< 1 Samuel 12 >

1 Entonces Samuel dijo a todo Israel: Ciertamente escuché su voz en todo lo que me dijeron. Constituí un rey que reine sobre ustedes.
ਫਿਰ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਜੋ ਕੁਝ ਤੁਸੀਂ ਮੈਨੂੰ ਕਿਹਾ ਮੈਂ ਤੁਹਾਡੀ ਗੱਲ ਨੂੰ ਮੰਨ ਲਿਆ ਹੈ ਅਤੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾ ਦਿੱਤਾ ਹੈ।
2 Ahora, miren, su rey marcha al frente de ustedes. Yo ya soy anciano y canoso, y también mis hijos están delante de ustedes. Desde mi juventud hasta hoy yo anduve delante de ustedes.
ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।
3 Aquí estoy, testifiquen contra mí en presencia de Yavé y de su ungido, si tomé el buey o el asno de alguno, si calumnié a alguien, si agravié a alguno, o si de algún modo acepté soborno ante lo cual cerré mis ojos. Yo se lo restituiré.
ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।
4 Entonces dijeron: Nunca nos calumniaste, ni agraviaste, ni tomaste algo de mano de algún hombre.
ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ।
5 Y él les dijo: Yavé es testigo contra ustedes y su ungido es testigo hoy, que nada hallaron en mi mano. Ellos respondieron: Es testigo.
ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ। ਉਹ ਬੋਲੇ, ਹਾਂ ਉਹ ਗਵਾਹ ਹੈ।
6 Samuel dijo al pueblo: Yavé es el que designó a Moisés y a Aarón, Quien sacó a sus antepasados de la tierra de Egipto.
ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ, ਜਿਸ ਨੇ ਮੂਸਾ ਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ।
7 Ahora pues, estén quietos, para que yo razone con ustedes delante de Yavé sobre todos los actos justos que Yavé hizo con ustedes y con sus antepasados.
ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।
8 Después que Jacob entró en Egipto, sus antepasados clamaron a Yavé, y Yavé envió a Moisés y a Aarón, quienes sacaron a sus antepasados de Egipto, y los establecieron en este lugar.
ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।
9 Pero ellos se olvidaron de Yavé su ʼElohim, y Él los entregó en mano de Sísara, jefe del ejército de Hazor, en mano de los filisteos, y en mano del rey de Moab, quienes pelearon contra ellos.
ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।
10 Entonces ellos clamaron a Yavé: Pecamos, abandonamos a Yavé y servimos a los baales y a Astarot. ¡Líbranos ahora de la mano de nuestros enemigos, y te serviremos!
੧੦ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।
11 Yavé envió a Jerobaal, Bedán, Jefté y Samuel, y los libró de mano de sus enemigos de alrededor y vivieron con seguridad.
੧੧ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।
12 Pero cuando vieron que Nahas, rey de los hijos de Amón, venía contra ustedes, me dijeron: No. Un rey reinará sobre nosotros, aun cuando Yavé su ʼElohim era su Rey.
੧੨ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ
13 Ahora pues, aquí tienen al rey que eligieron, el cual pidieron. Ciertamente Yavé designó rey sobre ustedes.
੧੩ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ।
14 Si temen a Yavé, le sirven, obedecen su voz y no son rebeldes a la Palabra de Yavé, y si tanto ustedes como su rey sirven a Yavé su ʼElohim, harán bien.
੧੪ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।
15 Pero si no obedecen la voz de Yavé y son rebeldes a la Palabra de Yavé, la mano de Yavé estará contra ustedes y contra su rey.
੧੫ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।
16 Aun ahora preséntense y vean la gran maravilla que hace Yavé ante sus ojos:
੧੬ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।
17 ¿No es ahora la cosecha del trigo? Invocaré a Yavé para que Él envíe truenos y lluvia. Sabrán y verán que fue grande la perversidad que cometieron ante Yavé al pedir un rey para ustedes.
੧੭ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।
18 Entonces Samuel invocó a Yavé. Ese día Yavé envió truenos y lluvia, y todo el pueblo temió grandemente a Yavé y a Samuel.
੧੮ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।
19 Todo el pueblo dijo a Samuel: Ora por tus esclavos ante Yavé tu ʼElohim para que no muramos, porque añadimos a todos nuestros pecados este mal de pedir rey para nosotros.
੧੯ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!
20 Samuel respondió al pueblo: No teman. Ustedes cometieron todo este mal. Sin embargo, no se aparten de seguir a Yavé, sino sírvanle con todo su corazón.
੨੦ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।
21 No se aparten tras vanidades que no aprovechan ni libran, porque son vanidades.
੨੧ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
22 Porque Yavé no abandonará a su pueblo por su gran Nombre, pues Yavé se complació en convertirlos en pueblo suyo.
੨੨ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।
23 Por tanto, lejos esté de mí que peque contra Yavé al cesar de orar por ustedes. Más bien los instruiré en el camino bueno y recto.
੨੩ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।
24 Solo teman a Yavé, y sírvanle de verdad con todo su corazón, pues consideren cuán grandes cosas hizo por ustedes.
੨੪ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।
25 Pero si persisten en hacer el mal, perecerán, tanto ustedes como su rey.
੨੫ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!

< 1 Samuel 12 >