< 2 Crónicas 12 >

1 Cuando el reino de Roboam se había afianzado y fortalecido, él abandonó la Ley de Yavé y todo el pueblo con él.
ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
2 Sucedió que en el año quinto del rey Roboam, por cuanto se rebeló contra Yavé, Sisac, rey de Egipto, subió contra Jerusalén
ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
3 con 1.200 carruajes de guerra y 60.000 jinetes. El ejército de libios, suquienos y etíopes que iban con él desde Egipto era innumerable.
ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
4 Tomó las ciudades fortificadas de Judá y llegó hasta Jerusalén.
ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ।
5 Entonces el profeta Semaías fue a Roboam y a los jefes de Judá, que se reunieron en Jerusalén a causa de Sisac, y les dijo: Yavé dice: Ustedes me abandonaron. Yo también los abandono en manos de Sisac.
ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ
6 Pero los jefes de Israel y el rey se humillaron y dijeron: Justo es Yavé.
ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
7 Cuando Yavé vio que se humillaron, la Palabra de Yavé vino a Semaías: Se humillaron, Por tanto, no los destruiré, sino les daré algún escape. Mi ira no se derramará contra Jerusalén por medio de Sisac.
ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਅਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
8 Pero serán sus esclavos, para que conozcan la diferencia entre servirme a Mí y servir a los reinos de las naciones.
ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ-ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
9 Sisac, rey de Egipto, subió contra Jerusalén y tomó los tesoros de la Casa de Yavé y la casa real. Se llevó todo y tomó los escudos de oro que hizo Salomón.
ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
10 El rey Roboam los reemplazó por escudos de bronce y los entregó a los jefes de la guardia que custodiaba la entrada al palacio real.
੧੦ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ।
11 Cuando el rey iba a la Casa de Yavé, los guardias de la escolta iban y los llevaban, pero después los devolvían a la cámara de la guardia.
੧੧ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
12 Cuando Roboam se humilló, la ira de Yavé se apartó de él, de manera que no lo destruyó por completo. También en Judá las cosas iban bien.
੧੨ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ।
13 El rey Roboam tenía 41 años cuando comenzó a reinar. Se fortaleció en Jerusalén, la ciudad que Yavé escogió de entre todas las tribus de Israel para poner allí su Nombre. Reinó 17 años. El nombre de su madre fue Naama amonita.
੧੩ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
14 Hizo lo malo, porque no dispuso su corazón para buscar a Yavé.
੧੪ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
15 Los hechos de Roboam, primeros y últimos, ¿no están escritos en los rollos del profeta Semaías y del vidente Iddo, según el registro genealógico? Todo el tiempo hubo guerra entre Roboam y Jeroboam.
੧੫ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
16 Roboam descansó con sus antepasados y fue sepultado en la Ciudad de David. Su hijo Abías reinó en su lugar.
੧੬ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।

< 2 Crónicas 12 >