hay también muchas otras cosas que hizo Jesús, que si se escribieran todas, supongo que ni el mundo mismo tendría espacio para los libros que se escribirían.
੨੫ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।