< Rut 2 >

1 Noemí tenía un pariente de su marido, un hombre poderoso y rico, de la familia de Elimelec, que se llamaba Booz.
ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।
2 Rut, la moabita, dijo a Noemí: “Déjame ir ahora al campo y espigar entre las espigas en pos de aquel a cuya vista encuentro gracia.” Le dijo: “Ve, hija mía”.
ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
3 Ella fue, y vino a espigar en el campo tras los segadores; y por casualidad llegó a la parte del campo que pertenecía a Booz, que era de la familia de Elimelec.
ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
4 He aquí que Booz vino de Belén y dijo a los segadores: “Que Yahvé esté con vosotros”. Le respondieron: “Que Yahvé te bendiga”.
ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”
5 Entonces Booz dijo a su criado, que estaba al frente de los segadores: “¿De quién es esta joven?”
ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
6 El criado que estaba a cargo de los segadores respondió: “Es la dama moabita que regresó con Noemí del país de Moab.
ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”
7 Ella dijo: ‘Por favor, déjame espigar y recoger después de los segadores entre las gavillas’. Así que vino, y ha continuado desde la mañana hasta ahora, excepto que descansó un poco en la casa.”
ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
8 Entonces Booz dijo a Rut: “Escucha, hija mía. No vayas a espigar a otro campo, ni te vayas de aquí, sino que quédate aquí cerca de mis doncellas.
ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।
9 Pon tus ojos en el campo que cosechan, y ve tras ellas. ¿No he ordenado a los jóvenes que no te toquen? Cuando tengas sed, ve a las vasijas y bebe de lo que los jóvenes han sacado”.
ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
10 Entonces ella se postró en el suelo y le dijo: “¿Por qué he hallado gracia ante tus ojos para que me conozcas, ya que soy extranjera?”
੧੦ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”
11 Booz le respondió: “Me han contado todo lo que has hecho por tu suegra desde la muerte de tu marido, y cómo has dejado a tu padre, a tu madre y la tierra donde naciste, y has llegado a un pueblo que no conocías.
੧੧ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
12 Que Yahvé te pague tu trabajo y te dé una recompensa completa de parte de Yahvé, el Dios de Israel, bajo cuyas alas has venido a refugiarte.”
੧੨ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
13 Entonces ella dijo: “Halle yo gracia ante tus ojos, señor mío, porque me has consolado y porque has hablado con bondad a tu sierva, aunque no soy como una de tus siervas.”
੧੩ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”
14 A la hora de comer, Booz le dijo: “Ven aquí, come un poco de pan y moja tu bocado en el vinagre”. Se sentó junto a los segadores, y éstos le pasaron el grano reseco. Ella comió, quedó satisfecha y dejó un poco.
੧੪ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
15 Cuando se levantó a espigar, Booz ordenó a sus criados, diciendo: “Dejadla espigar incluso entre las gavillas, y no la reprochéis.
੧੫ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ
16 También saquen algo para ella de los manojos y déjenlo. Dejadla espigar, y no la reprendáis”.
੧੬ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।
17 Así que espigó en el campo hasta la noche; y sacó lo que había espigado, que era como un efa de cebada.
੧੭ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
18 Lo recogió y se fue a la ciudad. Entonces su suegra vio lo que había espigado, y sacó y le dio lo que le había sobrado.
੧੮ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।
19 Su suegra le dijo: “¿Dónde has espigado hoy? ¿Dónde has trabajado? Bendito sea el que se fijó en ti”. Le dijo a su suegra con quien había trabajado: “El nombre del hombre con quien he trabajado hoy es Booz”.
੧੯ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
20 Noemí dijo a su nuera: “Que sea bendecido por Yahvé, que no ha abandonado su bondad con los vivos y con los muertos.” Noemí le dijo: “Ese hombre es un pariente cercano a nosotros, uno de nuestros parientes cercanos.”
੨੦ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।
21 Rut la moabita dijo: “Sí, él me dijo: “Te quedarás cerca de mis jóvenes hasta que terminen toda mi cosecha””.
੨੧ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”
22 Noemí dijo a Rut, su nuera: “Es bueno, hija mía, que salgas con sus doncellas y que no te encuentren en ningún otro campo.”
੨੨ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”
23 Así que se quedó cerca de las doncellas de Booz, para espigar hasta el final de la cosecha de cebada y de trigo; y vivió con su suegra.
੨੩ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।

< Rut 2 >