< 1 Crónicas 12 >
1 Éstos eran los que fueron a David en Siclag, cuando él estaba aún encerrado por causa de Saúl, hijo de Cis, y eran de los valientes que lo ayudaron en la guerra.
੧ਇਹ ਉਹ ਹਨ ਜਿਹੜੇ ਸਿਕਲਗ ਵਿੱਚ ਦਾਊਦ ਕੋਲ ਉਸ ਸਮੇਂ ਆ ਪਹੁੰਚੇ ਜਦੋਂ ਉਹ ਕੀਸ਼ ਦੇ ਪੁੱਤਰ ਸ਼ਾਊਲ ਦੇ ਕਾਰਨ ਲੁੱਕਦਾ ਫਿਰਦਾ ਸੀ ਅਤੇ ਇਹ ਉਹ ਦੇ ਸੂਰਮਿਆਂ ਵਿੱਚ ਸਨ ਜਿਹੜੇ ਲੜਾਈ ਵਿੱਚ ਉਹ ਦੇ ਸਹਾਇਕ ਸਨ
2 Estaban armados con arcos. Usaban ambas manos para tirar piedras con honda y flechas con arco. De los hermanos de Saúl, de Benjamín:
੨ਉਹ ਤੀਰ-ਅੰਦਾਜ਼ ਸਨ ਅਤੇ ਸੱਜੇ ਤੇ ਖੱਬੇ ਹੱਥਾਂ ਨਾਲ ਪੱਥਰਾਂ ਨੂੰ ਮਾਰਦੇ ਸਨ, ਧਣੁੱਖ ਨਾਲ ਬਾਣਾਂ ਨੂੰ ਚਲਾਉਂਦੇ ਸਨ ਅਤੇ ਉਹ ਬਿਨਯਾਮੀਨੀ ਤੇ ਸ਼ਾਊਲ ਦੇ ਭਰਾਵਾਂ ਵਿੱਚੋਂ ਸਨ
3 el jefe después Joás, Ahiezer, hijos de Semaa gabaatita, Jeziel y Pelet, hijos de Azmavet, Beraca, Jehú anatotita,
੩ਮੁਖੀਆ ਅਹੀਅਜ਼ਰ ਸੀ, ਫੇਰ ਯੋਆਸ਼ ਗਿਬਆਥੀ ਸ਼ਮਾਆਹ ਦੇ ਪੁੱਤਰ ਤੇ ਅਜ਼ਮਾਵਥ ਦੇ ਪੁੱਤਰ ਯਿਜ਼ੀਏਲ ਤੇ ਫਲਟ ਅਤੇ ਬਰਾਕਾਹ ਤੇ ਅੰਨਥੋਥੀ ਯੇਹੂ
4 Ismaías gabaonita, valiente entre los 30 y jefe de los 30, Jeremías, Jahaziel, Johanán, Jozabad gederatita,
੪ਅਤੇ ਗਿਬਓਨੀ ਯਿਸ਼ਮਅਯਾਹ ਜਿਹੜਾ ਤੀਹਾਂ ਵਿੱਚ ਸੂਰਮਾ ਸੀ ਅਤੇ ਤੀਹਾਂ ਉੱਤੇ ਸੀ ਅਤੇ ਯਿਰਮਿਯਾਹ ਤੇ ਯਹਜ਼ੀਏਲ ਤੇ ਯੋਹਾਨਾਨ ਤੇ ਗਦੇਰਾਥੀ ਯੋਜ਼ਾਬਾਦ
