< 1 Corintios 2 >
1 Hermanos, cuando los visité, fui a proclamarles el misterio de Dios sin brillantez de oratoria ni vana sabiduría.
੧ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
2 Solo me propuse reconocer entre ustedes lo relacionado con Jesucristo crucificado.
੨ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।
3 Me presenté ante ustedes con debilidad, temor y mucho temblor.
੩ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ।
4 No les prediqué con sabiduría convincente, sino con demostración del poder del Espíritu,
੪ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
5 para que su fe no se base en [la] sabiduría humana, sino en el poder de Dios.
੫ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
6 Sin embargo, hablamos sabiduría entre los que son maduros en la fe. No sabiduría de este tiempo, ni de los señores de este mundo que perecen. (aiōn )
੬ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। (aiōn )
7 Hablamos sabiduría oculta de Dios, la escondida, la cual Dios predestinó antes de los siglos para nuestro resplandor, (aiōn )
੭ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। (aiōn )
8 el cual ninguno de los señores de este mundo entendió, porque si [lo] entendieran, no habrían crucificado al Señor de [la] gloria. (aiōn )
੮ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। (aiōn )
9 Pero, como está escrito: Cosas que ojo no vio, ni oído oyó, ni mente pensó, son las que Dios preparó para los que lo aman.
੯ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
10 Pero Dios nos [las ]reveló por medio del Espíritu, porque [el] Espíritu escudriña todas las cosas, aun las profundidades de Dios.
੧੦ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
11 ¿Quién conoce los pensamientos del hombre, sino el espíritu humano que está en él? Asimismo nadie conoce los pensamientos de Dios, sino el Espíritu de Dios.
੧੧ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
12 Nosotros no recibimos el espíritu del mundo, sino el Espíritu de Dios, para que sepamos lo que Dios nos concedió.
੧੨ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
13 Esto también hablamos al comparar lo espiritual con lo espiritual, no con palabras de sabiduría humana, sino con las que enseña el Espíritu.
੧੩ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
14 Pero [la] persona natural no acepta las cosas del Espíritu de Dios, porque para él son locura. No puede entenderlas, pues se evalúan espiritualmente.
੧੪ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
15 En cambio, el [hombre] espiritual evalúa todas las cosas, pero a él nadie lo juzga.
੧੫ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
16 ¿Quién conoció [la] mente del Señor? ¿Quién lo instruirá? Sin embargo, nosotros tenemos [la] mente de Cristo.
੧੬ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।