< Salmos 88 >
1 Una canción. Un Salmo de los hijos de Coré. Para el músico principal. Con la melodía de “El sufrimiento de la aflicción”. Una contemplación de Hemán, el ezraíta. Yahvé, el Dios de mi salvación, He llorado día y noche ante ti.
੧ਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
2 Deja que mi oración entre en tu presencia. Poner el oído en mi grito.
੨ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!
3 Porque mi alma está llena de problemas. Mi vida se acerca al Seol. (Sheol )
੩ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। (Sheol )
4 Me cuentan entre los que bajan a la fosa. Soy como un hombre que no tiene ayuda,
੪ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
5 apartada entre los muertos, como los muertos que yacen en la tumba, de quien ya no te acuerdas. Están cortados de su mano.
੫ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
6 Me has puesto en el pozo más bajo, en las profundidades más oscuras.
੬ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
7 Tu ira pesa sobre mí. Me has afligido con todas tus olas. (Selah)
੭ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
8 Me has quitado a mis amigos. Me has convertido en una abominación para ellos. Estoy confinado y no puedo escapar.
੮ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
9 Mis ojos están oscurecidos por el dolor. Te he invocado a diario, Yahvé. He extendido mis manos hacia ti.
੯ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
10 ¿Muestra usted maravillas a los muertos? ¿Los espíritus difuntos se levantan y te alaban? (Selah)
੧੦ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
11 ¿Se declara tu bondad en la tumba? ¿O su fidelidad en la Destrucción?
੧੧ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ? ()
12 ¿Se dan a conocer tus maravillas en la oscuridad? ¿O tu justicia en la tierra del olvido?
੧੨ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
13 Pero a ti, Yahvé, he clamado. Por la mañana, mi oración se presenta ante ti.
੧੩ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
14 Yahvé, ¿por qué rechazas mi alma? ¿Por qué me ocultas la cara?
੧੪ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
15 Estoy afligido y dispuesto a morir desde mi juventud. Mientras sufro tus terrores, me distraigo.
੧੫ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
16 Tu ira feroz ha pasado por encima de mí. Tus terrores me han aislado.
੧੬ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
17 Venían a mi alrededor como el agua durante todo el día. Me envolvieron por completo.
੧੭ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
18 Has puesto lejos de mí al amante y al amigo, y mis amigos en la oscuridad.
੧੮ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।