5 Eluzai, Jerimot, Bealías, Semarías, Sefatías harufita,
੫ਅਲਊਜ਼ਈ ਤੇ ਯਰੀਮੋਥ ਤੇ ਬਅਲਯਾਹ ਤੇ ਸ਼ਮਰਯਾਹ ਤੇ ਸ਼ਫਟਯਾਹ ਹਰੁਫੀ
6 Elcana, Isías, Hazi, Azareel, Joezer,
੬ਅਲਕਾਨਾਹ ਤੇ ਯਿੱਸ਼ੀਯਾਹ ਤੇ ਅਜ਼ਰਏਲ ਤੇ ਯੋਅਜ਼ਰ ਤੇ ਯਾਸ਼ਾਬਆਮ ਕਾਰਹੀ
7 Joela y Zebadías, hijos de Jeroham de Gedor.
੭ਅਤੇ ਯੋਏਲਾਹ ਤੇ ਜ਼ਬਦਯਾਹ ਗਦੋਰ ਦੇ ਯਰੋਹਾਮ ਦੇ ਪੁੱਤਰ।
8 También de los de Gad se pasaron a David, a la fortaleza en el desierto, hombres fuertes y valientes, entrenados para la guerra, diestros con el escudo y la lanza, cuyas caras eran como caras de leones. Eran tan ligeros como las gacelas en las montañas.
੮ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ
9 Ezer el primero, Obadías el segundo, Eliab el tercero,
੯ਏਜ਼ਰ ਮੁਖੀਆ, ਓਬਦਯਾਹ ਦੂਜਾ, ਅਲੀਆਬ ਤੀਜਾ
10 Mismana el cuarto, Jeremías el quinto,
੧੦ਮਿਸ਼ਮੰਨਾਹ ਚੌਥਾ, ਯਿਰਮਿਯਾਹ ਪੰਜਵਾਂ
11 Atai el sexto, Eliel el séptimo,
੧੧ਅੱਤਈ ਛੇਵਾਂ, ਅਲੀਏਲ ਸੱਤਵਾਂ
12 Johanán el octavo, Elzabad el noveno,
੧੨ਯੋਹਾਨਾਨ ਅੱਠਵਾਂ, ਅਲਜ਼ਾਬਾਦ ਨੌਵਾਂ
13 Jeremías el décimo y Macbanai el undécimo.
੧੩ਯਿਰਮਿਯਾਹ ਦਸਵਾਂ, ਮਕਬੰਨਈ ਗਿਆਰਵਾਂ
14 Éstos fueron jefes del ejército de los hijos de Gad. El menor tenía a su cargo 100 hombres, y el mayor de ellos, 1.000.
੧੪ਇਹ ਗਾਦੀਆਂ ਵਿੱਚੋਂ ਸੈਨਾਪਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਬਰਾਬਰ ਸੀ, ਅਤੇ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਬਰਾਬਰ ਸੀ
15 Éstos pasaron el Jordán el mes primero cuando estaba desbordado por todas sus riberas. Pusieron en fuga a todos los de los valles, tanto al oriente como al occidente.
੧੫ਇਹ ਉਹ ਹਨ ਜਿਹੜੇ ਪਹਿਲੇ ਮਹੀਨੇ ਵਿੱਚ ਉਸ ਸਮੇਂ ਪਾਰ ਉਤਰੇ ਜਦੋਂ ਯਰਦਨ ਨਦੀ ਸਾਰੇ ਕੰਢਿਆਂ ਤੱਕ ਚੜ੍ਹੀ ਹੋਈ ਸੀ ਅਤੇ ਘਾਟੀਆਂ ਦੇ ਸਭਨਾਂ ਵਸਨੀਕਾਂ ਨੂੰ ਪੂਰਬ ਵੱਲ ਅਤੇ ਪੱਛਮ ਵੱਲ ਭਜਾ ਦਿੱਤਾ।
16 También algunos de los hijos de Benjamín y de Judá fueron a David a la fortaleza.
੧੬ਬਿਨਯਾਮੀਨ ਅਤੇ ਯਹੂਦਾਹ ਦੀ ਅੰਸ ਵਿੱਚੋਂ ਕਿੰਨੇ ਕੁ ਲੋਕ ਗੜ੍ਹ ਵਿੱਚ ਦਾਊਦ ਕੋਲ ਆਏ।
17 David salió a recibirlos y les habló: Si vienen a mí en paz para ayudarme, mi corazón se unirá a ustedes. Pero si vienen para entregarme a mis enemigos, sin haber iniquidad en mis manos, ¡que el ʼElohim de nuestros antepasados lo vea y se lo demande!
