< 1 Reyes 21 >
1 Después de estas cosas, aconteció que Nabot jezreelita tenía un viñedo en Jezreel, junto al palacio de Acab, rey de Samaria.
੧ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ਼ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ।
2 Y Acab habló a Nabot: Dame tu viñedo para que me sirva como huerto, porque está junto a mi casa. Te daré un viñedo mejor que éste por él, o si te parece mejor, te lo compraré.
੨ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ਼ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ਼ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ਼ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ।
3 Pero Nabot dijo a Acab: ¡Guárdeme Yavé de darte la herencia de mis antepasados!
੩ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਇਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪੁਰਖਿਆਂ ਦੀ ਮਿਰਾਸ ਤੁਹਾਨੂੰ ਦੇਵਾਂ।
4 Acab fue a su casa decaído y enfadado a causa de las palabras que Nabot jezreelita le habló, pues él le dijo: ¡No te daré la herencia de mis antepasados! Y se acostó en su cama, volvió su rostro y no quiso comer pan.
੪ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪੁਰਖਿਆਂ ਦੀ ਮਿਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ।
5 Su esposa Jezabel fue a él y le preguntó: ¿Por qué está tan decaído tu espíritu y no comes pan?
੫ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ?
6 Y él le respondió: Porque hablé con Nabot jezreelita, y le dije: Véndeme tu viñedo, o si te parece mejor, te daré otro viñedo por él. Y me contestó: No te venderé mi viñedo.
੬ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।
7 Y su esposa Jezabel le preguntó: ¿Eres tú ahora rey de Israel? ¡Levántate, come pan y alégrese tu corazón! ¡Yo te daré el viñedo de Nabot jezreelita!
੭ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ਼ ਲੈ ਕੇ ਦਿੰਦੀ ਹਾਂ।
8 Entonces ella escribió cartas en nombre de Acab, las selló con el anillo de él y las envió a los ancianos y nobles que vivían con Nabot en su ciudad.
੮ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ।
9 Y en las cartas dijo: Proclamen ayuno y busquen que Nabot se siente frente al pueblo,
੯ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ।
10 que dos hombres perversos se sienten frente a él y testifiquen contra él: ¡Maldijiste a ʼElohim y al rey! Sáquenlo y apedréenlo hasta que muera.
੧੦ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
11 Los hombres de la ciudad, es decir, los ancianos y los nobles que vivían en su ciudad, hicieron tal como Jezabel les ordenó, conforme a lo escrito en las cartas que ella les envió.
੧੧ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਨੇ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਭੇਜੇ ਤਿਵੇਂ ਹੀ ਕੀਤਾ।
12 Proclamaron un ayuno y sentaron a Nabot frente al pueblo.
੧੨ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ।
13 Los dos hombres perversos entraron, se sentaron frente a él y dieron testimonio contra Nabot delante del pueblo: ¡Nabot maldijo a ʼElohim y al rey! Y ellos lo llevaron fuera de la ciudad y lo lapidaron hasta que murió.
੧੩ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ।
14 Luego enviaron a decir a Jezabel: Nabot fue apedreado y murió.
੧੪ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਭੇਜਿਆ ਕਿ ਨਾਬੋਥ ਨੂੰ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ।
15 Sucedió que cuando Jezabel oyó que Nabot fue apedreado y murió, ella dijo a Acab: Levántate y toma posesión del viñedo de Nabot jezreelita, quien se negó a vendértelo, porque Nabot ya no vive, pues murió.
੧੫ਤਾਂ ਇਸ ਤਰ੍ਹਾਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜਿਉਂਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ।
16 Sucedió que cuando Acab oyó que Nabot murió, se levantó para bajar al viñedo de Nabot jezreelita y tomar posesión de él.
੧੬ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰਨ ਲਈ ਹੇਠਾਂ ਜਾਵੇ।
17 Y la Palabra de Yavé llegó a Elías tisbita:
੧੭ਤਾਂ ਪਰਮੇਸ਼ੁਰ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ
18 Levántate, baja a encontrarte con Acab, rey de Israel, que está en Samaria. Mira, está en el viñedo de Nabot, a donde bajó para tomar posesión de él.
੧੮ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ।
19 Y le dirás: Yavé dice: ¿Asesinaste y también tomas posesión? Y le dirás: Yavé dice: En el mismo sitio donde los perros lamieron la sangre de Nabot, los perros también lamerán tu sangre.
੧੯ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ।
20 Acab preguntó a Elías: ¿Me hallaste, enemigo mío? Y él respondió: Te hallé, porque te vendiste para hacer el mal ante Yavé.
੨੦ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ।
21 Ciertamente, Yo traigo el mal sobre ti. Te barreré por completo y destruiré a todo varón de Acab en Israel, tanto al esclavo como al libre.
੨੧ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਦੀ ਅਤੇ ਅਜ਼ਾਦ ਵੱਢ ਸੁੱਟਾਂਗਾ।
22 Será tu casa como la casa de Jeroboam, hijo de Nabat, y como la casa de Baasa, hijo de Ahías, por la rebelión con que me provocaste a ira y estimulaste a pecar a Israel.
੨੨ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ।
23 Yavé también habló de Jezabel: ¡Los perros comerán a Jezabel en el muro de Jezreel!
੨੩ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।
24 Al que muera de [la casa de] Acab en la ciudad, lo comerán los perros, y al que muera en el campo, lo comerán las aves del cielo.
੨੪ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ।
25 Ciertamente no hubo ninguno como Acab que se vendió para hacer el mal ante Yavé, incitado por su esposa Jezabel.
੨੫ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ।
26 Procedió de manera repugnante a seguir tras los ídolos, conforme a todo lo que hacían los amorreos, a los cuales Yavé desposeyó delante de los hijos de Israel.
੨੬ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।
27 Sucedió que cuando Acab oyó estas palabras, rasgó sus ropas, puso ropa áspera sobre su cuerpo, ayunó, se acostó con la ropa áspera y anduvo afligido.
੨੭ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।
28 Y la Palabra de Yavé llegó a Elías tisbita:
੨੮ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ
29 ¿Viste cómo Acab se humilló delante de Mí? Por cuanto se humilló, no traeré el mal en sus días. El mal sobre su casa lo traeré en los días de su hijo.
੨੯ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ।