< 1 Reyes 5 >
1 Hiram, rey de Tiro, después que oyó que ungieron rey a Salomón en lugar de su padre, también le envió a sus esclavos, pues Hiram siempre apreció a David.
੧ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।
2 Salomón envió a decir a Hiram:
੨ਤਦ ਸੁਲੇਮਾਨ ਨੇ ਹੀਰਾਮ ਨੂੰ ਸੁਨੇਹਾ ਭੇਜਿਆ ਕਿ
3 Tú sabes que por causa de las guerras que lo rodearon, mi padre David no pudo edificar una Casa al Nombre de Yavé su ʼElohim, hasta que Yavé sometió a sus enemigos debajo de sus pies.
੩ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ।
4 Pero ahora, Yavé mi ʼElohim me dio reposo por todas partes. No hay adversario ni calamidad.
੪ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓਂ ਆਰਾਮ ਦਿੱਤਾ ਹੈ, ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਵਾਲੀ ਹੈ।
5 Mira, me propongo construir una Casa al Nombre de Yavé mi ʼElohim, como Yavé habló a mi padre David: Tu hijo, al que sentaré en tu lugar en el trono, él edificará una Casa a mi Nombre.
੫ਇਸ ਲਈ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ, ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ, ਉਹੋ ਮੇਰੇ ਨਾਮ ਦਾ ਭਵਨ ਬਣਾਵੇਗਾ।
6 Por tanto, ahora ordena que corten cedros del Líbano para mí. Mis esclavos estarán con los tuyos, y te pagaré los salarios de tus esclavos según me digas. Porque tú sabes que no hay ninguno de nosotros que conozca acerca de la tala de árboles como los sidonios.
੬ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸੀਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ।
7 Cuando Hiram oyó las palabras de Salomón, se alegró mucho y dijo: ¡Bendito sea Yavé hoy, porque dio a David un hijo sabio para que gobierne a ese pueblo tan numeroso!
੭ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ।
8 Hiram envió respuesta a Salomón: Escuché lo que me enviaste a decir. Cumpliré tu deseo en lo relacionado con los árboles de cedro y los árboles de ciprés.
੮ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ।
9 Mis esclavos los bajarán del Líbano al mar. Yo los enviaré en balsas por el mar hasta el lugar que tú me indiques, los desatarán allí, y tú los recibirás. Y tú cumplirás mi deseo al dar provisiones a mi casa.
੯ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ।
10 Así Hiram dio a Salomón toda la madera de cedro y de ciprés, en conformidad con todo su deseo.
੧੦ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ।
11 Para el sustento de su casa, Salomón daba a Hiram 4.400.000 litros de trigo y 440.000 litros de aceite puro. Salomón daba esto a Hiram cada año.
੧੧ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।
12 Yavé dio a Salomón sabiduría, como le prometió. Hubo paz entre Hiram y Salomón, y ambos hicieron un pacto.
੧੨ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ, ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਅਤੇ ਹੀਰਾਮ ਅਤੇ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨਿਆ।
13 El rey Salomón decretó la recluta en todo Israel. Fueron reclutados 30.000 hombres,
੧੩ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।
14 y los enviaba al Líbano, 10.000 por mes, por turno, para que pasaran un mes en el Líbano, y dos meses en sus casas. Adoniram estaba encargado de los reclutados.
੧੪ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।
15 Además Salomón tenía 70.000 cargadores y 80.000 canteros en la región montañosa,
੧੫ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਰਬਤ ਵਿੱਚ ਕੱਟਣ ਵਾਲੇ ਸਨ।
16 aparte de los 3.300 jefes que Salomón estableció al frente de la obra, los cuales daban órdenes a la gente que hacía el trabajo.
੧੬ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।
17 El rey mandó que extrajeran piedras grandes y costosas para colocar los cimientos de la Casa con piedras talladas.
੧੭ਤਦ ਉਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਭਵਨ ਦੀ ਨੀਂਹ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ।
18 Los constructores de Salomón, de Hiram y de Biblos prepararon la madera y tallaron las piedras para construir la Casa.
੧੮ਸੁਲੇਮਾਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਿਬਲੀਆਂ ਨੇ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।