੧੭ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਤੇ ਉਨ੍ਹਾਂ ਨੂੰ ਅੱਗੋਂ ਆਖਿਆ, ਜੇ ਮੇਰੀ ਸਹਾਇਤਾ ਲਈ ਤੁਸੀਂ ਲੋਕ ਸ਼ੁੱਧ ਸੁਭਾਅ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰੀਆਂ ਦੇ ਹੱਥ ਫੜ੍ਹਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਬੁਰਾ ਨਹੀਂ ਹੋਇਆ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ
18 Entonces el Espíritu llegó sobre Amasai, jefe de los 30, y dijo: ¡Somos tuyos, oh David, y contigo estamos, hijo de Isaí! ¡Paz, paz a ti, y paz a tus ayudantes, pues también tu ʼElohim te ayuda! David los recibió y los designó como jefes de la tropa.
੧੮ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਤੇ ਉਹ ਬੋਲਿਆ, ਹੇ ਦਾਊਦ ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ, ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਦ ਦਾਊਦ ਨੇ ਉਨ੍ਹਾਂ ਨੂੰ ਰੱਖ ਲਿਆ ਅਤੇ ਸੈਨਾਪਤੀ ਨਿਯੁਕਤ ਕੀਤਾ।
19 También algunos de Manasés se pasaron a David cuando iba con los filisteos a la batalla contra Saúl. Pero no los ayudó, porque los jefes de los filisteos tuvieron consejo y lo despidieron, pues dijeron: ¡Él puede pasarse a su ʼadón Saúl con nuestras cabezas!
੧੯ਮਨੱਸ਼ਹ ਵਿੱਚੋਂ ਵੀ ਅਨੇਕ ਲੋਕ ਦਾਊਦ ਦੀ ਵੱਲ ਆ ਕੇ ਮਿਲ ਗਏ, ਜਦੋਂ ਉਹ ਫ਼ਲਿਸਤੀਆਂ ਦੇ ਨਾਲ ਮਿਲ ਕੇ ਸ਼ਾਊਲ ਦੇ ਨਾਲ ਯੁੱਧ ਕਰਨ ਨੂੰ ਗਿਆ, ਪਰ ਉਹ ਉਹਨਾਂ ਦੀ ਕੁਝ ਸਹਾਇਤਾ ਨਾ ਕਰ ਸਕਿਆ, ਕਿਉਂ ਜੋ ਫ਼ਲਿਸਤੀਆਂ ਦੇ ਸਰਦਾਰਾਂ ਨੇ ਇਹ ਸਲਾਹ ਕਰਕੇ ਉਸ ਨੂੰ ਭੇਜ ਦਿੱਤਾ, ਕਿ ਉਹ ਸਾਡੇ ਸਿਰਾਂ ਨੂੰ ਕੱਟਵਾ ਕੇ ਆਪਣੇ ਸੁਆਮੀ ਸ਼ਾਊਲ ਨਾਲ ਜਾ ਮਿਲੇਗਾ
20 Cuando él iba a Siclag, [algunos] de los de Manasés se pasaron a él: Adnas, Jozabad, Jediaiel, Micael, Jozabad, Eliú y Ziletai, jefes de millares de los de Manasés.
੨੦ਤਾਂ ਸਿਕਲਗ ਨੂੰ ਤੁਰ ਗਿਆ, ਤਾਂ ਮਨੱਸ਼ੀਆਂ ਵਿੱਚੋਂ ਅਦਨਾਹ ਅਤੇ ਯੋਜ਼ਾਬਾਦ, ਅਤੇ ਯਦੀਏਲ, ਅਤੇ ਮੀਕਾਏਲ, ਅਤੇ ਯੋਜ਼ਾਬਾਦ, ਅਤੇ ਅਲੀਹੂ ਅਤੇ ਸਿੱਲਥਈ ਜਿਹੜੇ ਮਨੱਸ਼ੀਆਂ ਵਿੱਚੋਂ ਹਜ਼ਾਰਾਂ ਦੇ ਮੁਖੀਏ ਸਨ, ਉਸ ਦੀ ਵੱਲ ਆ ਕੇ ਮਿਲ ਗਏ
21 Éstos ayudaron a David contra la banda armada, pues todos ellos eran hombres valientes y fueron jefes en el ejército.
