< Apocalipsis 8 >
1 Cuando abrió el séptimo sello, hubo silencio en el cielo durante una media hora.
੧ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।
2 Vi a los siete ángeles que estaban delante de Dios, y se les dieron siete trompetas.
੨ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।
3 Otro ángel vino y se puso de pie sobre el altar, con un incensario de oro. Se le dio mucho incienso para que lo añadiera a las oraciones de todos los santos en el altar de oro que estaba delante del trono.
੩ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।
4 El humo del incienso, con las oraciones de los santos, subía ante Dios de la mano del ángel.
੪ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।
5 El ángel tomó el incensario, lo llenó con el fuego del altar y lo arrojó a la tierra. Siguieron truenos, sonidos, relámpagos y un terremoto.
੫ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ!
6 Los siete ángeles que tenían las siete trompetas se prepararon para tocar.
੬ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
7 Sonó el primero, y siguió el granizo y el fuego, mezclados con sangre, y fueron arrojados a la tierra. Un tercio de la tierra se quemó, y un tercio de los árboles se quemó, y toda la hierba verde se quemó.
੭ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।
8 El segundo ángel tocó la trompeta, y algo parecido a una gran montaña ardiendo fue arrojado al mar. Un tercio del mar se convirtió en sangre,
੮ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ।
9 y un tercio de los seres vivos que había en el mar murió. Un tercio de los barcos fue destruido.
੯ਅਤੇ ਸਮੁੰਦਰ ਦੇ ਜਲ ਜੰਤੂਆਂ ਦਾ ਇੱਕ ਤਿਹਾਈ ਮਰ ਗਿਆ ਅਤੇ ਜਹਾਜ਼ਾਂ ਦਾ ਇੱਕ ਤਿਹਾਈ ਨਸ਼ਟ ਹੋ ਗਿਆ।
10 El tercer ángel tocó la trompeta, y una gran estrella cayó del cielo, ardiendo como una antorcha, y cayó sobre la tercera parte de los ríos y sobre las fuentes de agua.
੧੦ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।
11 El nombre de la estrella es “Ajenjo”. Un tercio de las aguas se convirtió en ajenjo. Muchas personas murieron a causa de las aguas, porque se volvieron amargas.
੧੧ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ।
12 El cuarto ángel tocó la trompeta, y fue golpeada la tercera parte del sol, la tercera parte de la luna y la tercera parte de las estrellas, de modo que se oscureció la tercera parte de ellas, y el día no brilló durante la tercera parte, y la noche de la misma manera.
੧੨ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
13 Vi y oí a un águila que volaba en medio del cielo y decía con gran voz: “¡Ay! ¡Ay! Ay de los que habitan en la tierra, a causa de los otros toques de las trompetas de los tres ángeles, que aún no han sonado!”
੧੩ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!