< 2 Crónicas 11 >
1 Cuando Roboam llegó a Jerusalén congregó a 180.000 guerreros escogidos de las casas de Judá y de Benjamín para luchar contra Israel y restituir su reino.
੧ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
2 Pero la Palabra de Yavé llegó a Semaías, varón de ʼElohim:
੨ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਅਯਾਹ ਨੂੰ ਆਇਆ
3 Habla a Roboam, hijo de Salomón, rey de Judá, y a todos los israelitas que estén en Judá y Benjamín:
੩ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
4 Yavé dijo: No suban ni luchen contra sus hermanos. Regrese cada uno a su casa, porque Yo hice esto. Y ellos escucharon la Palabra de Yavé. Regresaron y no salieron contra Jeroboam.
੪ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ।
5 Roboam vivió en Jerusalén y edificó ciudades para la defensa en Judá.
੫ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
6 Edificó Belén, Etam, Tecoa,
੬ਸੋ ਉਸ ਨੇ ਬੈਤਲਹਮ, ਏਟਾਮ, ਤਕੋਆਹ
੭ਬੈਤ ਸੂਰ, ਸੋਕੋਹ, ਅਦੁੱਲਾਮ,
9 Adoraim, Laquis, Azeca,
੯ਅਦੋਰਇਮ, ਲਾਕੀਸ਼, ਅਜ਼ੇਕਾਹ,
10 Zora, Ajalón y Hebrón, ciudades fortificadas que están en Judá y Benjamín.
੧੦ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
11 También reforzó las fortalezas. Colocó en ellas comandantes, almacenes de alimentos, aceite y vino.
੧੧ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
12 En cada ciudad puso escudos y lanzas. Las reforzó muchísimo. Así retuvo a Judá y Benjamín.
੧੨ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।
13 Los sacerdotes y levitas que estaban en todo Israel se presentaron a [Roboam],
੧੩ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
14 porque los levitas abandonaron sus campos y posesiones, y fueron a Judá y a Jerusalén. (Pues Jeroboam y sus hijos los destituyeron del ministerio como sacerdotes de Yavé,
੧੪ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ
15 por cuanto él nombró sus propios sacerdotes para los lugares altos, los que actuaban como demonios y los becerros que hizo.)
੧੫ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ
16 Aquellos de todas las tribus de Israel que dedicaron su corazón a buscar a Yavé ʼElohim de Israel, siguieron a [los sacerdotes y levitas] hasta Jerusalén para ofrecer sacrificios a Yavé, el ʼElohim de sus antepasados.
੧੬ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
17 Fortalecieron el reino de Judá y apoyaron a Roboam, hijo de Salomón, durante tres años, pues anduvieron en el camino de David y Salomón por tres años.
੧੭ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ।
18 Roboam tomó como esposa a Mahalata, hija de Jerimot, hijo de David y de Abihaíl, hija de Eliab, hijo de Isaí.
੧੮ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ
19 Ella le dio a luz estos hijos: Jeús, Semarías y Zaham.
੧੯ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
20 Después de ella tomó a Maaca, hija de Absalón, la cual le dio a luz a Abías, Atai, Ziza y Selomit.
੨੦ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
21 Roboam amó a Maaca, hija de Absalón, más que a todas sus esposas y concubinas. Tomó 18 esposas y 60 concubinas, y engendró 28 hijos y 60 hijas.
੨੧ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
22 Roboam designó a Abías, hijo de Maaca, como jefe y príncipe entre sus hermanos, a fin de proclamarlo rey.
੨੨ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
23 Al actuar con astucia, distribuyó a todos sus hijos por todas las tierras de Judá y Benjamín y por todas las ciudades fortificadas. Les dio alimento en abundancia y muchas mujeres.
੨੩ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।