੨੧ਅਤੇ ਉਨ੍ਹਾਂ ਨੇ ਉਸ ਮੰਡਲੀ ਦੇ ਵਿਰੋਧ ਵਿੱਚ ਦਾਊਦ ਦੀ ਸਹਾਇਤਾ ਕੀਤੀ, ਕਿਉਂ ਜੋ ਉਹ ਸੱਭੇ ਮਹਾਂ ਬਲੀ ਸੂਰਮੇ ਤੇ ਸੈਨਾਂ ਵਿੱਚ ਸਰਦਾਰ ਸਨ
22 En aquel tiempo acudían día tras día a David para ayudarlo, hasta que se formó un gran ejército, como el ejército de ʼElohim.
੨੨ਅਤੇ ਦਿਨੋਂ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ, ਇਥੋਂ ਤੱਕ ਜੋ ਉਹ ਸੈਨਾਂ ਪਰਮੇਸ਼ੁਰ ਦੀ ਸੈਨਾਂ ਵਾਂਗੂੰ ਵੱਡੀ ਬਣ ਗਈ।
23 Éste es el número de los jefes que estaban listos Kiriath Jearim para la guerra, que fueron a David en Hebrón a fin de traspasarle el reino de Saúl según la Palabra de Yavé:
੨੩ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਲਈ ਸ਼ਸਤਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ, ਤਾਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ।
24 De los hijos de Judá que portaban escudo y lanza: 6.800, listos para la guerra.
੨੪ਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਯੁੱਧ ਦੇ ਲਈ ਲੱਕ ਬੰਨ੍ਹ ਖਲੋਤੇ ਸਨ
25 De los hijos de Simeón: 6.100 hombres, valientes y esforzados para la guerra.
੨੫ਸ਼ਿਮਓਨੀਆਂ ਵਿੱਚੋਂ ਸੱਤ ਹਜ਼ਾਰ ਇੱਕ ਸੌ ਮਹਾਂ ਯੋਧੇ ਸਨ
26 De los hijos de Leví: 4.600,
੨੬ਲੇਵੀਆਂ ਵਿੱਚੋਂ ਚਾਰ ਹਜ਼ਾਰ ਛੇ ਸੌ ਸਨ।
27 junto con Joiada, jefe de los descendientes de Aarón, y con él 3.700,
੨੭ਯਹੋਯਾਦਾ ਹਾਰੂਨ ਦੇ ਘਰਾਣੇ ਦਾ ਸਰਦਾਰ ਸੀ, ਅਤੇ ਉਸ ਦੇ ਨਾਲ ਤਿੰਨ ਹਜ਼ਾਰ ਸੱਤ ਸੌ ਜੁਆਨ ਸਨ
28 y Sadoc, joven valiente y esforzado, con 22 de los jefes de su casa paterna.
੨੮ਅਤੇ ਸਾਦੋਕ ਇੱਕ ਮਹਾਂ ਬਲੀ ਸੂਰਮਾ ਅਤੇ ਉਸ ਦੇ ਵੱਡ-ਵਡੇਰਿਆਂ ਦੀ ਕੁਲ ਦੇ ਬਾਈ ਸਰਦਾਰ ਸਨ
29 De los hijos de Benjamín, parientes de Saúl, 3.000, pues hasta entonces la mayor parte de ellos mantenían su lealtad a la casa de Saúl.
੨੯ਅਤੇ ਬਿਨਯਾਮੀਨ ਦੇ ਕੁਲ ਵਿੱਚੋਂ ਤਿੰਨ ਹਜ਼ਾਰ ਸਨ, ਸ਼ਾਊਲ ਵੀ ਇਸੇ ਕੁਲ ਵਿੱਚੋਂ ਸੀ, ਇਸ ਲਈ ਅਜੇ ਤੱਕ ਬਹੁਤੇ ਸ਼ਾਊਲ ਦੀ ਕੁਲ ਦੇ ਵਫ਼ਾਦਾਰ ਸਨ
30 De los hijos de Efraín, 20.800, muy valientes e ilustres varones en sus casas paternas.
੩੦ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ
31 De la media tribu de Manasés, 18.000, quienes fueron designados por nombre para ir a proclamar a David como rey.
੩੧ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਠਾਰਾਂ ਹਜ਼ਾਰ ਜਿਹੜੇ ਚੁਣ-ਚੁਣ ਕੇ ਸੱਦੇ ਗਏ, ਤਾਂ ਕਿ ਜਾ ਕੇ ਦਾਊਦ ਨੂੰ ਰਾਜਾ ਬਣਾਉਣ
32 De los hijos de Isacar, 200 jefes, entendidos en distinguir los tiempos, que sabían lo que Israel debía hacer y cuyas órdenes seguían todos sus hermanos.
੩੨ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਸਮੇਂ ਨੂੰ ਪਹਿਚਾਣਦੇ ਸਨ ਅਤੇ ਜਾਣਦੇ ਸਨ ਕਿ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਰਹਿੰਦੇ ਸਨ
33 De Zabulón, 50.000 hombres que salían a la batalla, prontos para la guerra con toda clase de armas de guerra, dispuestos a pelear sin doblez de corazón.
੩੩ਜ਼ਬੂਲੁਨ ਵਿੱਚੋਂ ਜਿਹੜੇ ਰਣ ਭੂਮੀ ਵਿੱਚ ਜਾਣ ਲਈ ਤਿਆਰ ਅਤੇ ਸੈਨਾਂ ਦੀਆਂ ਪਾਲਾਂ ਬੰਨ੍ਹਣ ਵਾਲੇ ਅਤੇ ਲੜਾਈ ਦੇ ਸ਼ਸ਼ਤਰਾਂ ਵਿੱਚ ਮਾਹਿਰ ਸਨ, ਉਹ ਪੰਜਾਹ ਹਜ਼ਾਰ ਸਨ। ਉਹ ਲੜਾਈ ਦੀਆਂ ਪਾਲਾਂ ਬਣਾਉਣੀਆਂ ਜਾਣਦੇ ਸਨ ਅਤੇ ਦੁਚਿੱਤੇ ਨਹੀਂ ਸਨ
34 De Neftalí, 1.000 jefes y 36.000 con escudo y lanza.
੩੪ਅਤੇ ਨਫ਼ਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਤੇ ਉਨ੍ਹਾਂ ਦੇ ਸਾਥੀ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ
35 De los de Dan, dispuestos a pelear, 28.600.
੩੫ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਸਨ, ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
36 De Aser, 40.000 dispuestos para la guerra y preparados para pelear.
੩੬ਆਸ਼ੇਰ ਦੇ ਵਿੱਚੋਂ ਚਾਲ੍ਹੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ ਅਤੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ
37 Del otro lado del Jordán, de los rubenitas, gaditas y de la media tribu de Manasés: 120.000 con toda clase de armas de guerra.
੩੭ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ, ਜਿਹਨਾਂ ਨੇ ਯੁੱਧ ਦੇ ਹਰੇਕ ਪ੍ਰਕਾਰ ਦੇ ਸ਼ਸਤਰ ਧਾਰੇ ਹੋਏ ਸਨ
38 Todos estos hombres de guerra, listos para la batalla, fueron con corazón sincero a Hebrón para proclamar a David como rey sobre todo Israel. Todos los demás de Israel eran también del mismo sentir para proclamar rey a David.
੩੮ਇਹ ਸੱਭੇ ਯੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਵਿੱਚ ਆ ਪਹੁੰਚੇ, ਤਾਂ ਕਿ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਤੇ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਲਈ ਇੱਕ ਮਨ ਹੋ ਗਏ
39 Estuvieron allí con David tres días. Comían y bebían porque sus hermanos prepararon para ellos.
੩੯ਅਤੇ ਉਹ ਉੱਥੇ ਦਾਊਦ ਨਾਲ ਤਿੰਨਾਂ ਦਿਨਾਂ ਤੱਕ ਖਾਂਦੇ-ਪੀਂਦੇ ਰਹੇ, ਕਿਉਂ ਜੋ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਲਈ ਤਿਆਰੀ ਕੀਤੀ ਸੀ
40 También los vecinos, hasta Isacar, Zabulón y Neftalí, llevaron alimentos en asnos, camellos, mulas y bueyes: provisiones de harina, tortas de higos, uvas pasas, vino y aceite, y bueyes y ovejas en abundancia, porque había alegría en Israel.
੪੦ਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।